- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਦੀ ਕੋਠੀ ਅੱਗੇ ਸ਼ਹੀਦੀ ਦਿਹਾੜਾ ਮਨਾਉਣ ਅਤੇ ਸਿੱਖਿਆ/ ਸਿਹਤ ਵਿਭਾਗ ਵਿੱਚ ਸਾਰੀਆਂ ਖਾਲੀ ਅਸਾਮੀਆਂ ਦੀ ਮੰਗ ਕਰਦੇ ਬੇਰੁਜ਼ਗਾਰਾਂ ਨੇ ਸਥਾਨਕ ਵੇਰਕਾ ਮਿਲਕ ਪਲਾਂਟ ਰੋਸ ਮਾਰਚ ਕਰਕੇ ਜਿਉਂ ਹੀ ਮੁੱਖ ਮੰਤਰੀ ਵੱਲ ਵਧਣਾ ਚਾਹਿਆ ਤਾਂ ਕੋਠੀ ਨੇੜੇ ਵੱਡੀ ਗਿਣਤੀ ਤਾਇਨਾਤ ਪੁਲਿਸ ਫੋਰਸ ਨੇ ਬੇਰੁਜ਼ਗਾਰਾਂ ਨੂੰ ਰੋਕ ਲਿਆ। ਜਿੱਥੇ ਖ਼ੂਬ ਖਿੱਚ ਧੂਹ ਹੋਈ ਅਤੇ ਕਈ ਬੇਰੁਜ਼ਗਾਰਾਂ ਦੀਆਂ ਪੱਗਾਂ ਲੱਥ ਗਈਆਂ ਤੇ ਕਈਆਂ ਦੇ ਕੱਪੜੇ ਤੱਕ ਪਾਟ ਗਏ।

ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ : ਸੋਮਵਾਰ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਸ਼ਹੀਦੀ ਦਿਹਾੜਾ ਮਨਾਉਣ ਅਤੇ ਸਿੱਖਿਆ/ ਸਿਹਤ ਵਿਭਾਗ ਵਿੱਚ ਸਾਰੀਆਂ ਖਾਲੀ ਅਸਾਮੀਆਂ ਦੀ ਮੰਗ ਕਰਦੇ ਬੇਰੁਜ਼ਗਾਰਾਂ ਨੇ ਸਥਾਨਕ ਵੇਰਕਾ ਮਿਲਕ ਪਲਾਂਟ ਰੋਸ ਮਾਰਚ ਕਰਕੇ ਜਿਉਂ ਹੀ ਮੁੱਖ ਮੰਤਰੀ ਵੱਲ ਵਧਣਾ ਚਾਹਿਆ ਤਾਂ ਕੋਠੀ ਨੇੜੇ ਵੱਡੀ ਗਿਣਤੀ ਤਾਇਨਾਤ ਪੁਲਿਸ ਫੋਰਸ ਨੇ ਬੇਰੁਜ਼ਗਾਰਾਂ ਨੂੰ ਰੋਕ ਲਿਆ। ਜਿੱਥੇ ਖ਼ੂਬ ਖਿੱਚ ਧੂਹ ਹੋਈ ਅਤੇ ਕਈ ਬੇਰੁਜ਼ਗਾਰਾਂ ਦੀਆਂ ਪੱਗਾਂ ਲੱਥ ਗਈਆਂ ਤੇ ਕਈਆਂ ਦੇ ਕੱਪੜੇ ਤੱਕ ਪਾਟ ਗਏ। ਪੁਲਿਸ ਨੇ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਕੇ ਥਾਣੇ ਬੰਦ ਕਰ ਦਿੱਤਾ, ਜਿਨਾਂ ਨੂੰ ਬਾਅਦ ਵਿੱਚ ਰਿਹਾਅ ਕਰ ਦਿੱਤਾ ਗਿਆ।
ਬੇਰੁਜ਼ਗਾਰ ਸਾਂਝਾ ਮੋਰਚਾ ਦੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਰਮਨ ਕੁਮਾਰ ਮਲੋਟ, ਅਮਨ ਸੇਖਾ, ਹਰਜਿੰਦਰ ਝੁਨੀਰ, ਗਗਨਦੀਪ ਕੌਰ ਗਰੇਵਾਲ, ਬੇਰੁਜ਼ਗਾਰ ਬੀਐੱਡ ਟੈੱਟ ਪਾਸ ਯੂਨੀਅਨ ਦੇ ਜਸਵੰਤ ਸਿੰਘ ਘੁਬਾਇਆ, ਸਰੀਰਕ ਸਿੱਖਿਆ ਮਾਸਟਰ ਅਤੇ ਲੈਕਚਰਾਰ ਕੇਡਰ ਦੇ ਰਮਨਦੀਪ ਸਿੰਘ,ਆਰਟ ਐਂਡ ਕਰਾਫਟ ਯੂਨੀਅਨ ਦੇ ਰਾਕੇਸ਼ ਕੁਮਾਰ ਅਤੇ ਸੁਨੀਲ ਕੁਮਾਰ ਨੇ ਦੱਸਿਆ ਕਿ ਭਰਤੀ ਕੈਲੰਡਰ ਦਾ ਵਾਅਦਾ ਕਰਨ ਵਾਲੀ ਸਰਕਾਰ ਨੇ ਚਾਰ ਸਾਲਾਂ ਵਿੱਚ ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਇੱਕ ਵੀ ਅਸਾਮੀ ਨਰਸਰੀ ,ਈਟੀਟੀ, ਮਾਸਟਰ ਕੇਡਰ, ਲੈਕਚਰਾਰ ਅਤੇ ਸਹਾਇਕ ਪ੍ਰੋਫ਼ੈਸਰ ਦੀ ਇੱਕ ਵੀ ਅਸਾਮੀ ਜਾਰੀ ਨਹੀਂ ਕੀਤੀ। ਇਹਨਾ ਚਾਰ ਸਾਲਾਂ ਵਿੱਚ ਹਜ਼ਾਰਾਂ ਬੇਰੁਜ਼ਗਾਰ ਉਮਰ ਹੱਦ ਲੰਘਾ ਚੁੱਕੇ ਹਨ, ਨਾ ਹੀ ਉਮਰ ਹੱਦ ਛੋਟ ਦਿੱਤੀ, ਮਾਸਟਰ ਕੇਡਰ ਵਿੱਚ ਥੋਪੀ ਬੇਤੁਕੀ 55 ਫੀਸਦੀ ਲਾਜ਼ਮੀ ਅੰਕਾਂ ਦੀ ਸ਼ਰਤ ਰੱਦ ਨਹੀਂ ਕੀਤੀ, ਆਰਟ ਕਰਾਫਟ ਦੀਆਂ ਪੋਸਟਾਂ ਦਾ ਕੋਈ ਹੱਲ ਨਹੀਂ ਕੀਤਾ। ਨਾ ਹੀ ਕੀਤੇ ਵਾਅਦੇ ਅਨੁਸਾਰ ਮਲਟੀ ਪਰਪਜ਼ ਹੈਲਥ ਵਰਕਰ (ਪੁਰਸ਼) ਦੀਆਂ ਅਸਾਮੀਆਂ ਉਮਰ ਹੱਦ ਛੋਟ ਸਮੇਤ ਜਾਰੀ ਨਹੀਂ ਕੀਤੀਆਂ।
ਦੂਜੇ ਪਾਸੇ, ਪਿਛਲੇ ਦਿਨੀਂ ਸਿੱਖਿਆ ਸਕੱਤਰ ਸੋਨਾਲੀ ਗਿਰੀ ਨੇ ਬੇਰੁਜ਼ਗਾਰਾਂ ਦੀਆਂ ਮੰਗਾਂ ਤੋਂ ਕੋਰਾ ਇਨਕਾਰ ਕਰ ਦਿੱਤਾ ਹੈ। ਇਸ ਲਈ ਬੇਰੁਜ਼ਗਾਰ ਕਰੋ ਜਾਂ ਮਰੋ ਦੀ ਨੀਤੀ ਤਹਿਤ ਸੰਘਰਸ਼ ਕਰ ਰਹੇ ਹਨ। ਬੇਰੁਜ਼ਗਾਰਾਂ ਦਾ ਪੱਕਾ ਮੋਰਚਾ ਅੱਜ 89 ਦਿਨਾਂ ਤੋਂ ਲਗਾਤਾਰ ਸੰਗਰੂਰ ਡਿਪਟੀ ਕਮਿਸ਼ਨਰ ਦਫ਼ਤਰ ਗੇਟ ਅੱਗੇ ਜਾਰੀ ਹੈ। ਸੂਬਾ ਕਨਵੀਨਰ ਢਿੱਲਵਾਂ ਨੇ ਦੱਸਿਆ ਕਿ ਕਾਫੀ ਖਿੱਚਤਾਣ ਮਗਰੋ 9 ਅਪ੍ਰੈਲ ਨੂੰ ਸਿੱਖਿਆ ਸਕੱਤਰ, ਪਰਸੋਨਲ ਸਕੱਤਰ ਅਤੇ ਸਿਹਤ ਸਕੱਤਰ ਨਾਲ ਮੀਟਿੰਗ ਦਿੱਤੀ।
ਇਸ ਮੌਕੇ ਅਮਨਦੀਪ ਕੌਰ, ਰਾਜਵੀਰ ਕੌਰ, ਮਨਜੀਤ ਕੌਰ, ਗੁਰਪ੍ਰੀਤ ਸਿੰਘ ਪੱਕਾ, ਸੰਦੀਪ ਮੋਫ਼ਰ, ਮੱਖਣ ਸਿੰਘ ਤੋਗਾਵਾਲ, ਮੁਨੀਸ਼ ਕੁਮਾਰ ਫਾਜ਼ਿਲਕਾ, ਜਸਪਾਲ ਕਾਂਗੜ, ਗੁਰਦੀਪ ਰਾਮਗੜ੍ਹ, ਸੁਨੀਲ ਫ਼ਾਜ਼ਿਲਕਾ, ਗੁਲਜੀਤ ਕੌਰ, ਹਰਪ੍ਰੀਤ, ਕੁਲਦੀਪ, ਨਛੱਤਰ, ਕਾਲਾ, ਮਨਜੋਤ, ਮਮਨ, ਲਵਪ੍ਰੀਤ ,ਰੋਹਿਤ ਤਪਾ, ਲਖਵੀਰ ਸਿੰਘ, ਮਨਜੀਤ ਸਿੰਘ, ਵਿਪਨ ਅਤੇ ਮਨਜੀਤ ਕੌਰ ਹਾਜ਼ਰ ਸਨ।