- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵੇਰਕਾ ਮਿਲਕ ਪਲਾਂਟ ਵਿਖੇ ਇਕੱਠੇ ਹੋਏ 253 ਬਰਖ਼ਾਸਤ ਅਧਿਆਪਕਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਰੋਸ ਮਾਰਚ ਕੱਢਿਆ। ਇਸ ਤੋਂ ਬਾਅਦ ਉਨ੍ਹਾਂ ਨੇ ਬੈਰੀਕੇਡ ਹਟਾ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ, ਪਰ ਇਸ ਦੌਰਾਨ ਪੁਲਿਸ ਨਾਲ ਜ਼ਬਰਦਸਤ ਧੱਕਾ-ਮੁੱਕੀ ਹੋਈ। ਪੁਲਿਸ ਨੇ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ।

ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ : ਆਪਣੀਆਂ ਨੌਕਰੀਆਂ ਮੁੜ ਬਹਾਲ ਕਰਵਾਉਣ ਦੀ ਮੰਗ ਨੂੰ ਲੈ ਕੇ ਪਿਛਲੇ ਕਈ ਮਹੀਨਿਆਂ ਤੋਂ ਸੰਘਰਸ਼ ਕਰ ਰਹੇ 253 ਬਰਖ਼ਾਸਤ ਅਧਿਆਪਕਾਂ ਅਤੇ ਪੁਲਿਸ ਪ੍ਰਸ਼ਾਸਨ ਵਿਚਾਲੇ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਕੋਠੀ ਦੇ ਬਾਹਰ ਜ਼ਬਰਦਸਤ ਧੱਕਾ-ਮੁੱਕੀ ਹੋਈ। ਅਧਿਆਪਕਾਂ ਨੇ ਮੁੱਖ ਮੰਤਰੀ ਤੋਂ ਨੌਕਰੀ ਬਹਾਲੀ ਦਾ ਪੱਤਰ ਲੈਣ ਲਈ ਕੋਠੀ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ।
ਵੇਰਕਾ ਮਿਲਕ ਪਲਾਂਟ ਵਿਖੇ ਇਕੱਠੇ ਹੋਏ 253 ਬਰਖ਼ਾਸਤ ਅਧਿਆਪਕਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਰੋਸ ਮਾਰਚ ਕੱਢਿਆ। ਇਸ ਤੋਂ ਬਾਅਦ ਉਨ੍ਹਾਂ ਨੇ ਬੈਰੀਕੇਡ ਹਟਾ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ, ਪਰ ਇਸ ਦੌਰਾਨ ਪੁਲਿਸ ਨਾਲ ਜ਼ਬਰਦਸਤ ਧੱਕਾ-ਮੁੱਕੀ ਹੋਈ। ਪੁਲਿਸ ਨੇ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ।
ਜ਼ਿਕਰਯੋਗ ਹੈ ਕਿ ਉਕਤ ਅਧਿਆਪਕ ਆਪਣੀਆਂ ਨੌਕਰੀਆਂ ਬਚਾਉਣ ਲਈ ਪਿਛਲੇ ਤਿੰਨ ਦਿਨਾਂ ਤੋਂ ਸੰਗਰੂਰ ਵਿੱਚ ਡਟੇ ਹੋਏ ਹਨ। ਅਚਾਨਕ ਸੇਵਾਵਾਂ ਖ਼ਤਮ ਕੀਤੇ ਜਾਣ ਕਾਰਨ ਦੁਖੀ ਅਧਿਆਪਕਾਂ ਨੇ ਰੋਂਦੇ-ਕੁਰਲਾਉਂਦੇ ਹੋਏ ਰੁਜ਼ਗਾਰ ਬਹਾਲ ਕਰਨ ਦੀ ਮੰਗ ਕੀਤੀ। ਦੇਰ ਸ਼ਾਮ ਤੱਕ ਧਰਨਾ ਜਾਰੀ ਰਿਹਾ।
ਪ੍ਰਦਰਸ਼ਨਕਾਰੀ ਅਧਿਆਪਕਾਂ ਦੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਬਲਕਾਰ ਸਿੰਘ ਅਤੇ ਲਵਪ੍ਰੀਤ ਸਿੰਘ ਨੇ ਦੱਸਿਆ ਕਿ 4161 ਮਾਸਟਰ ਕੇਡਰ ਦੀ ਭਰਤੀ ਲਈ ਪ੍ਰੀਖਿਆ ਸਾਲ 2023 ਵਿੱਚ ਲਈ ਗਈ ਸੀ, ਜਿਸ ਦਾ ਨਤੀਜਾ ਦਸੰਬਰ 2022 ਵਿੱਚ ਐਲਾਨਿਆ ਗਿਆ ਸੀ। ਜਨਵਰੀ 2023 ਵਿੱਚ ਚੋਣ ਸੂਚੀ ਅਨੁਸਾਰ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਸਨ। ਉਹ ਪਿਛਲੇ ਕਰੀਬ ਸਾਢੇ ਤਿੰਨ ਸਾਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਨਿਯਮਿਤ ਤੌਰ ’ਤੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ, ਪਰ ਉੱਤਰ ਕੁੰਜੀ ਵਿੱਚ ਗ਼ਲਤੀਆਂ ਹੋਣ ਕਾਰਨ ਇਹ ਮਾਮਲਾ ਅਦਾਲਤ ਵਿੱਚ ਚਲਾ ਗਿਆ।
ਉਨ੍ਹਾਂ ਦੱਸਿਆ ਕਿ ਅਦਾਲਤ ਵਿੱਚ ਕੇਸ ਚੱਲਣ ਦੇ ਬਾਵਜੂਦ 5 ਜਨਵਰੀ 2023 ਨੂੰ ਗ਼ਲਤੀਆਂ ਵਾਲੀ ਉੱਤਰ ਕੁੰਜੀ ਦੇ ਆਧਾਰ ’ਤੇ ਹੀ ਆਫ਼ਰ ਲੈਟਰ ਵੰਡੇ ਗਏ ਸਨ। ਹੁਣ ਸਿੱਖਿਆ ਵਿਭਾਗ ਵੱਲੋਂ ਉਨ੍ਹਾਂ ਨੂੰ ਸੇਵਾਵਾਂ ਖ਼ਤਮ ਕਰਨ ਸਬੰਧੀ ਨੋਟਿਸ ਜਾਰੀ ਕਰ ਦਿੱਤੇ ਗਏ ਹਨ। ਉਹ ਨੌਕਰੀ ਬਹਾਲੀ ਦਾ ਪੱਤਰ ਲੈਣ ਲਈ ਮੁੱਖ ਮੰਤਰੀ ਦੀ ਕੋਠੀ ਪਹੁੰਚੇ ਸਨ, ਪਰ ਅਜੇ ਤੱਕ ਉਨ੍ਹਾਂ ਨੂੰ ਬਹਾਲੀ ਦਾ ਪੱਤਰ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਉਨ੍ਹਾਂ ਨੂੰ ਨੌਕਰੀ ਬਹਾਲੀ ਦਾ ਪੱਤਰ ਨਹੀਂ ਮਿਲ ਜਾਂਦਾ, ਉਦੋਂ ਤੱਕ ਉਨ੍ਹਾਂ ਦਾ ਧਰਨਾ-ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ।