Sangrur News : ਭਿਆਨਕ ਸੜਕ ਹਾਦਸੇ ’ਚ ਪਿਓ ਦੀ ਮੌਤ, ਧੀ ਵਾਲ-ਵਾਲ ਬਚੀ
ਪਿੰਡ ਚੰਨੋ ਨੇੜੇ ਇਕ ਦਰਦਨਾਕ ਸੜਕ ਹਾਦਸੇ ਵਿਚ ਟਰੱਕ ਦੀ ਲਪੇਟ ’ਚ ਆਣ ਕਾਰਨ ਮੋਟਰਸਾਈਕਲ ਸਵਾਰ ਪਿਓ ਦੀ ਮੌਤ ਹੋ ਗਈ। ਜਦਕਿ ਉਸਦੀ ਧੀ ਦਾ ਬਚਾਅ ਹੋ ਗਿਆ। ਘਟਨਾ ਸਬੰਧੀ ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Publish Date: Thu, 15 Jan 2026 07:22 PM (IST)
Updated Date: Thu, 15 Jan 2026 07:25 PM (IST)
ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ : ਪਿੰਡ ਚੰਨੋ ਨੇੜੇ ਇਕ ਦਰਦਨਾਕ ਸੜਕ ਹਾਦਸੇ ਵਿਚ ਟਰੱਕ ਦੀ ਲਪੇਟ ’ਚ ਆਣ ਕਾਰਨ ਮੋਟਰਸਾਈਕਲ ਸਵਾਰ ਪਿਓ ਦੀ ਮੌਤ ਹੋ ਗਈ। ਜਦਕਿ ਉਸਦੀ ਧੀ ਦਾ ਬਚਾਅ ਹੋ ਗਿਆ। ਘਟਨਾ ਸਬੰਧੀ ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਚੌਕੀ ਚੰਨੋ ਦੇ ਇੰਚਾਰਜ ਏਐੱਸਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਵੀਰਵਾਰ ਨੂੰ ਭੁਪਿੰਦਰ ਸਿੰਘ (51) ਪੁੱਤਰ ਸਿਉਣ ਸਿੰਘ ਵਾਸੀ ਪਿੰਡ ਲੱਖੇਵਾਲ ਅਤੇ ਉਸਦੀ ਲੜਕੀ ਮੋਟਰਸਾਈਕਲ ’ਤੇ ਜਾ ਰਹੇ ਸਨ। ਇਸ ਦੌਰਾਨ ਮੋਟਰਸਾਈਕਲ ’ਚ ਤੇਲ ਪਵਾ ਕੇ ਜਦੋਂ ਉਹ ਦੋਵੇਂ ਸਲਿਪ ਰੋਡ ਰਾਹੀ ਚੰਨੋ ਵੱਲ ਨੂੰ ਜਾ ਰਹੇ ਸਨ ਤਾਂ ਪਿੱਛੋ ਆਉਂਦੇ ਇਕ ਟਰੱਕ ਨੇ ਇਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਸੜਕ ’ਤੇ ਡਿੱਗੇ ਭੁਪਿੰਦਰ ਸਿੰਘ ਨੂੰ ਟਰੱਕ ਨੇ ਦਰੜ ਦਿੱਤਾ ਤੇ ਉਸਦੀ ਮੌਤ ਹੋ ਗਈ।
ਹਾਦਸੇ ਵਿਚ ਮੋਟਰਸਾਈਕਲ ਦੇ ਪਿੱਛੇ ਬੈਠੀ ਭੁਪਿੰਦਰ ਸਿੰਘ ਦੀ ਧੀ ਦਾ ਬਚਾਅ ਹੋ ਗਿਆ। ਏਐੱਸਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਟਰੱਕ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਅਰੰਭ ਦਿੱਤੀ ਹੈ।