- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਤਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਤਾਇਨਾਤ ਪੁਲਿਸ ਨੂੰ ਉਦੋ ਹੱਥਾਂ ਪੈਰਾਂ ਦੀ ਪੈ ਗਈ, ਜਦੋਂ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਕਨਵੀਨਰ ਸੁਖਵਿੰਦਰ ਸਿੰਘ ਢਿੱਲਵਾਂ ਅਤੇ ਗੁਰਪ੍ਰੀਤ ਸਿੰਘ ਪੱਖੋਂ ਕਲਾਂ ਦੀ ਅਗਵਾਈ ਵਿੱਚ ਢਾਈ ਦਰਜਨ ਕਰੀਬ ਬੇਰੁਜ਼ਗਾਰਾਂ ਨੇ ਨਾਅਰੇਬਾਜ਼ੀ ਕਰਦੇ ਸਥਾਨਕ ਨਿੱਜੀ ਕਲੋਨੀ ਵਿੱਚ ਬਣੀ ਮੁੱਖ ਮੰਤਰੀ ਰਿਹਾਇਸ਼ ਨੂੰ ਜਾਂਦੇ ਰਸਤੇ ਵਾਲੇ ਗੇਟ ਨੇੜੇ ਪੁੱਜ ਗਏ।

ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ : ਐਤਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਤਾਇਨਾਤ ਪੁਲਿਸ ਨੂੰ ਉਦੋ ਹੱਥਾਂ ਪੈਰਾਂ ਦੀ ਪੈ ਗਈ, ਜਦੋਂ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਕਨਵੀਨਰ ਸੁਖਵਿੰਦਰ ਸਿੰਘ ਢਿੱਲਵਾਂ ਅਤੇ ਗੁਰਪ੍ਰੀਤ ਸਿੰਘ ਪੱਖੋਂ ਕਲਾਂ ਦੀ ਅਗਵਾਈ ਵਿੱਚ ਢਾਈ ਦਰਜਨ ਕਰੀਬ ਬੇਰੁਜ਼ਗਾਰਾਂ ਨੇ ਨਾਅਰੇਬਾਜ਼ੀ ਕਰਦੇ ਸਥਾਨਕ ਨਿੱਜੀ ਕਲੋਨੀ ਵਿੱਚ ਬਣੀ ਮੁੱਖ ਮੰਤਰੀ ਰਿਹਾਇਸ਼ ਨੂੰ ਜਾਂਦੇ ਰਸਤੇ ਵਾਲੇ ਗੇਟ ਨੇੜੇ ਪੁੱਜ ਗਏ।
ਮੌਕੇ ’ਤੇ ਤਾਇਨਾਤ ਪੁਲਿਸ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਬੇਰੁਜ਼ਗਾਰਾਂ ਨੂੰ ਰੋਕ ਲਿਆ ਅਤੇ ਨੇੜਲੇ ਥਾਣਾ ਬਾਲੀਆਂ ਵਿੱਚ ਡੱਕ ਦਿੱਤਾ। ਹਾਲਾਂਕਿ, ਬਾਅਦ ਵਿੱਚ ਰਿਹਾਅ ਕਰ ਦਿੱਤਾ।ਇਸਤੋ ਬਾਅਦ ਸੂਬਾ ਕਨਵੀਨਰ ਰਮਨ ਕੁਮਾਰ ਮਲੋਟ, ਅਮਨ ਸੇਖਾ ਅਤੇ ਹਰਜਿੰਦਰ ਝੁਨੀਰ ਦੀ ਅਗਵਾਈ ਵਿੱਚ ਇਕੱਠੇ ਹੋਏ ਬੇਰੁਜ਼ਗਾਰਾਂ ਨੇ ਬਾਅਦ ਦੁਪਹਿਰ ਵੇਰਕਾ ਮਿਲਕ ਪਲਾਂਟ ਤੋਂ ਮੁੱਖ ਮੰਤਰੀ ਦੀ ਕੋਠੀ ਵੱਲ ਨੂੰ ਮਾਰਚ ਕੀਤਾ। ਕੋਠੀ ਨੇੜੇ ਤਾਇਨਾਤ ਭਾਰੀ ਪੁਲਿਸ ਨੇ ਜਿਉਂ ਹੀ ਬੇਰੁਜ਼ਗਾਰਾਂ ਨੂੰ ਰੋਕਣਾ ਚਾਹਿਆ ਤਾਂ ਦੋਵੇਂ ਧਿਰਾਂ ਵਿੱਚ ਧੱਕਾ- ਮੁੱਕੀ ਹੋ ਗਈ ।