Sangrur News : ਕੰਪਿਊਟਰ ਅਧਿਆਪਕਾਂ ਨੇ ਸੀਐੱਮ ਕੋਠੀ ਤਕ ਕੀਤਾ ਰੋਸ ਮਾਰਚ
ਉਨ੍ਹਾਂ ਕਿਹਾ ਕਿ ਸਰਕਾਰ ਸਿਰਫ਼ ਵੋਟਾਂ ਵੇਲੇ ਵਾਅਦੇ ਕਰਦੀ ਹੈ ਪਰ ਅਮਲੀ ਰੂਪ ਵਿੱਚ ਹਮੇਸਾ ਉਨਾਂ ਨੂੰ ਲਾਗੂ ਕਰਨ ਤੋਂ ਭੱਜ ਜਾਂਦੀ ਹੈ। 6640 ਕੰਪਿਊਟਰ ਅਧਿਆਪਕ ਪਿਛਲੇ 21 ਸਾਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਪੂਰੀ ਤਨਦੇਹੀ ਨਾਲ ਆਪਣੀ ਸੇਵਾ ਨਿਭਾ ਰਹੇ ਹਨ ਪਰ ਰੈਗੂਲਰ ਨੋਟੀਫਿਕੇਸ਼ਨ ਅਤੇ ਨਿਯੁਕਤੀ ਪੱਤਰਾਂ ਨੂੰ ਅੱਜ ਤੱਕ ਕਿਸੇ ਵੀ ਸਰਕਾਰ ਨੇ ਇਨ ਬਿਨ ਲਾਗੂ ਨਹੀਂ ਕੀਤਾ ਹੈ।
Publish Date: Sun, 26 Apr 2026 07:05 PM (IST)
Updated Date: Sun, 26 Apr 2026 07:07 PM (IST)
ਬਲਜਿੰਦਰ ਸਿੰਘ ਮਿੱਠਾ, ਪੰਜਾਬੀ ਜਾਗਰਣ, ਸੰਗਰੂਰ : ਆਪਣੀਆਂ ਮੰਗਾਂ ਨੂੰ ਲੈ ਕੇ ਕੰਪਿਊਟਰ ਅਧਿਆਪਕ ਨੇ ਐਤਵਾਰ ਨੂੰ ਮੁੱਖ ਮੰਤਰੀ ਦੀ ਕੋਠੀ ਤਕ ਰੋਸ ਮਾਰਚ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ ਜੋਰਦਾਰ ਨਾਅਰੇਬਾਜੀ ਕੀਤੀ। ਹਾਲਾਂਕਿ, ਪਹਿਲਾਂ ਤੋ ਤੈਨਾਤ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਵਧਣੋ ਰੋਕ ਲਿਆ। ਇਸਤੋਂ ਪਹਿਲਾਂ ਪ੍ਰਦਰਸ਼ਨਕਾਰੀ ਸੰਗਰੂਰ-ਪਟਿਆਲਾ ਰੋਡ ਤੇ ਸਥਿਤ ਫਲਾਈਓਵਰ ਹੇਠਾਂ ਇਕੱਠੇ ਹੋਏ।
ਇਸ ਮੌਕੇ ਕੰਪਿਊਟਰ ਟੀਚਰ ਯੂਨੀਅਨ ਪੰਜਾਬ ਦੇ ਆਗੂ ਜੋਨੀ ਸਿੰਗਲਾ ਨੇ ਕਿਹਾ ਕਿ ਪੰਜਾਬ ਦੇ 6640 ਕੰਪਿਊਟਰ
