- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੋਮਵਾਰ ਦੁਪਹਿਰ ਮਹਿਲਾਂ ਰੋਡ ਤੇ ਇਕ ਬਲੈਰੋ ਗੱਡੀ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਬਾਈਕ ਚਲਾ ਰਹੇ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ। ਜਦਕਿ ਉਸਦੀ ਪਤਨੀ ਅਤੇ ਦੋ ਬੱਚੇ ਜ਼ਖ਼ਮੀ ਹੋ ਗਏ, ਜਿਨਾਂ ਨੂੰ ਇਲਾਜ ਦੇ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਔਰਤ ਦੀ ਹਾਲਤ ਨੂੰ ਗੰਭੀਰ ਵੇਖਦਿਆਂ ਪਟਿਆਲਾ ਦੇ ਰਜਿੰਦਰਾ ਹਸਪਤਾਲ ਲਈ ਰੈਫਰ ਕਰ ਦਿੱਤਾ।

ਬਲਜਿੰਦਰ ਸਿੰਘ ਮਿੱਠਾ, ਪੰਜਾਬੀ ਜਾਗਰਣ, ਸੰਗਰੂਰ : ਸੋਮਵਾਰ ਦੁਪਹਿਰ ਮਹਿਲਾਂ ਰੋਡ ਤੇ ਇਕ ਬਲੈਰੋ ਗੱਡੀ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਬਾਈਕ ਚਲਾ ਰਹੇ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ। ਜਦਕਿ ਉਸਦੀ ਪਤਨੀ ਅਤੇ ਦੋ ਬੱਚੇ ਜ਼ਖ਼ਮੀ ਹੋ ਗਏ, ਜਿਨਾਂ ਨੂੰ ਇਲਾਜ ਦੇ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਔਰਤ ਦੀ ਹਾਲਤ ਨੂੰ ਗੰਭੀਰ ਵੇਖਦਿਆਂ ਪਟਿਆਲਾ ਦੇ ਰਜਿੰਦਰਾ ਹਸਪਤਾਲ ਲਈ ਰੈਫਰ ਕਰ ਦਿੱਤਾ। ਪੁਲਿਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਅਬਦੁਲ ਰਜਾਦ ਆਪਣੀ ਪਤਨੀ ਅਮਨ, ਬੱਚਿਆਂ ਨਾਇਕ ਅਤੇ ਬਰਕਤ ਨੂੰ ਆਪਣੇ ਸਹੁਰਿਆਂ ਤੋ ਆਪਣੇ ਪਿੰਡ ਫਰੀਦਪੁਰ ਕਲਾਂ (ਮਾਲੇਰਕੋਟਲਾ) ਨੂੰ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਹੇ ਸਨ। ਜਦੋ ਉਹ ਮਹਿਲਾਂ ਰੋਡ ਤੇ ਚੜ਼੍ਹਨ ਲੱਗੇ ਤਾਂ ਤੇਜ ਰਫਤਾਰ ਬਲੈਰੋ ਗੱਡੀ ਦੀ ਚਪੇਟ ਵਿੱਚ ਆ ਗਏ। ਹਾਦਸੇ ਵਿੱਚ ਅਬਦੁਲ ਰਜਾਕ ਦੀ ਮੌਕੇ ਤੇ ਹੀ ਮੌਤ ਹੋ ਗਈ। ਜਦਕਿ ਉਸਦੀ ਪਤਨੀ ਅਮਨ ਅਤੇ ਦੋਵੇ ਬੱਚੇ ਜਖਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਨੇ ਘਟਨਾ ਥਾਂ ਪੁੱਜ ਕੇ ਜਾਇਜਾ ਲਿਆ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।