
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਬੁੱਧਵਾਰ ਸਵੇਰ ਸਮੇਂ ਕਾਤਰੋਂ ਤੋਂ ਘਨੌਰੀ ਕਲਾਂ ਦੇ ਵਿਚਕਾਰ ਵਾਪਰੇ ਸੜਕ ਹਾਦਸੇ ਵਿੱਚ ਪਿਓ-ਪੁੱਤ ਦੀ ਮੌਤ ਹੋ ਗਈ। ਜਦਕਿ ਇੱਕ ਪੁੱਤ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋ ਗਿਆ ਹੈ, ਜੋ ਕਿ ਪਟਿਆਲਾ ਵਿਖੇ ਜ਼ੇਰੇ ਇਲਾਜ ਹੈ।

ਸੱਤਪਾਲ ਕਾਲਾਬੂਲਾ, ਪੰਜਾਬੀ ਜਾਗਰਣ, ਸ਼ੇਰਪੁਰ : ਬੁੱਧਵਾਰ ਸਵੇਰ ਸਮੇਂ ਕਾਤਰੋਂ ਤੋਂ ਘਨੌਰੀ ਕਲਾਂ ਦੇ ਵਿਚਕਾਰ ਵਾਪਰੇ ਸੜਕ ਹਾਦਸੇ ਵਿੱਚ ਪਿਓ-ਪੁੱਤ ਦੀ ਮੌਤ ਹੋ ਗਈ। ਜਦਕਿ ਇੱਕ ਪੁੱਤ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋ ਗਿਆ ਹੈ, ਜੋ ਕਿ ਪਟਿਆਲਾ ਵਿਖੇ ਜ਼ੇਰੇ ਇਲਾਜ ਹੈ।
ਜਾਣਕਾਰੀ ਅਨੁਸਾਰ ਸਵੇਰ ਸਮੇਂ ਏਕਮਵੀਰ ਸਿੰਘ (15) ਪੁੱਤਰ ਪਰਮਿੰਦਰ ਸਿੰਘ, ਅੰਮ੍ਰਿਤਪਾਲ ਸਿੰਘ (13) ਪੁੱਤਰ ਪਰਮਿੰਦਰ ਸਿੰਘ ,ਪਰਮਿੰਦਰ ਸਿੰਘ (40) ਵਾਸੀ ਕੁਠਾਲਾ ਆਪਣੇ ਮੋਟਰਸਾਈਕਲ ਤੇ ਧੂਰੀ ਵੱਲ ਨੂੰ ਜਾ ਰਹੇ ਸਨ ਕਿ ਰਸਤੇ ਵਿੱਚ ਇੱਕ ਟਰੈਕਟਰ ਟਰਾਲੀ ਨਾਲ ਹਾਦਸਾ ਹੋ ਗਿਆ। ਜਿਸ ਵਿੱਚ ਏਕਮਬੀਰ ਸਿੰਘ ਅਤੇ ਪਰਮਿੰਦਰ ਸਿੰਘ ਦੀ ਮੌਤ ਹੋ ਗਈ ਜਦਕਿ ਅੰਮ੍ਰਿਤਪਾਲ ਸਿੰਘ ਜ਼ੇਰੇ ਇਲਾਜ ਹੈ। ਘਟਨਾ ਤੋ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।