
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਉਨ੍ਹਾਂ ਕਿਹਾ ਕਿ ਬੰਦੀ ਸਿੰਘ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਹਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੰਮੇ ਸਮੇਂ ਤੋਂ ਨਹੀਂ ਹੋ ਰਹੀਆਂ ਅਤੇ ਪੰਜਾਬ ਦੇ ਅਹਿਮ ਮਸਲਿਆਂ ਦੀ ਸੁਣਵਾਈ ਲਈ ਕੋਈ ਪ੍ਰਭਾਵਸ਼ਾਲੀ ਆਵਾਜ਼ ਨਜ਼ਰ ਨਹੀਂ ਆ ਰਹੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਿਆਸਤ ਪਰਿਵਾਰਾਂ ਅਤੇ ਨਿੱਜੀ ਹਿੱਤਾਂ ਦੀ ਬਜਾਏ ਪੰਥ, ਪੰਜਾਬ ਅਤੇ ਲੋਕਾਂ ਦੇ ਹਿੱਤਾਂ ਨੂੰ ਸਮਰਪਿਤ ਹੋਣੀ ਚਾਹੀਦੀ ਹੈ।

-ਪੰਥਕ ਸੋਚ ਨੂੰ ਮੁੜ ਜਿਊਂਦਾ ਕਰਨਾ ਸਮੇਂ ਦੀ ਮੁੱਖ ਲੋੜ
-ਕਿਹਾ, ਪੰਜਾਬ ਅੱਜ ਇੱਕ ਗੰਭੀਰ ਤ੍ਰਾਸਦੀ ਤੇ ਬਹੁਪੱਖੀ ਸੰਕਟ ’ਚੋਂ ਲੰਘ ਰਿਹਾ
ਕਰਨਵੀਰ ਸਿੰਘ, ਪੰਜਾਬੀ ਜਾਗਰਣ, ਲੌਂਗੋਵਾਲ : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਅਤੇ ਮਹਾਨ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦਾ 41ਵਾਂ ਬਰਸੀ ਸਮਾਰੋਹ ਅਨਾਜ ਮੰਡੀ ਵਿਖੇ ਪੂਰੇ ਮਨਾਇਆ ਗਿਆ। ਇਸ ਦੌਰਾਨ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕਰ ਕੇ ਸੰਤ ਲੌਂਗੋਵਾਲ ਦੀ ਮਹਾਨ ਕੁਰਬਾਨੀ ਨੂੰ ਸਿਜਦਾ ਕੀਤਾ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਪੰਜਾਬ ਵਿੱਚ ਅਮਨ, ਸ਼ਾਂਤੀ, ਭਾਈਚਾਰਕ ਏਕਤਾ ਅਤੇ ਪੰਥਕ ਹੱਕਾਂ ਲਈ ਆਪਣਾ ਜੀਵਨ ਸਮਰਪਿਤ ਕੀਤਾ ਅਤੇ ਉਨ੍ਹਾਂ ਦੀ ਸ਼ਹਾਦਤ ਪੰਜਾਬ ਦੇ ਇਤਿਹਾਸ ਦਾ ਇੱਕ ਅਮਿੱਟ ਅਧਿਆਇ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਇੱਕ ਗੰਭੀਰ ਤ੍ਰਾਸਦੀ ਅਤੇ ਬਹੁਪੱਖੀ ਸੰਕਟ ਵਿੱਚੋਂ ਲੰਘ ਰਿਹਾ ਹੈ। ਇਸ ਸੰਕਟ ਵਿੱਚੋਂ ਪੰਜਾਬ ਨੂੰ ਬਾਹਰ ਕੱਢਣ ਲਈ ਸਿਰਫ਼ ਸੱਤਾ ਦੀ ਰਾਜਨੀਤੀ ਨਹੀਂ, ਸਗੋਂ ਸਿਧਾਂਤਕ, ਪੰਥਕ ਅਤੇ ਪੰਜਾਬ-ਪੱਖੀ ਸੋਚ ਨੂੰ ਮੁੜ ਮਜ਼ਬੂਤ ਕਰਨ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਬੰਦੀ ਸਿੰਘ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਹਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੰਮੇ ਸਮੇਂ ਤੋਂ ਨਹੀਂ ਹੋ ਰਹੀਆਂ ਅਤੇ ਪੰਜਾਬ ਦੇ ਅਹਿਮ ਮਸਲਿਆਂ ਦੀ ਸੁਣਵਾਈ ਲਈ ਕੋਈ ਪ੍ਰਭਾਵਸ਼ਾਲੀ ਆਵਾਜ਼ ਨਜ਼ਰ ਨਹੀਂ ਆ ਰਹੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਿਆਸਤ ਪਰਿਵਾਰਾਂ ਅਤੇ ਨਿੱਜੀ ਹਿੱਤਾਂ ਦੀ ਬਜਾਏ ਪੰਥ, ਪੰਜਾਬ ਅਤੇ ਲੋਕਾਂ ਦੇ ਹਿੱਤਾਂ ਨੂੰ ਸਮਰਪਿਤ ਹੋਣੀ ਚਾਹੀਦੀ ਹੈ।
ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸੰਤ ਲੌਂਗੋਵਾਲ ਦੀ ਵਿਰਾਸਤ ਸਾਨੂੰ ਸਿੱਧਾਂਤਾਂ, ਸਾਦਗੀ ਅਤੇ ਪੰਜਾਬ ਦੇ ਹੱਕਾਂ ਲਈ ਡੱਟ ਕੇ ਖੜ੍ਹਨ ਦੀ ਪ੍ਰੇਰਣਾ ਦਿੰਦੀ ਹੈ। ਅੱਜ ਲੋੜ ਹੈ ਕਿ ਅਕਾਲੀ ਸੋਚ ਨੂੰ ਨਿੱਜੀ ਹਿੱਤਾਂ ਤੋਂ ਉੱਪਰ ਉਠਾ ਕੇ ਮੁੜ ਲੋਕਾਂ ਅਤੇ ਪੰਥ ਦੀ ਆਵਾਜ਼ ਬਣਾਇਆ ਜਾਵੇ।
ਸਾਬਕਾ ਐਮਪੀ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸੰਤ ਲੌਂਗੋਵਾਲ ਦੀ ਸ਼ਹਾਦਤ ਪੰਜਾਬ ਦੇ ਅਮਨ ਅਤੇ ਭਾਈਚਾਰਕ ਏਕਤਾ ਲਈ ਦਿੱਤੀ ਗਈ ਮਹਾਨ ਕੁਰਬਾਨੀ ਹੈ। ਉਨ੍ਹਾਂ ਕਿਹਾ ਕਿ ਪੰਥਕ ਏਕਤਾ ਅਤੇ ਪੰਜਾਬ ਦੇ ਹੱਕਾਂ ਲਈ ਸਾਰੀਆਂ ਧਿਰਾਂ ਨੂੰ ਸਾਂਝੀ ਸੋਚ ਨਾਲ ਅੱਗੇ ਆਉਣਾ ਚਾਹੀਦਾ ਹੈ।
ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਸੋਚ ਅਤੇ ਕੁਰਬਾਨੀ ਨੂੰ ਸੱਚੀ ਸ਼ਰਧਾਂਜਲੀ ਤਾਂ ਹੀ ਹੋਵੇਗੀ ਜੇਕਰ ਅਸੀਂ ਪੰਜਾਬ, ਪੰਥ ਅਤੇ ਸਿੱਖ ਸੰਸਥਾਵਾਂ ਦੀ ਮਜ਼ਬੂਤੀ ਲਈ ਇਮਾਨਦਾਰੀ ਨਾਲ ਕੰਮ ਕਰੀਏ। ਉਨ੍ਹਾਂ ਕਿਹਾ ਕਿ ਕੁਝ ਲੋਕ ਜੋ ਸੰਤ ਜੀ ਸੋਚ ਨੂੰ ਧੋਖਾ ਦੇ ਗਏ, ਉਹੀ ਪੈਰੋਕਾਰ ਕਹਾ ਕੇ ਸੰਗਤ ਨੂੰ ਗੁਮਰਾਹ ਕਰ ਰਹੇ ਹਨ। ਸੰਤ ਦੀ ਬਰਸੀ ਸਬੰਧੀ ਅਦਾਲਤ ਵਿੱਚ ਗਏ ਤੇ ਹਾਰ ਕੇ ਮੁੜੇ। ਨੌਜਵਾਨ ਪੀੜ੍ਹੀ ਨੂੰ ਸੰਤ ਲੌਂਗੋਵਾਲ ਦੇ ਜੀਵਨ, ਸੰਘਰਸ਼ ਅਤੇ ਕੁਰਬਾਨੀ ਤੋਂ ਜਾਣੂ ਕਰਵਾਉਣਾ ਸਮੇਂ ਦੀ ਵੱਡੀ ਲੋੜ ਹੈ।
ਇਸ ਮੌਕੇ ਗੁਰਪ੍ਰਤਾਪ ਸਿੰਘ ਵਡਾਲਾ, ਸੁੱਚਾ ਸਿੰਘ ਛੋਟੇਪੁਰ, ਗਗਨਜੀਤ ਸਿੰਘ ਬਰਨਾਲਾ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਸਾਬਕਾ ਵਿਧਾਇਕ ਜਸਵਿੰਦਰ ਸਿੰਘ ਖਾਲਸਾ, ਯੂਥ ਆਗੂ ਗੁਰਜੀਤ ਸਿੰਘ ਤਲਵੰਡੀ, ਸਰਵਨ ਸਿੰਘ ਫਿਲੌਰ,ਰਨਧੀਰ ਸਿੰਘ ਰੱਖੜਾ, ਰਾਮਪਾਲ ਸਿੰਘ ਬਹਿਣੀਵਾਲ, ਤੇਜਾ ਸਿੰਘ ਕਮਾਲਪੁਰ ਹਰਦੇਵ ਸਿੰਘ ਰੋਗਲਾ ਮੁਹੰਮਦ ਤੂਫੈਲ, ਅਮਨਿੰਦਰ ਸਿੰਘ ਮੰਡੀਆਂ, ਜਗਜੀਤ ਸਿੰਘ ਕੋਹਲੀ, ਮਲਕੀਤ ਸਿੰਘ ਚੰਗਾਲ, ਰਿਪਦੁਮਨ ਸਿੰਘ ਢਿੱਲੋਂ, ਮਿੱਠੂ ਸਿੰਘ ਕਾਹਨੇਕੇ ਤੇ ਹੋਰ ਮੌਜੂਦ ਸਨ।