
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਡਾਕਟਰ ਰਾਜਿੰਦਰ ਬਾਂਸਲ ਵੀਹਵੀਂ ਸਦੀ ਦੇ ਮਹਾਨ ਪ੍ਰਚਾਰਕ ਤੇ ਵਿਦਿਆ ਦਾਨੀ ਸੰਤ ਅਤਰ ਸਿੰਘ ਜੀ ਦੀ ਜਨਮ ਨਗਰੀ ਚੀਮਾ ਮੰਡੀ ਦੇ ਜੰਮਪਲ ਹਨ ਤੇ ਪੰਜਾਬ ਦੇ ਮੰਨੇ-ਪ੍ਰਮੰਨੇ ਨਿਊਰੋਲੋਜਿਸਟ ਹਨ। ਉਹ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਿਖੇ ਲੰਮੇ ਸਮੇਂ ਤੱਕ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ।

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਪੰਜਾਬ ਸਰਕਾਰ ਨੇ ਸੀਨੀਅਰ ਡਾਕਟਰ ਰਜਿੰਦਰ ਕੁਮਾਰ ਬਾਂਸਲ, ਨਿਊਰੋਲੋਜਿਸਟ ਨੂੰ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਦਾ ਵਾਈਸ ਚਾਂਸਲਰ ਨਿਯੁਕਤ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੀ ਕੁਰਸੀ ਪਿਛਲੇ ਲਗਭਗ 1 ਮਹੀਨੇ ਤੋਂ ਖਾਲੀ ਸੀ। ਪੰਜਾਬ ਸਰਕਾਰ ਵਲੋਂ ਮਾਨਯੋਗ ਰਾਜਪਾਲ ਪੰਜਾਬ ਨੂੰ 3 ਉਮੀਦਵਾਰਾਂ ਦਾ ਪੈਨਲ ਭੇਜਿਆ ਗਿਆ ਸੀ, ਜਿਸ ਵਿਚੋਂ ਗਵਰਨਰ ਪੰਜਾਬ ਵਲੋਂ ਡਾਕਟਰ ਰਜਿੰਦਰ ਕੁਮਾਰ ਬਾਂਸਲ ਨੂੰ ਚੁਣਿਆ ਗਿਆ ਅਤੇ ਅੱਜ ਉਨ੍ਹਾਂ ਦੀ ਨਿਯੁਕਤੀ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ।
ਡਾਕਟਰ ਰਾਜਿੰਦਰ ਬਾਂਸਲ ਵੀਹਵੀਂ ਸਦੀ ਦੇ ਮਹਾਨ ਪ੍ਰਚਾਰਕ ਤੇ ਵਿਦਿਆ ਦਾਨੀ ਸੰਤ ਅਤਰ ਸਿੰਘ ਜੀ ਦੀ ਜਨਮ ਨਗਰੀ ਚੀਮਾ ਮੰਡੀ ਦੇ ਜੰਮਪਲ ਹਨ ਤੇ ਪੰਜਾਬ ਦੇ ਮੰਨੇ-ਪ੍ਰਮੰਨੇ ਨਿਊਰੋਲੋਜਿਸਟ ਹਨ। ਉਹ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਿਖੇ ਲੰਮੇ ਸਮੇਂ ਤੱਕ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਉਨ੍ਹਾਂ ਨੇ ਡੀਐਮ ਨਿਊਰੋਲੋਜੀ ਪੀਜੀਆਈ ਲਖਨਊ ਤੋਂ ਕੀਤੀ ਹੈ ਅਤੇ ਇਸ ਸਮੇਂ ਲੁਧਿਆਣਾ ਦੇ ਇਕ ਨਿੱਜੀ ਹਸਪਤਾਲ ਵਿਖੇ ਕੰਮ ਕਰਨ ਦੇ ਨਾਲ ਨਾਲ ਆਪਣੀ ਪ੍ਰਾਈਵੇਟ ਪ੍ਰੈਕਟਿਸ ਵੀ ਕਰ ਰਹੇ ਸਨ।ਉਹ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਸ ਦੇ ਬੋਰਡ ਆਫ ਡਾਇਰੈਕਟਰਸ ਦਾ ਹਿੱਸਾ ਵੀ ਰਹੇ ਹਨ।ਡਾਕਟਰ ਬਾਂਸਲ ਨੂੰ ਐਡਾ ਮਾਣ ਦੇਣ ਤੇ ਚੀਮਾ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ।