- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਥਾਨਕ ਸ਼ਹਿਰ ਦੇ ਪੀਰ ਬੰਨਾ ਬਨੋਈ ਰੋਡ ’ਤੇ ਇੱਕ ਨੌਜਵਾਨ ਦੀ ਹੱਤਿਆ ਕਰ ਦਿੱਤੀ ਗਈ। ਪੁਲਿਸ ਨੇ ਇਸ ਸਬੰਧੀ ਇੱਕ ਵਿਅਕਤੀ ਖ਼ਿਲਾਫ਼ ਕਤਲ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ : ਸਥਾਨਕ ਸ਼ਹਿਰ ਦੇ ਪੀਰ ਬੰਨਾ ਬਨੋਈ ਰੋਡ ’ਤੇ ਇੱਕ ਨੌਜਵਾਨ ਦੀ ਹੱਤਿਆ ਕਰ ਦਿੱਤੀ ਗਈ। ਪੁਲਿਸ ਨੇ ਇਸ ਸਬੰਧੀ ਇੱਕ ਵਿਅਕਤੀ ਖ਼ਿਲਾਫ਼ ਕਤਲ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮ੍ਰਿਤਕ ਅਤੇ ਮੁਲਜ਼ਮ ਵਿਚਾਲੇ ਪਹਿਲਾਂ ਤੋਂ ਲੜਾਈ-ਝਗੜਾ ਚੱਲਦਾ ਆ ਰਿਹਾ ਸੀ ਅਤੇ ਇਸੇ ਨਿੱਜੀ ਰੰਜਿਸ਼ ਕਾਰਨ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੋ ਸਕਦਾ ਹੈ।
ਜਾਣਕਾਰੀ ਅਨੁਸਾਰ ਕਿਸੇ ਰਾਹਗੀਰ ਨੇ ਪੀਰ ਬੰਨਾ ਬਨੋਈ ਰੋਡ ’ਤੇ ਇੱਕ ਨੌਜਵਾਨ ਦੀ ਲਾਸ਼ ਪਈ ਹੋਣ ਦੀ ਸੂਚਨਾ ਪੁਲਿਸ ਨੂੰ ਦਿੱਤੀ। ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਸੁਨਾਮ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੁਨਾਮ ਦੀ ਮੌਰਚਰੀ ਵਿੱਚ ਰਖਵਾ ਦਿੱਤਾ।
ਥਾਣਾ ਸਿਟੀ ਸੁਨਾਮ ਦੇ ਮੁਖੀ ਇੰਸਪੈਕਟਰ ਪ੍ਰਤੀਕ ਜਿੰਦਲ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਰਾਹੁਲ ਕੁਮਾਰ (34) ਪੁੱਤਰ ਵਜੀਰ ਚੰਦ, ਵਾਸੀ ਕਸਾਈਆਂ ਵਾਲਾ ਮੁਹੱਲਾ, ਚੁਹੱਟਾ ਬਾਜ਼ਾਰ, ਸੁਨਾਮ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਜਤਿੰਦਰ ਕੁਮਾਰ ਵਾਸੀ ਸੁਨਾਮ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਇੰਸਪੈਕਟਰ ਜਿੰਦਲ ਨੇ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ’ਤੇ ਭਾਲ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਕਤਲ ਦੇ ਅਸਲ ਕਾਰਨਾਂ ਅਤੇ ਵਾਰਦਾਤ ਨਾਲ ਜੁੜੇ ਹੋਰ ਤੱਥਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।