Sangrur News : ਇੱਕੋ ਪਿੰਡ ਦੇ ਮੁੰਡੇ-ਕੁੜੀ ਨੇ ਕਰਵਾਇਆ ਵਿਆਹ, ਪੰਚਾਇਤ ਨੇ ਪਿੰਡ ਤੋਂ ਬਾਹਰ ਕੱਢਣ ਦਾ ਮਤਾ ਕੀਤਾ ਪਾਸ
ਨੇੜਲੇ ਪਿੰਡ ਰੋਗਲਾ ਦੇ ਮੁੰਡੇ ਅਤੇ ਕੁੜੀ ਨੇ ਵਿਆਹ ਕਰਵਾਉਣ ਤੋ ਖਫਾ ਹੋਏ ਪਿੰਡ ਵਾਸੀਆਂ ਅਤੇ ਪੰਚਾਇਤ ਨੇ ਦੋਵਾਂ ਦਾ ਬਾਈਕਾਟ ਕਰਨ ਦਾ ਮਤਾ ਪਾਸ ਕਰ ਦਿੱਤਾ। ਪਿੰਡ ਵਾਲਿਆਂ ਦੀ ਸਹਿਮਤੀ ਉੱਤੇ ਪੰਚਾਇਤ ਨੇ ਮਤਾ ਪਾਸ ਕਰਕੇ ਦੋਵਾਂ ਨੂੰ ਪਿੰਡੋਂ ਬਾਹਰ ਕੱਢਣ ਦਾ ਫੈਸਲਾ ਕੀਤਾ ਹੈ।
Publish Date: Mon, 02 Feb 2026 05:35 PM (IST)
Updated Date: Mon, 02 Feb 2026 05:39 PM (IST)
ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ : ਨੇੜਲੇ ਪਿੰਡ ਰੋਗਲਾ ਦੇ ਮੁੰਡੇ ਅਤੇ ਕੁੜੀ ਨੇ ਵਿਆਹ ਕਰਵਾਉਣ ਤੋ ਖਫਾ ਹੋਏ ਪਿੰਡ ਵਾਸੀਆਂ ਅਤੇ ਪੰਚਾਇਤ ਨੇ ਦੋਵਾਂ ਦਾ ਬਾਈਕਾਟ ਕਰਨ ਦਾ ਮਤਾ ਪਾਸ ਕਰ ਦਿੱਤਾ। ਪਿੰਡ ਵਾਲਿਆਂ ਦੀ ਸਹਿਮਤੀ ਉੱਤੇ ਪੰਚਾਇਤ ਨੇ ਮਤਾ ਪਾਸ ਕਰਕੇ ਦੋਵਾਂ ਨੂੰ ਪਿੰਡੋਂ ਬਾਹਰ ਕੱਢਣ ਦਾ ਫੈਸਲਾ ਕੀਤਾ ਹੈ।
ਪਿੰਡ ਦੀ ਸਰਪੰਚ ਦੇ ਪਤੀ ਗੁਰਪ੍ਰੀਤ ਸਿੰਘ ਉਰਫ ਗੁਰੀ ਅਤੇ ਹੋਰ ਪੰਚਾਇਤ ਮੈਂਬਰਾਂ ਨੇ ਕਿਹਾ ਕਿ ਪਿੰਡ ਰੋਗਲਾ ਦੇ ਮੁੰਡੇ ਨੇ ਆਪਣੇ ਪਿੰਡ ਦੀ ਕੁੜੀ ਨਾਲ ਵਿਆਹ ਕਰਵਾਇਆ ਹੈ। ਸਾਰਾ ਪਿੰਡ ਇਕੱਠਾ ਹੋ ਗਿਆ ਅਤੇ ਮੁੰਡੇ-ਕੁੜੀ ਨੂੰ ਪਿੰਡ ਵਿੱਚੋਂ ਬਾਹਰ ਕੱਢਣ ਲਈ ਪੰਚਾਇਤ ਨੇ ਮਤਾ ਪਾਸ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿੰਡ ਰੋਗਲਾ ਦੇ ਇੱਕ ਨੌਜਵਾਨ ਵੱਲੋਂ ਆਪਣੇ ਹੀ ਪਿੰਡ ਦੀ ਕੁੜੀ ਦੇ ਨਾਲ ਕੁੱਝ ਮਹੀਨੇ ਪਹਿਲਾਂ ਵਿਆਹ ਕਰਵਾ ਲਿਆ ਜਿਸ ਨੂੰ ਲੈ ਕੇ ਜਿੱਥੇ ਕੁੜੀ ਦੇ ਪਰਿਵਾਰਕ ਮੈਂਬਰਾਂ ਨੇ ਇਤਰਾਜ਼ ਜ਼ਾਹਿਰ ਕੀਤਾ ਉੱਥੇ ਹੀ ਪਿੰਡ ਵਾਸੀਆਂ ਨੇ ਵੀ ਇਤਰਾਜ਼ ਜਾਹਿਰ ਕੀਤਾ।
ਪਰਿਵਾਰਿਕ ਮੈਂਬਰਾਂ ਦੇ ਇਲਜ਼ਾਮ ਹਨ ਕਿ ਉਕਤ ਲੜਕੀ ਦੇ ਵਿਆਹ ਤੋਂ ਬਾਅਦ ਲੜਕੀ ਦੇ ਮਾਤਾ- ਪਿਤਾ ਦੀ ਸਦਮੇ ਵਿੱਚ ਦੋਵਾਂ ਦੀ ਮੌਤ ਹੋ ਗਈ।
ਹੁਣ ਪਿੰਡ ਦੀ ਪੰਚਾਇਤ ਨੇ ਪਿੰਡ ਅੰਦਰ ਵੱਡਾ ਇਕੱਠ ਕਰਕੇ ਪਿੰਡ ਦੀ ਸਹਿਮਤੀ ਦੇ ਨਾਲ ਇੱਕ ਮਤਾ ਪਾਸ ਕਰ ਦਿੱਤਾ ਕਿ ਉਕਤ ਲੜਕਾ ਅਤੇ ਲੜਕੀ ਨੂੰ ਪਿੰਡ ਵਿੱਚੋਂ ਬਾਹਰ ਕੱਢ ਦਿੱਤਾ ਜਾਵੇ ਅਤੇ ਉਨ੍ਹਾਂ ਦਾ ਬਾਈਕਾਟ ਕੀਤਾ ਜਾਵੇ ਨਹੀਂ ਤਾਂ ਫਿਰ ਕੋਈ ਕਾਨੂੰਨੀ ਕਾਰਵਾਈ ਕਰਵਾਈ ਜਾਵੇਗੀ। ਪੰਚਾਇਤ ਨੇ ਕਿਹਾ ਕਿ ਪ੍ਰਸ਼ਾਸਨ ਇਸ ਮਾਮਲੇ ਵੱਲ ਵਿਸ਼ੇਸ਼ ਧਿਆਨ ਦੇਵੇ। ਜਦੋਂ ਲੜਕਾ ਪਰਿਵਾਰ ਨਾਲ ਗੱਲਬਾਤ ਕਰਨੀ ਚਾਹੀ ਤਾਂ ਉਹ ਕੋਈ ਗ਼ੱਲ 'ਤੇ ਆਉਣ ਲਈ ਤਿਆਰ ਨਹੀਂ ਹੈ।