- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਭਰੂਰ ਵਿਖੇ ਇਕ ਵਿਅਕਤੀ ਦੀ ਹੱਤਿਆ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਡੀਐੱਸਪੀ ਸੁਨਾਮ ਹਰਵਿੰਦਰ ਸਿੰਘ ਖਹਿਰਾ ਅਤੇ ਪੁਲਿਸ ਥਾਣਾ ਸ਼ਹਿਰੀ ਸੁਨਾਮ ਦੇ ਐੱਸਐੱਚਓ ਇੰਸਪੈਕਟਰ ਪ੍ਰਤੀਕ ਜਿੰਦਲ ਨੇ ਦੱਸਿਆ ਕਿ ਪਿੰਡ ਭਰੂਰ ਦੇ ਰਹਿਣ ਵਾਲੇ ਕੁਲਵੰਤ ਸਿੰਘ ਅਤੇ ਰਣਜੀਤ ਸਿੰਘ ਦਾ ਆਪਸ ਵਿਚ ਗੂੜ੍ਹਾ ਪਿਆਰ ਸੀ। ਲੰਘੀ ਰਾਤ ਖੇਤ ਵਿਚ ਬੈਠੇ ਦੋਵੇਂ ਸ਼ਰਾਬ ਪੀ ਰਹੇ ਸਨ।

ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ : ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਭਰੂਰ ਵਿਖੇ ਇਕ ਵਿਅਕਤੀ ਦੀ ਹੱਤਿਆ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਡੀਐੱਸਪੀ ਸੁਨਾਮ ਹਰਵਿੰਦਰ ਸਿੰਘ ਖਹਿਰਾ ਅਤੇ ਪੁਲਿਸ ਥਾਣਾ ਸ਼ਹਿਰੀ ਸੁਨਾਮ ਦੇ ਐੱਸਐੱਚਓ ਇੰਸਪੈਕਟਰ ਪ੍ਰਤੀਕ ਜਿੰਦਲ ਨੇ ਦੱਸਿਆ ਕਿ ਪਿੰਡ ਭਰੂਰ ਦੇ ਰਹਿਣ ਵਾਲੇ ਕੁਲਵੰਤ ਸਿੰਘ ਅਤੇ ਰਣਜੀਤ ਸਿੰਘ ਦਾ ਆਪਸ ਵਿਚ ਗੂੜ੍ਹਾ ਪਿਆਰ ਸੀ। ਲੰਘੀ ਰਾਤ ਖੇਤ ਵਿਚ ਬੈਠੇ ਦੋਵੇਂ ਸ਼ਰਾਬ ਪੀ ਰਹੇ ਸਨ।
ਇਸ ਦੌਰਾਨ ਕਿਸੇ ਗੱਲ ਨੂੰ ਲੈਕੇ ਆਪਸ ਵਿਚ ਤਕਰਾਰ ਹੋ ਗਿਆ ਜਿਸ ਨੂੰ ਲੈਕੇ ਰਣਜੀਤ ਸਿੰਘ ਨੇ ਕੁਲਵੰਤ ਸਿੰਘ ’ਤੇ ਲੋਹੇ ਦੀ ਰਾਡ ਨਾਲ ਕਈ ਵਾਰ ਕਰ ਦਿੱਤੇ। ਜਿਸ ਕਾਰਨ ਕੁਲਵੰਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਤੁਰੰਤ ਸਿਵਲ ਹਸਪਤਾਲ ਸੁਨਾਮ ਲਿਜਾਇਆ ਗਿਆ ਪਰ ਡਾਕਟਰਾਂ ਵਲੋਂ ਉਸ ਦੀ ਹਾਲਤ ਨਾਜ਼ੁਕ ਵੇਖਦੇ ਹੋਏ ਇਲਾਜ ਲਈ ਪਟਿਆਲਾ ਭੇਜ ਦਿੱਤਾ ਗਿਆ ਪਰ ਕੁਲਵੰਤ ਸਿੰਘ (65) ਪੁੱਤਰ ਜਾਗਰ ਸਿੰਘ ਵਾਸੀ ਭਰੂਰ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਰਸਤੇ ਵਿਚ ਮੌਤ ਹੋ ਗਈ। ਡੀਐੱਸਪੀ ਸੁਨਾਮ ਹਰਵਿੰਦਰ ਸਿੰਘ ਖਹਿਰਾ ਅਤੇ ਇੰਸਪੈਕਟਰ ਪ੍ਰਤੀਕ ਜਿੰਦਲ ਨੇ ਦੱਸਿਆ ਕਿ ਪੁਲਿਸ ਵਲੋਂ ਰਣਜੀਤ ਸਿੰਘ ਵਾਸੀ ਭਰੂਰ ਖਿਲਾਫ ਬੀਐੱਨਐੱਸਐਸ ਦੀ ਧਾਰਾ 103(1) ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀ ਦੀ ਗ੍ਰਿਫਤਾਰੀ ਅਜੇ ਬਾਕੀ ਹੈ।