
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪੰਜਾਬ ਦੇ ਖ਼ਜ਼ਾਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਰੈੱਡ ਕਰਾਸ ਵੱਲੋਂ ਲਾਏ ਖੂਨਦਾਨ ਕੈਂਪ ਵਿੱਚ ਸ਼ਮੂਲੀਅਤ ਕੀਤੀ ਅਤੇ ਸੰਤ ਲੌਂਗੋਵਾਲ ਦੀ ਲਾਸਾਨੀ ਕੁਰਬਾਨੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਧਰਮ ਪਤਨੀ ਸਬੀਨਾ ਅਰੋੜਾ ਵੀ ਹਾਜ਼ਰ ਸਨ।

ਕਰਨਵੀਰ ਸਿੰਘ, ਪੰਜਾਬੀ ਜਾਗਰਣ, ਲੌਂਗੋਵਾਲ : ਪੰਜਾਬ ਦੇ ਖ਼ਜ਼ਾਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਰੈੱਡ ਕਰਾਸ ਵੱਲੋਂ ਲਾਏ ਖੂਨਦਾਨ ਕੈਂਪ ਵਿੱਚ ਸ਼ਮੂਲੀਅਤ ਕੀਤੀ ਅਤੇ ਸੰਤ ਲੌਂਗੋਵਾਲ ਦੀ ਲਾਸਾਨੀ ਕੁਰਬਾਨੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਧਰਮ ਪਤਨੀ ਸਬੀਨਾ ਅਰੋੜਾ ਵੀ ਹਾਜ਼ਰ ਸਨ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ,‘ਅੱਜ ਤੋਂ ਠੀਕ 41 ਸਾਲ ਪਹਿਲਾਂ ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੀ ਅਮਨ-ਸ਼ਾਂਤੀ ਲਈ ਆਪਣੀ ਸ਼ਹਾਦਤ ਦਿੱਤੀ ਸੀ। ਉਨ੍ਹਾਂ ਦੀ ਇਹ ਲਾਸਾਨੀ ਕੁਰਬਾਨੀ ਅਜਾਈਂ ਨਹੀਂ ਜਾਵੇਗੀ। ਅੱਜ ਪੰਜਾਬ ਸਰਕਾਰ ਉਨ੍ਹਾਂ ਦੇ ਦਰਸਾਏ ਸ਼ਾਂਤੀ ਤੇ ਭਾਈਚਾਰਕ ਸਾਂਝ ਦੇ ਮਾਰਗ 'ਤੇ ਚੱਲਦਿਆਂ ਉਨ੍ਹਾਂ ਦੇ ਬਲੀਦਾਨ ਨੂੰ ਪ੍ਰਣਾਮ ਕਰਦੀ ਹੈ।"
ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ, ਜੋ ਉਦਯੋਗ ਮੰਤਰੀ ਵਜੋਂ ਬੰਗਲੌਰ ਵਿਖੇ ਵਿਸ਼ਵ ਪੱਧਰੀ ਕਾਨਫਰੰਸ ਵਿੱਚ ਸਰਕਾਰ ਦੀ ਨੁਮਾਇੰਦਗੀ ਕਰ ਰਹੇ ਹਨ, ਵੱਲੋਂ ਵੀ ਸ਼ਰਧਾ ਦੇ ਭਾਵ ਪ੍ਰਗਟਾਏ ਗਏ ਹਨ। ਵਿੱਤ ਮੰਤਰੀ ਨੇ ਇਸ ਮੌਕੇ ਸਾਫ਼ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਕਿਸੇ ਵੀ ਪੱਤਰਕਾਰ ਜਾਂ ਮੀਡੀਆ ਹਾਊਸ ਦੀ ਆਵਾਜ਼ ਨੂੰ ਦਬਾਉਣ ਦੀ ਕੋਈ ਕੋਸ਼ਿਸ਼ ਨਹੀਂ ਕੀਤੀ ਗਈ। ਰਾਜ ਵਿੱਚ ਹਰ ਨਾਗਰਿਕ ਅਤੇ ਮੀਡੀਆ ਨੂੰ ਪੂਰੀ ਆਜ਼ਾਦੀ ਨਾਲ ਆਪਣੀ ਗੱਲ ਰੱਖਣ ਦਾ ਹੱਕ ਹੈ। ਵੱਖ-ਵੱਖ ਜਥੇਬੰਦੀਆਂ ਦੇ ਧਰਨਿਆਂ ’ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਚੋਣਾਂ ਜਾਂ ਆਮ ਦਿਨਾਂ ਵਿੱਚ ਆਪਣੀਆਂ ਮੰਗਾਂ ਰੱਖਣਾ ਜਥੇਬੰਦੀਆਂ ਦਾ ਹੱਕ ਹੈ। ਉਨ੍ਹਾਂ ਦੀ ਅਗਵਾਈ ਹੇਠ ਬਣੀ ਕੈਬਨਿਟ ਸਬ-ਕਮੇਟੀ ਲਗਾਤਾਰ ਸਾਰੀਆਂ ਜਥੇਬੰਦੀਆਂ ਨਾਲ ਬੈਠਕਾਂ ਕਰ ਰਹੀ ਹੈ ਅਤੇ ਬਹੁਤ ਸਾਰੀਆਂ ਜਾਇਜ਼ ਮੰਗਾਂ ਦਾ ਹੱਲ ਕੱਢਿਆ ਜਾ ਚੁੱਕਾ ਹੈ। ਇਹ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ।
ਡੀਏ ਦੇ ਬਕਾਏ ਸਬੰਧੀ ਜਵਾਬ ਦਿੰਦਿਆਂ ਉਨ੍ਹਾਂ ਦੱਸਿਆ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਪਿਛਲੀਆਂ ਸਰਕਾਰਾਂ ਦੌਰਾਨ ਲਗਪਗ 14 ਕਰੋੜ ਰੁਪਏ ਤੋਂ ਵੱਧ ਦਾ ਡੀਏ ਬਕਾਇਆ ਪੈਂਡਿੰਗ ਛੱਡਿਆ ਗਿਆ ਸੀ। ਆਪ ਸਰਕਾਰ ਨੇ ਹਾਈ ਕੋਰਟ ਵਿੱਚ ਇਕ ਯੋਜਨਾਬੱਧ ਪਲਾਨ ਪੇਸ਼ ਕਰ ਕੇ ਇਸ ਵਿੱਚੋਂ ਲਗਪਗ 5,000 ਤੋਂ 6,000 ਕਰੋੜ ਦਾ ਭੁਗਤਾਨ ਕਰ ਦਿੱਤਾ ਹੈ ਅਤੇ ਬਾਕੀ ਰਹਿੰਦਾ ਬਕਾਇਆ ਵੀ ਜਲਦ ਰਿਲੀਜ਼ ਕਰ ਦਿੱਤਾ ਜਾਵੇਗਾ।
ਇਸ ਮੌਕੇ ਓਐਸਡੀ ਤਪਿੰਦਰ ਸਿੰਘ ਸੋਹੀ, ਰਸ਼ਪਾਲ ਕੌਰ ਪ੍ਰਧਾਨ ਨਗਰ ਕੌਂਸਲ, ਕੁਲਦੀਪ ਸਿੰਘ ਬੰਟੀ ਮਾਨ, ਕਰਮਜੀਤ ਕੌਰ, ਬਲਵਿੰਦਰ ਸਿੰਘ ਢਿੱਲੋਂ, ਅੰਮ੍ਰਿਤਪਾਲ ਸਿੰਘ ਸਿੱਧੂ, ਬਲਵੰਤ ਸਿੰਘ ਬੀਟਾ ਐਮਸੀ, ਬਲਵਿੰਦਰ ਸਿੰਘ ਐਮਸੀ, ਜਗਦੇਵ ਸਿੰਘ ਬੁੱਧ ਸਿੰਘ ਐਮਸੀ, ਜਸਵਿੰਦਰ ਸਿੰਘ ਨੱਪੀ, ਪਰਮਜੀਤ ਕੌਰ, ਸਰਪੰਚ ਨਿਹਾਲ ਸਿੰਘ, ਸਰਪੰਚ ਭੀਮ ਬਾਵਾ, ਸਰਪੰਚ ਜਗਰਾਜ ਸਿੰਘ, ਵਿਕੀ ਵਸ਼ਿਸ਼ਟ, ਲਖਵੀਰ ਸਿੰਘ ਲੱਕੀ ਸਰਪੰਚ, ਸਰਪੰਚ ਜਗਸੀਰ ਸਿੰਘ, ਸੁਖਪਾਲ ਸਿੰਘ ਬਾਜਵਾ, ਡਾ. ਮੋਹਣ ਸਿੰਘ ਸਿੱਧੂ, ਗੁਰਜੰਟ ਖਾਨ, ਮੇਲਾ ਸਿੰਘ ਸੂਬੇਦਾਰ, ਹਰਵਿੰਦਰ ਸਿੰਘ ਬੰਟੀ ਵਿਰਕ, ਬਲਕਾਰ ਸਿੰਘ ਸਿੱਧੂ, ਨਰਿੰਦਰ ਕੁਮਾਰ ਸ਼ਰਮਾ, ਕਮਲਜੀਤ ਸਿੰਘ ਵਿੱਕੀ, ਸਤਨਾਮ ਸਿੰਘ,ਸਤਨਾਮ ਸਿੰਘ, ਪਾਲੀ ਐਮ ਸੀ ਸੁਖਚੈਨ ਸਿੰਘ ਅਮਨ ਸਿੰਘ, ਬਲਜੀਤ ਸਿੰਘ ਢਿੱਲੋਂ, ਜਗਸੀਰ ਸਿੰਘ ਸੀਰਾ, ਮਾਰਕੀਟ ਕਮੇਟੀ ਸੁਨਾਮ ਦੇ ਚੇਅਰਮੈਨ ਮੁਕੇਸ਼ ਜੁਨੇਜਾ, ਸੀਨੀਅਰ ਆਗੂ ਲਾਭ ਸਿੰਘ ਨੀਲੋਵਾਲ, ਨਗਰ ਕੌਂਸਲ ਪ੍ਰਧਾਨ ਮਨਪ੍ਰੀਤ ਬਾਂਸਲ, ਕੈਬਨਿਟ ਮੰਤਰੀ ਅਮਨ ਅਰੋੜਾ ਦੇ ਮੀਡੀਆ ਕੋਆਰਡੀਨੇਟਰ ਯਸ਼ਪਾਲ ਮੰਗਲਾ, ਨਗਰ ਕੌਂਸਲਰ ਭਾਨੂੰ ਪ੍ਰਤਾਪ, ਨਿਰਮਲਾ ਸਿੰਗਲਾ ਹਾਜ਼ਰ ਸਨ।