- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੇੜਲੇ ਪਿੰਡ ਦਿਲਾਵਰਗੜ ਕੁੱਪ ਖੁਰਦ ਦੇ ਇੱਕ ਗਰੀਬ ਪਰਿਵਾਰ ਦੇ ਦੋ ਜੀਆਂ ਦੀ ਲੁਧਿਆਣਾ-ਮਾਲੇਰਕੋਟਲਾ ਮੁੱਖ ਮਾਰਗ ਬਾਅਦ ਦੁਪਹਿਰ ਵਾਪਰੇ ਦਰਦਨਾਕ ਹਾਦਸੇ ਵਿੱਚ ਮੌਤ ਹੋ ਗਈ।

ਜਸਵੀਰ ਸਿੰਘ ਫਰਵਾਲੀ, ਪੰਜਾਬੀ ਜਾਗਰਣ, ਅਹਿਮਦਗੜ੍ਹ : ਨੇੜਲੇ ਪਿੰਡ ਦਿਲਾਵਰਗੜ ਕੁੱਪ ਖੁਰਦ ਦੇ ਇੱਕ ਗਰੀਬ ਪਰਿਵਾਰ ਦੇ ਦੋ ਜੀਆਂ ਦੀ ਲੁਧਿਆਣਾ-ਮਾਲੇਰਕੋਟਲਾ ਮੁੱਖ ਮਾਰਗ ਬਾਅਦ ਦੁਪਹਿਰ ਵਾਪਰੇ ਦਰਦਨਾਕ ਹਾਦਸੇ ਵਿੱਚ ਮੌਤ ਹੋ ਗਈ।
ਜਾਣਕਾਰੀ ਅਨੁਸਾਰ, ਪਰਿਵਾਰ ਵੱਲੋਂ ਦੱਸਣ ਮੁਤਾਬਿਕ ਸੁਖਬੀਰ ਸਿੰਘ ਆਪਣੀ ਪਤਨੀ ਗਗਨਦੀਪ ਕੌਰ ਅਤੇ 5 ਸਾਲ ਦੇ ਬੱਚੇ ਨਾਲ ਪੋਹੀੜ ਵੱਲ ਆਪਣੀ ਐਕਟਿਵਾ ਸਕੂਟਰੀ ’ਤੇ ਦਵਾਈ ਲੈਣ ਲਈ ਜਾ ਰਹੇ ਸਨ। ਪਿੱਛੋਂ ਇੱਕ ਅਣਪਛਾਤੇ ਵਾਹਨ ਨੇ ਫੇਟ ਮਾਰ ਦਿੱਤੀ। ਲੰਘ ਰਹੇ ਰਾਹਗੀਰਾਂ ਵੱਲੋਂ ਬੱਚੇ ਦੀ ਰੋਣ ਦੀ ਆਵਾਜ਼ ਆਉਣ ’ਤੇ ਵੇਖਿਆ ਤਾਂ ਸੁਖਵੀਰ ਸਿੰਘ ਅਤੇ ਉਸ ਦੀ ਪਤਨੀ ਗਗਨਦੀਪ ਕੌਰ ਨੂੰ ਝਾੜੀਆਂ ਵਿੱਚੋਂ ਸਕੂਟਰੀ ਸਮੇਤ ਖੂਨ ਨਾਲ ਲੱਥਪੱਥ ਪਏ ਸਨ। ਸੁਖਬੀਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਗਗਨਦੀਪ ਕੌਰ ਨੇ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਤਾਂ ਉਹ ਵੀ ਰਸਤੇ ਵਿਚ ਦਮ ਤੋੜ ਗਈ। ਉਨ੍ਹਾਂ ਦੇ ਬੇਟੇ ਨੂੰ ਲੁਧਿਆਣਾ ਦੇ ਇੱਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।
ਸੁਖਬੀਰ ਸਿੰਘ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ, ਜੋ ਆਪਣੇ ਪਿੱਛੇ ਬਜ਼ੁਰਗ ਮਾਤਾ -ਪਿਤਾ, ਆਪਣੀਆਂ ਚਾਰ ਭੈਣਾਂ ਨੂੰ ਰੋਂਦਿਆਂ ਕੁਰਲਾਉਂਦਿਆਂ ਛੱਡ ਗਿਆ।
ਥਾਣਾ ਸਦਰ ਅਹਿਮਦਗੜ੍ਹ ਦੀ ਮੁੱਖ ਅਫਸਰ ਗੁਰਪ੍ਰੀਤ ਕੌਰ ਸਿੱਧੂ ਨੇ ਦੱਸਿਆ ਕਿ ਆਲ਼ੇ ਦੁਆਲ਼ੇ ਦੇ ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਅਤੇ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਦਿੱਤੀ ਹੈ। ਛੁੱਟੀ ਹੋਣ ਕਰਕੇ ਸਿਵਲ ਹਸਪਤਾਲ ਮਾਲੇਰਕੋਟਲਾ ਵਿਖੇ ਦੇਹਾਂ ਨੂੰ ਮੋਰਚਰੀ ਵਿੱਚ ਰਖਵਾਇਆ ਗਿਆ ਹੈ। ਪੋਸਟਮਾਰਟਮ ਹੋਣ ਤੋਂ ਬਾਅਦ ਪਰਿਵਾਰ ਨੂੰ ਦੇਹਾਂ ਸੌਪ ਦਿੱਤੀਆਂ ਜਾਣਗੀਆਂ।