- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਕਿਹਾ ਕਿ ਇਹ ਇੱਕ ਬਹੁਤ ਹੀ ਮਾੜੀ ਘਟਨਾ ਹੋਈ ਹੈ ਜਿਹੜੀ ਕਿ ਨਹੀਂ ਹੋਣੀ ਚਾਹੀਦੀ ਸੀ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਵਿੱਡੀ ਗਈ ਮੁਹਿੰਮ ਨੂੰ ਫੇਲ੍ਹ ਦੱਸਦੇ ਹੋਏ ਕਿਹਾ ਕਿ ਪਿੰਡਾਂ ਦੇ ਵਿੱਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ।

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਅੱਜ ਪਿੰਡ ਤੂਰਬੰਜਾਰਾ ਵਿਖੇ ਗੁਲਜ਼ਾਰ ਸਿੰਘ ਦੇ ਘਰ ਉਸਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ ਸਨ। ਉਹਨਾਂ ਵੱਲੋਂ ਵੱਡੇ ਕਾਫਲੇ ਦੇ ਵਿੱਚ ਪਿੰਡ ਤੂਰਬੰਜਾਰਾ ਵਿਖੇ ਪਹੁੰਚੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਕਿਹਾ ਕਿ ਇਹ ਇੱਕ ਬਹੁਤ ਹੀ ਮਾੜੀ ਘਟਨਾ ਹੋਈ ਹੈ ਜਿਹੜੀ ਕਿ ਨਹੀਂ ਹੋਣੀ ਚਾਹੀਦੀ ਸੀ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਵਿੱਡੀ ਗਈ ਮੁਹਿੰਮ ਨੂੰ ਫੇਲ੍ਹ ਦੱਸਦੇ ਹੋਏ ਕਿਹਾ ਕਿ ਪਿੰਡਾਂ ਦੇ ਵਿੱਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ। ਇਹੋ ਦੱਸਣ ਲਈ ਮਰਹੂਮ ਗੁਲਜ਼ਾਰ ਸਿੰਘ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਉਹਨਾਂ ਦੇ ਪਿੰਡ ਪਹੁੰਚਣ ਤੇ ਸ਼ਿਕਾਇਤ ਕੀਤੀ ਸੀ। ਉਹਨੂੰ ਇਹ ਨਹੀਂ ਪਤਾ ਸੀ ਕਿ ਉਸ ਦੀ ਇਹ ਕੀਤੀ ਗਈ ਸ਼ਿਕਾਇਤ ਉਸ ਦੀ ਜਾਨ ਲੈ ਲਵੇਗੀ
ਉਹਨਾਂ ਪੰਜਾਬ ਸਰਕਾਰ ਤੇ ਵਰਦੇ ਹੋਏ ਕਿਹਾ ਕਿ ਉਹ ਹਰ ਪਾਸਿਓਂ ਫੇਲ ਹੋ ਚੁੱਕੀ ਹੈ ਅਮਨ ਅਤੇ ਕਾਨੂੰਨ ਦੀ ਸਥਿਤੀ ਉਹਨਾਂ ਦੇ ਕਾਬੂ ਤੋਂ ਬਾਹਰ ਹੋ ਚੁੱਕੀ ਹੈ। ਨਸ਼ੇ ਨੂੰ ਤਿੰਨ ਮਹੀਨਿਆਂ ਚ ਖਤਮ ਕਰਨ ਦਾ ਵਾਅਦਾ ਕਰਕੇ ਸਤਾ ਦੇ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਸਾਢੇ ਚਾਰ ਸਾਲਾਂ ਵਿੱਚ ਨਸ਼ੇ ਨੂੰ ਖਤਮ ਨਹੀਂ ਕਰ ਸਕੀ।
ਪੰਜਾਬ ਦੇ ਲੋਕ ਚਾਹੁੰਦੇ ਹਨ ਕਿ ਹੁਣ ਚੁਟਕਲਿਆਂ ਨਾਲ ਸਰਕਾਰਾਂ ਨਹੀਂ ਚੱਲਦੀਆਂ ਲੋਕਾਂ ਲਈ ਕੁਝ ਕਰਕੇ ਵਿਖਾਓ ਤਾਂ ਹੀ ਲੋਕ ਤੁਹਾਡੇ ਲੜ ਲੱਗਣਗੇ। ਉਹਨਾਂ ਪਰਿਵਾਰ ਨਾਲ ਹੋਏ ਧੱਕੇ ਵਾਰੇ ਕਿਹਾ ਕਿ ਪ੍ਰਸ਼ਾਸਨ ਵਿੱਤ ਮੰਤਰੀ ਚੀਮਾ ਦੇ ਇਸ਼ਾਰਿਆਂ ਉੱਤੇ ਨੱਚ ਰਿਹਾ ਹੈ ਜਿਸ ਕਰਕੇ ਉਸਦੇ ਪਰਿਵਾਰ ਨੂੰ ਗੁਲਜ਼ਾਰ ਸਿੰਘ ਦਾ ਅੰਤਿਮ ਸੰਸਕਾਰ ਵੀ ਰਸਮਾਂ ਅਨੁਸਾਰ ਨਹੀਂ ਕਰਨ ਦਿੱਤਾ ਗਿਆ ਪੁਲਿਸ ਫੋਰਸ ਨਾਲ ਲਿਆ ਕੇ ਜਬਰੀ ਉਸਦਾ ਸਸਕਾਰ ਕੀਤਾ ਗਿਆ ਜੋ ਕਿ ਪਹਿਲੀ ਵਾਰੀ ਕਿਸੇ ਸਰਕਾਰ ਦੇ ਰਾਜ ਵਿੱਚ ਹੋਇਆ ਹੈ।
ਉਹਨਾਂ ਇਹ ਵੀ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਬੇਸ਼ੱਕ ਪਰਚਾ ਦਰਜ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਪਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇਖਲ ਖਿਲਾਫ ਵੀ ਮਾਮਲਾ ਦਰਜ ਕਰਨਾ ਚਾਹੀਦਾ ਹੈ ।ਉਨਾਂ ਪਰਿਵਾਰ ਨੂੰ ਭਰੋਸਾ ਦਿੰਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਉਹਨਾਂ ਦੇ ਨਾਲ ਹੈ ਅਤੇ ਕੋਈ ਵੀ ਲੋੜ ਪੈਣ ਉੱਤੇ ਇਹਨਾਂ ਦੀ ਮਦਦ ਕਰਨ ਨੂੰ ਤਿਆਰ ਹੈ।