- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਵਿੱਚ 9.5 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਓਲੰਪਿਕ ਪੱਧਰ ਦੇ ਸਵੀਮਿੰਗ ਪੂਲ ਦਾ ਉਦਘਾਟਨ ਕਰਦਿਆਂ ਕਿਹਾ ਕਿ ਸੰਗਰੂਰ ਜ਼ਿਲ੍ਹਾ ਏਸ਼ੀਅਨ, ਵਰਲਡ ਅਤੇ ਓਲੰਪਿਕ ਚੈਂਪੀਅਨਾਂ ਲਈ ਨਰਸਰੀ ਵਜੋਂ ਉਭਰੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਪੰਜਾਬ ਦਾ ਖੇਡ ਬਜਟ 200 ਕਰੋੜ ਰੁਪਏ ਤੋਂ ਨਹੀਂ ਵਧਾਇਆ ਸੀ ਜਦਕਿ ਮੌਜੂਦਾ ਸਰਕਾਰ ਨੇ ਖੇਡ ਬਜਟ ਨੂੰ ਵਧਾ ਕੇ 1,790 ਕਰੋੜ ਰੁਪਏ ਕਰ ਦਿੱਤਾ ਹੈ।

ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਵਿੱਚ 9.5 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਓਲੰਪਿਕ ਪੱਧਰ ਦੇ ਸਵੀਮਿੰਗ ਪੂਲ ਦਾ ਉਦਘਾਟਨ ਕਰਦਿਆਂ ਕਿਹਾ ਕਿ ਸੰਗਰੂਰ ਜ਼ਿਲ੍ਹਾ ਏਸ਼ੀਅਨ, ਵਰਲਡ ਅਤੇ ਓਲੰਪਿਕ ਚੈਂਪੀਅਨਾਂ ਲਈ ਨਰਸਰੀ ਵਜੋਂ ਉਭਰੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਪੰਜਾਬ ਦਾ ਖੇਡ ਬਜਟ 200 ਕਰੋੜ ਰੁਪਏ ਤੋਂ ਨਹੀਂ ਵਧਾਇਆ ਸੀ ਜਦਕਿ ਮੌਜੂਦਾ ਸਰਕਾਰ ਨੇ ਖੇਡ ਬਜਟ ਨੂੰ ਵਧਾ ਕੇ 1,790 ਕਰੋੜ ਰੁਪਏ ਕਰ ਦਿੱਤਾ ਹੈ। ਪਹਿਲੀ ਵਾਰ ਪੰਜਾਬ ਨੇ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟਰਾਫੀ ਦੀ ਮੇਜ਼ਬਾਨੀ ਹਾਸਲ ਕੀਤੀ ਹੈ ਅਤੇ ਸੂਬਾ ਹੁਣ ਅੰਤਰਰਾਸ਼ਟਰੀ ਪੱਧਰ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਕ੍ਰਿਕਟ ਅਤੇ ਹਾਕੀ ਪ੍ਰੀਮੀਅਰ ਲੀਗ ਸ਼ੁਰੂ ਕਰਨ ਲਈ ਵੀ ਤਿਆਰ ਹੈ।
ਉਨ੍ਹਾਂ ਕਿਹਾ ਕਿ 9.50 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ 50×21 ਮੀਟਰ ਆਕਾਰ ਦਾ ਸਵੀਮਿੰਗ ਪੂਲ ਖਿਡਾਰੀਆਂ ਅਤੇ ਕੋਚਾਂ ਲਈ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਹੈ, ਜੋ ਅੰਤਰਰਾਸ਼ਟਰੀ ਪੱਧਰ ਦਾ ਸਿਖਲਾਈ ਢਾਂਚਾ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਤਗਮੇ ਜਿੱਤਣ ਵਾਲਿਆਂ ਨੂੰ ਸੋਨ ਤਗਮੇ ਲਈ ਇਕ ਕਰੋੜ ਰੁਪਏ, ਚਾਂਦੀ ਦੇ ਤਗਮੇ ਲਈ 75 ਲੱਖ ਰੁਪਏ ਅਤੇ ਕਾਂਸੀ ਦੇ ਤਗਮੇ ਲਈ 50 ਲੱਖ ਰੁਪਏ ਦੇ ਨਕਦ ਇਨਾਮਾਂ ਨਾਲ ਸਨਮਾਨਿਆ ਜਾਵੇਗਾ।"
