Sangrur News : ਸੰਗਰੂਰ ਦਾ ਫ਼ੌਜੀ ਜਵਾਨ ਗੁਰਪ੍ਰੀਤ ਸਿੰਘ ਮਨੀਪੁਰ 'ਚ ਸ਼ਹੀਦ, ਵੀਰਵਾਰ ਨੂੰ ਹੋਵੇਗਾ ਮਹਿਲਾ ਚੌਕ ਵਿਖੇ ਅੰਤਿਮ ਸੰਸਕਾਰ
ਸੰਗਰੂਰ ਜ਼ਿਲ੍ਹੇ ਦੇ ਪਿੰਡ ਮਹਿਲਾਂ ਚੌਕ ਦਾ ਜਵਾਨ ਗੁਰਪ੍ਰੀਤ ਸਿੰਘ ਮਨੀਪੁਰ ਵਿੱਚ ਦੇਸ਼ ਵਿਰੋਧੀ ਅਨਸਰਾਂ ਨਾਲ ਫਾਇਰਿੰਗ ਦੌਰਾਨ ਸ਼ਹੀਦ ਹੋ ਗਿਆ। ਉਹ ਪਿਛਲੇ 21 ਸਾਲਾਂ ਤੋਂ ਭਾਰਤੀ ਫੌਜ ਵਿੱਚ ਸੇਵਾ ਨਿਭਾ ਰਹੇ ਸਨ ਅਤੇ ਡਿਊਟੀ ਦੌਰਾਨ ਬਹਾਦਰੀ ਨਾਲ ਮੁਕਾਬਲਾ ਕਰਦੇ ਹੋਏ ਸ਼ਹੀਦ ਹੋ ਗਏ।
Publish Date: Wed, 25 Feb 2026 08:09 PM (IST)
Updated Date: Wed, 25 Feb 2026 08:12 PM (IST)
ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ : ਸੰਗਰੂਰ ਜ਼ਿਲ੍ਹੇ ਦੇ ਪਿੰਡ ਮਹਿਲਾਂ ਚੌਕ ਦਾ ਜਵਾਨ ਗੁਰਪ੍ਰੀਤ ਸਿੰਘ ਮਨੀਪੁਰ ਵਿੱਚ ਦੇਸ਼ ਵਿਰੋਧੀ ਅਨਸਰਾਂ ਨਾਲ ਫਾਇਰਿੰਗ ਦੌਰਾਨ ਸ਼ਹੀਦ ਹੋ ਗਿਆ। ਉਹ ਪਿਛਲੇ 21 ਸਾਲਾਂ ਤੋਂ ਭਾਰਤੀ ਫੌਜ ਵਿੱਚ ਸੇਵਾ ਨਿਭਾ ਰਹੇ ਸਨ ਅਤੇ ਡਿਊਟੀ ਦੌਰਾਨ ਬਹਾਦਰੀ ਨਾਲ ਮੁਕਾਬਲਾ ਕਰਦੇ ਹੋਏ ਸ਼ਹੀਦ ਹੋ ਗਏ।
ਸ਼ਹੀਦ ਗੁਰਪ੍ਰੀਤ ਸਿੰਘ ਆਪਣੇ ਪਿੱਛੇ ਪਤਨੀ, ਇਕ ਪੁੱਤਰ ਅਤੇ ਇਕ ਧੀ ਛੱਡ ਗਏ ਹਨ। ਸ਼ਹਾਦਤ ਦੀ ਖ਼ਬਰ ਮਿਲਦੇ ਹੀ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਅਤੇ ਇਲਾਕੇ ਦੇ ਲੋਕ ਵੱਡੀ ਗਿਣਤੀ ਵਿੱਚ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚ ਰਹੇ ਹਨ। ਨੰਬਰਦਾਰ ਯੂਨੀਅਨ ਪੰਜਾਬ ਦੇ ਆਗੂ ਰਣ ਸਿੰਘ ਮਹਿਲਾਂ ਨੇ ਪੀੜਤ ਪਰਿਵਾਰ ਲਈ ਸਰਕਾਰ ਪਾਸੋਂ ਯੋਗ ਮੁਆਵਜ਼ਾ, ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਪਿੰਡ ਵਿੱਚ ਸ਼ਹੀਦ ਦੀ ਯਾਦ ਵਿੱਚ ਢੁੱਕਵੀਂ ਯਾਦਗਾਰ ਬਣਾਉਣ ਦੀ ਮੰਗ ਕੀਤੀ ਹੈ। ਸ਼ਹੀਦ ਦਾ ਅੰਤਿਮ ਸੰਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਭਲਕੇ ਹੋਵੇਗਾ।