- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੋਮਵਾਰ ਨੂੰ ਹਾਈਕੋਰਟ ਵੱਲੋਂ ਮੁੱਖ ਮੰਤਰੀ ਦੇ ਓਐਸਡੀ ਖ਼ਿਲਾਫ਼ ਐਫਆਈਆਰ ਦਰਜ ਕਰਨ ਅਤੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੇ ਹੁਕਮ ਜਾਰੀ ਕੀਤੇ ਗਏ ਸਨ। ਹਾਲਾਂਕਿ, ਪੰਜਾਬ ਸਰਕਾਰ ਵੱਲੋਂ ਇਨ੍ਹਾਂ ਹੁਕਮਾਂ ਤੋਂ ਬਾਅਦ ਰਾਤ ਨੂੰ ਹੀ ਸੁਪਰੀਮ ਕੋਰਟ ਵਿੱਚ ਐਸਐਲਪੀ (ਸਪੈਸ਼ਲ ਲੀਵ ਪਟੀਸ਼ਨ) ਦਾਇਰ ਕੀਤੀ ਗਈ ਹੈ।

ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ : ਮੁੱਖ ਮੰਤਰੀ ਪੰਜਾਬ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਦੇ ਪਿੰਡ ਘਰਾਚੋਂ ਸਥਿਤ ਨਿਵਾਸ ’ਤੇ ਮੰਗਲਵਾਰ ਦੇਰ ਸ਼ਾਮ ਸੀਬੀਆਈ ਟੀਮ ਛਾਪੇਮਾਰੀ ਲਈ ਪਹੁੰਚੀ। ਓਐਸਡੀ ਦੇ ਘਰ ਦੇ ਬਾਹਰ ਅੱਧੀ ਦਰਜਨ ਤੋਂ ਵੱਧ ਗੱਡੀਆਂ ਖੜ੍ਹੀਆਂ ਦਿਖਾਈ ਦਿੱਤੀਆਂ, ਜਿਨ੍ਹਾਂ ਵਿੱਚ ਇੱਕ ਗੱਡੀ ਦਿੱਲੀ ਨੰਬਰ ਦੀ ਵੀ ਸ਼ਾਮਲ ਸੀ।
ਸੋਮਵਾਰ ਨੂੰ ਹਾਈਕੋਰਟ ਵੱਲੋਂ ਮੁੱਖ ਮੰਤਰੀ ਦੇ ਓਐਸਡੀ ਖ਼ਿਲਾਫ਼ ਐਫਆਈਆਰ ਦਰਜ ਕਰਨ ਅਤੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੇ ਹੁਕਮ ਜਾਰੀ ਕੀਤੇ ਗਏ ਸਨ। ਹਾਲਾਂਕਿ, ਪੰਜਾਬ ਸਰਕਾਰ ਵੱਲੋਂ ਇਨ੍ਹਾਂ ਹੁਕਮਾਂ ਤੋਂ ਬਾਅਦ ਰਾਤ ਨੂੰ ਹੀ ਸੁਪਰੀਮ ਕੋਰਟ ਵਿੱਚ ਐਸਐਲਪੀ (ਸਪੈਸ਼ਲ ਲੀਵ ਪਟੀਸ਼ਨ) ਦਾਇਰ ਕੀਤੀ ਗਈ ਹੈ। ਇਸੇ ਦੌਰਾਨ ਘਰਾਚੋਂ ਸਥਿਤ ਉਨ੍ਹਾਂ ਦੇ ਨਿਵਾਸ ’ਤੇ ਅਚਾਨਕ ਹੋਈ ਛਾਪੇਮਾਰੀ ਨੂੰ ਸੀਬੀਆਈ ਦੀ ਕਾਰਵਾਈ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਪਿੰਡ ਵਿੱਚ ਇਸ ਨੂੰ ਲੈ ਕੇ ਚਰਚਾਵਾਂ ਦਾ ਮਾਹੌਲ ਗਰਮ ਹੋ ਗਿਆ ਹੈ।
ਹਾਲਾਂਕਿ, ਮੌਕੇ ’ਤੇ ਜਾਂਚ ਏਜੰਸੀ ਵੱਲੋਂ ਛਾਪੇਮਾਰੀ ਸਬੰਧੀ ਹਾਲੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਘਰ ਵਿੱਚੋਂ ਕਿਸੇ ਨੂੰ ਬਾਹਰ ਨਹੀਂ ਨਿਕਲਣ ਦਿੱਤਾ ਜਾ ਰਿਹਾ ਅਤੇ ਨਾ ਹੀ ਕਿਸੇ ਨੂੰ ਅੰਦਰ ਜਾਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ। ਅਜਿਹੇ ਵਿੱਚ ਨਿਵਾਸ ’ਤੇ ਚੱਲ ਰਹੀ ਗਤੀਵਿਧੀ ਸਬੰਧੀ ਸਥਿਤੀ ਅਧਿਕਾਰਤ ਪੁਸ਼ਟੀ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗੀ। ਦੱਸ ਦੇਈਏ ਕਿ ਓਐਸਡੀ ਆਪਣੇ ਬੱਚਿਆਂ ਨਾਲ ਚੰਡੀਗੜ੍ਹ ਰਹਿੰਦੇ ਹਨ ਅਤੇ ਉਨ੍ਹਾਂ ਦੇ ਮਾਤਾ-ਪਿਤਾ ਹੀ ਕਦੇ-ਕਦੇ ਘਰਾਚੋ ਪਿੰਡ ਆਉਦੇ ਹਨ। ਖਬਰ ਲਿਖੇ ਜਾਣ ਤੱਕ ਟੀਮ ਵੱਲੋ ਕਾਰਵਾਈ ਜਾਰੀ ਸੀ। ਇਸ ਦੌਰਾਨ ਕਿਸੇ ਨੂੰ ਘਰੋ ਬਾਹਰ ਜਾਂ ਬਾਹਰੋ ਅੰਦਰ ਨਾ ਜਾਣ ਦਿੱਤਾ ਗਿਆ।
ਭਵਾਨੀਗੜ੍ਹ ਦੇ ਡੀਐਸਪੀ ਸਤਨਾਮ ਸਿੰਘ ਨੇ ਛਾਪੇਮਾਰੀ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਘਰ ਦੇ 5 ਤੋ 6 ਅਧਿਕਾਰੀ ਅੰਦਰ ਹਨ, ਪ੍ਰੰਤੂ ਉਨ੍ਹਾਂ ਸੀਬੀਆਈ ਜਾਂ ਈਡੀ ਏਜੰਸੀ ਬਾਰੇ ਕੋਈ ਸਪੱਸ਼ਟ ਨਹੀ ਦਿੱਤਾ।