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਛੇਤੀ ਹੀ ਪੰਜਾਬ ਪ੍ਰੀਮੀਅਰ ਲੀਗ ਅਤੇ ਪੰਜਾਬ ਹਾਕੀ ਲੀਗ ਸ਼ੁਰੂ ਕਰੇਗੀ। ਇਸ ਤੋਂ ਇਲਾਵਾ, ਅਕਤੂਬਰ-ਨਵੰਬਰ ਦੌਰਾਨ ਮੋਹਾਲੀ ਤੇ ਜਲੰਧਰ ਵਿੱਚ ਏਸ਼ੀਅਨ ਚੈਂਪੀਅਨਜ਼ ਟਰਾਫੀ (ਹਾਕੀ) ਦੀ ਮੇਜ਼ਬਾਨੀ ਕੀਤੀ ਜਾਵੇਗੀ, ਜਿਸ ਨਾਲ ਦੇਸ਼ ਵਿੱਚ ਖੇਡਾਂ ਦੇ ਇੱਕ ਪ੍ਰਮੁੱਖ ਕੇਂਦਰ ਵਜੋਂ ਪੰਜਾਬ ਦੀ ਪੁਜੀਸ਼ਨ ਹੋਰ ਮਜ਼ਬੂਤ ਹੋਵੇਗੀ।
ਉਨ੍ਹਾਂ ਕਿਹਾ ਕਿ ਇਹ ਵਿਸ਼ਵ ਪੱਧਰੀ ਸਵੀਮਿੰਗ ਪੂਲ ਪੰਜਾਬ ਨੂੰ ਦੇਸ਼ ਦਾ ਨੰਬਰ ਇੱਕ ਖੇਡ ਸੂਬਾ ਬਣਾਉਣ ਵੱਲ ਇੱਕ ਹੋਰ ਅਹਿਮ ਕਦਮ ਹੈ। ਜਿਸ ਦੀ ਡੂੰਘਾਈ 4.5 ਫੁੱਟ ਤੋਂ 7.5 ਫੁੱਟ ਤੱਕ ਹੈ ਅਤੇ ਇਸ ਵਿੱਚ 2.5 ਲੱਖ ਲੀਟਰ ਪਾਣੀ ਦੀ ਸਮਰੱਥਾ ਹੈ। ਖਿਡਾਰੀਆਂ ਤੇ ਖਿਡਾਰਨਾਂ ਦੀ ਸਹੂਲਤ ਲਈ ਵੱਖਰੇ ਆਧੁਨਿਕ ਸ਼ਾਵਰ, ਚੇਂਜਿੰਗ ਰੂਮ, ਕੋਚਾਂ ਲਈ ਵਿਸ਼ੇਸ਼ ਕਮਰੇ ਅਤੇ ਸਟੋਰ ਰੂਮ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਖਿਡਾਰੀਆਂ ਦੀ ਸਰੀਰਕ ਤਾਕਤ ਅਤੇ ਕਸਰਤ ਲਈ ਆਧੁਨਿਕ ਜਿਮਨੇਜ਼ੀਅਮ ਵੀ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 7 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਵਿਸ਼ੇਸ਼ ਮਿੰਨੀ ਸਵੀਮਿੰਗ ਪੂਲ ਵੀ ਤਿਆਰ ਕੀਤਾ ਗਿਆ ਹੈ।
---
ਵਿਸ਼ਵ ਦੀ ਸਭ ਤੋਂ ਵਧੀਆ ਤਕਨਾਲੋਜੀ ਦੀ ਕੀਤੀ ਗਈ ਵਰਤੋਂ
ਇਸ ਸਵਿਮਿੰਗ ਪੂਲ ਦਾ ਨਿਰਮਾਣ ਵਿਸ਼ਵ ਦੀ ਸਭ ਤੋਂ ਵਧੀਆ 'ਮਿਰਥਾ ਰੇਨੋਵੇਐਕਸ਼ਨ' ਅਤੇ 'ਕਲਾਸਿਕ ਮੌਡਿਊਲਰ ਸਿਸਟਮ' ਦੀ ਤਕਨਾਲੋਜੀ ਦੀ ਵਰਤੋਂ ਕਰਕੇ ਕੀਤਾ ਗਿਆ ਹੈ। ਇਸ ਵਿੱਚ ਲੈਮੀਨੇਟਿਡ ਪੀਵੀਸੀ ਅਤੇ ਸਟੇਨਲੈੱਸ ਸਟੀਲ ਦੇ ਪੈਨਲ ਲਾਏ ਗਏ ਹਨ, ਜੋ ਇਸ ਨੂੰ ਦੇਸ਼ ਦੇ ਸਭ ਤੋਂ ਆਧੁਨਿਕ ਸਵਿਮਿੰਗ ਪੂਲ ਵਿੱਚੋਂ ਇੱਕ ਬਣਾਉਂਦੇ ਹਨ। ਸਾਫ਼ ਅਤੇ ਸੁਰੱਖਿਅਤ ਪਾਣੀ ਨੂੰ ਯਕੀਨੀ ਬਣਾਉਣ ਲਈ ਯੂਰਪੀਅਨ ਮਾਪਦੰਡਾਂ ਦੇ ਅਨੁਸਾਰ ਫਿਲਟਰੇਸ਼ਨ ਅਤੇ ਡਿਸਇਨਫੈਕਸ਼ਨ ਸਿਸਟਮ ਸਥਾਪਤ ਕੀਤਾ ਗਿਆ ਹੈ। ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਅਤੇ ਤਰੁਨਪ੍ਰੀਤ ਸਿੰਘ ਸੌਂਦ ਵੀ ਹਾਜ਼ਰ ਸਨ।