ਬੇਰੁਜ਼ਗਾਰ ਆਪਣੇ ਸਾਥੀਆਂ ਦੀ ਰਿਹਾਈ ਲਈ ਨਾਅਰੇਬਾਜ਼ੀ ਕਰਦੇ ਰਹੇ। ਲੰਬਾ ਸਮਾਂ ਕਸ਼ਮਕਸ਼ ਮਗਰੋ ਗ੍ਰਿਫਤਾਰ ਕੀਤੇ ਬੇਰੁਜ਼ਗਾਰਾਂ ਨੂੰ ਰਿਹਾਅ ਕਰ ਦਿੱਤਾ ਗਿਆ। ਬੇਰੁਜ਼ਗਾਰਾਂ ਦੀਆਂ ਮੰਗਾਂ ਸਬੰਧੀ ਦੋ ਮੀਟਿੰਗਾਂ 4 ਅਤੇ 7 ਦਸੰਬਰ ਨੂੰ ਕੈਬਨਿਟ ਸਬ ਕਮੇਟੀ ਨਾਲ ਕਰਵਾਉਣ ਦੇ ਪੱਤਰ ਜਾਰੀ ਕੀਤੇ।
ਬੇਰੁਜ਼ਗਾਰਾਂ ਨੇ ਮੰਗ ਕੀਤੀ ਕਿ ਮਾਸਟਰ ਕੇਡਰ ਦੀਆਂ 15000 ਅਸਾਮੀਆਂ ਉਮਰ ਹੱਦ ਛੋਟ ਦੇ ਕੇ ਭਰੀਆਂ ਜਾਣ,
ਮਾਸਟਰ ਕੇਡਰ ਵਿੱਚ ਥੋਪੀ ਬੇਤੁਕੀ 55 ਫੀਸਦੀ ਲਾਜ਼ਮੀ ਅੰਕਾਂ ਦੀ ਬੇਤੁਕੀ ਸ਼ਰਤ ਮੁੱਢੋਂ ਰੱਦ ਕੀਤੀ ਜਾਵੇ, ਆਰਟ ਐਂਡ ਕਰਾਫਟ ਦੀਆਂ 250 ਅਸਾਮੀਆ ਦੀ ਲਿਖਤੀ ਪ੍ਰੀਖਿਆ ਲਈ ਜਾਵੇ, ਮਲਟੀਪਰਪਜ਼ ਹੈਲਥ ਵਰਕਰ ਪੁਰਸ਼ ਦੀਆਂ ਸਾਰੀਆਂ ਖਾਲੀ ਅਸਾਮੀਆਂ ਉਮਰ ਹੱਦ ਛੋਟ ਦੇ ਕੇ ਭਰੀਆਂ ਜਾਣ, ਕਰੋਨਾ ਵਲੰਟੀਅਰਜ਼ ਨੂੰ ਬਿਨਾ ਸ਼ਰਤ ਰਾਸ਼ਟਰੀ ਸਿਹਤ ਮਿਸ਼ਨ ਵਿੱਚ ਬਿਨਾ ਸ਼ਰਤ ਰੈਗੂਲਰ ਭਰਤੀ ਕੀਤਾ ਜਾਵੇ, ਜਲ ਸਪਲਾਈ ਐਂਡ ਸੈਨੀਟੇਸ਼ਨ ਕਾਮਿਆਂ ਦੀ ਫਾਈਲ ਨੂੰ ਮਨਜ਼ੂਰੀ ਦਿੱਤੀ ਜਾਵੇ, ਸਪੈਸ਼ਲ ਐਜੂਕੇਟਰਾਂ ਦੀ ਭਰਤੀ ਕੀਤੀ ਜਾਵੇ।
ਇਸ ਮੌਕੇ ਨਵਜੋਤ ਸਿੰਘ , ਗੁਰਪਿਆਰ ਸਿੰਘ , ਲਖਵੀਰ ਸਿੰਘ, ਸੰਦੀਪ ਮੋਫ਼ਰ, ਸੁਪਿੰਦਰ ਬਰੇਟਾ, ਗੁਰਪ੍ਰੀਤ ਸਿੰਘ ਲਾਲਿਆਂਵਾਲੀ, ਸੁਖਪਾਲ ਖਾਨ, ਜਗਸੀਰ ਜਲੂਰ, ਜਸਵੀਰ ਨਾਭਾ, ਅਮਨਦੀਪ ਕੌਰ, ਗੁਰਜੀਤ ਕੌਰ, ਸ਼ਿੰਦਰ ਕੌਰ, ਸੱਤਪਾਲ ਕਾਂਗੜ, ਮੁਨੀਸ਼ ਕੁਮਾਰ ਫਾਜ਼ਿਲਕਾ, ਬਲਜਿੰਦਰ ਸਿੰਘ, ਸਤਨਾਮ ਸਿੰਘ, ਨਵਜੋਤ ਸਿੰਘ, ਰਾਜਿੰਦਰ ਸਿੰਘ, ਹਰਮਨਪ੍ਰੀਤ ਸਿੰਘ, ਜਤਿੰਦਰ ਸਿੰਘ,ਕੇਵਲ ਕ੍ਰਿਸ਼ਨ, ਗੁਰਪ੍ਰੀਤ ਸਿੰਘ, ਦਲਜੀਤ ਕੌਰ, ਸੰਦੀਪ ਕੌਰ, ਹਰਪ੍ਰੀਤ ਕੌਰ ਹਾਜ਼ਰ ਸਨ।