ਅਧਿਆਪਕਾਂ ਨੂੰ 2 ਦਸੰਬਰ 2010 ਵਿੱਚ ਰਾਜਪਾਲ ਦੀ ਪ੍ਰਵਾਨਗੀ ਨਾਲ ਪੰਜਾਬ ਸਰਕਾਰ ਵੱਲੋ ਜਾਰੀ ਰੈਗੂਲਰ ਨੋਟੀਫਿਕੇਸ਼ਨ ਅਤੇ 2011 ਵਿੱਚ ਰੈਗੂਲਰ ਨਿਯੁਕਤੀ ਪੱਤਰ ਮਿਲਣ ਦੇ ਬਾਵਜੂਦ, ਸੋਸਾਇਟੀ ਦੇ ਨਾਂ 'ਤੇ ਗੁੰਮਰਾਹ ਕੀਤਾ ਜਾ ਰਿਹਾ ਹੈ। ਮਾਣਯੋਗ ਹਾਈਕੋਰਟ ਵਿੱਚ ਕੰਪਿਊਟਰ ਅਧਿਆਪਕਾਂ ਦੇ ਹੱਕ ਵਿੱਚ ਫੈਸਲਾ ਆਉਣ ਦੇ ਬਾਵਜੂਦ ਪੰਜਾਬ ਸਰਕਾਰ ਉਸ ਨੂੰ ਲਾਗੂ ਕਰਨ ਦੀ ਥਾਂ ਸੁਪਰੀਮ ਕੋਰਟ ਚਲੀ ਗਈ ਹੈ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਸਿਰਫ਼ ਵੋਟਾਂ ਵੇਲੇ ਵਾਅਦੇ ਕਰਦੀ ਹੈ ਪਰ ਅਮਲੀ ਰੂਪ ਵਿੱਚ ਹਮੇਸਾ ਉਨਾਂ ਨੂੰ ਲਾਗੂ ਕਰਨ ਤੋਂ ਭੱਜ ਜਾਂਦੀ ਹੈ। 6640 ਕੰਪਿਊਟਰ ਅਧਿਆਪਕ ਪਿਛਲੇ 21 ਸਾਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਪੂਰੀ ਤਨਦੇਹੀ ਨਾਲ ਆਪਣੀ ਸੇਵਾ ਨਿਭਾ ਰਹੇ ਹਨ ਪਰ ਰੈਗੂਲਰ ਨੋਟੀਫਿਕੇਸ਼ਨ ਅਤੇ ਨਿਯੁਕਤੀ ਪੱਤਰਾਂ ਨੂੰ ਅੱਜ ਤੱਕ ਕਿਸੇ ਵੀ ਸਰਕਾਰ ਨੇ ਇਨ ਬਿਨ ਲਾਗੂ ਨਹੀਂ ਕੀਤਾ ਹੈ।
ਇਸ ਦੌਰਾਨ 112 ਕੰਪਿਊਟਰ ਅਧਿਆਪਕ ਇਸ ਦੁਨੀਆ ਤੋਂ ਰੁਖਸਤ ਹੋ ਗਏ ਹਨ ਅਤੇ 4 ਕੰਪਿਊਟਰ ਅਧਿਆਪਕ ਬਿਨਾਂ ਕੋਈ ਲਾਭ ਪ੍ਰਾਪਤ ਕੀਤੇ ਰਿਟਾਇਰ ਵੀ ਹੋ ਚੁੱਕੇ ਹਨ ਪਰ ਉਨਾਂ ਦੇ ਪਰਿਵਾਰ ਅੱਜ ਵੀ ਸਮਾਜਿਕ ਸੁਰੱਖਿਆ ਅਤੇ ਬਣਦੇ ਹੱਕਾਂ ਲਈ ਤਰਸ ਰਹੇ ਹਨ। ਅਧਿਆਪਕਾਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ 2 ਦਸੰਬਰ 2010 ਦਾ ਨੋਟੀਫਿਕੇਸ਼ਨ, ਚੋਣ ਮੈਨੀਫੈਸਟੋ ਵਿੱਚ ਕੀਤਾ ਵਾਅਦਾ ਅਤੇ 15 ਸਤੰਬਰ 2022 ਨੂੰ ਸਿੱਖਿਆ ਮੰਤਰੀ ਵੱਲੋ ਕੀਤਾ ਅਧਿਕਾਰਤ ਐਲਾਨ ਇਨ-ਬਿਨ ਲਾਗੂ ਨਹੀਂ ਹੁੰਦਾ, ਸੰਘਰਸ਼ ਜਾਰੀ ਰਹੇਗਾ।