ਵਿਗਿਆਨਿਕ ਕਲੱਬ ਵੱਲੋਂ ਮੁਫਤ ਬੂਟੇ ਵੰਡ ਕੇ ਦਿੱਤਾ ਹਰੀ ਦੀਵਾਲੀ ਦਾ ਸੁਨੇਹਾ ਵਿਗਿਆਨਿਕ ਕਲੱਬ ਵੱਲੋਂ ਮੁਫਤ ਬੂਟੇ ਵੰਡ ਕੇ ਦਿੱਤਾ ਹਰੀ ਦੀਵਾਲੀ ਦਾ ਸੁਨੇਹਾ
Publish Date: Mon, 09 Nov 2026 03:33 PM (IST)
Updated Date: Mon, 09 Nov 2026 03:35 PM (IST)
ਰਣਵੀਰ ਸਿੰਘ ਰਾਣਾ, ਪੰਜਾਬੀ ਜਾਗਰਣ, ਅਮਰਗੜ੍ਹ : ਜਿਉਂਦੇ ਜੀਅ ਖੂਨਦਾਨ ਅਤੇ ਮਰਨ ਉਪਰੰਤ ਅੱਖਾਂ ਦਾਨ ਦੇ ਉਦੇਸ਼ ਨਾਲ ਪਿਛਲੇ ਲੰਮੇ ਸਮੇਂ ਤੋਂ ਕਾਰਜਸ਼ੀਲ ਸਮਾਜ ਸੇਵੀ ਸੰਸਥਾ ਵਿਗਿਆਨਕ ਅਤੇ ਵੈਲਫੇਅਰ ਕਲੱਬ ਅਮਰਗੜ੍ਹ ਵੱਲੋਂ ਸੀਨੀਅਰ ਮੀਤ ਪ੍ਰਧਾਨ ਨਗਿੰਦਰ ਮਾਨਾਂ ਅਗਵਾਈ ਹੇਠ ਸਥਾਨਕ ਬਾਜ਼ਾਰ ਅੰਦਰ ਫੁੱਲਦਾਰ, ਫਲਦਾਰ ਅਤੇ ਛਾਂਦਾਰ ਬੂਟੇ ਵੰਡ ਕੇ ਹਰੀ ਦੀਵਾਲੀ ਮਨਾਉਣ ਦਾ ਸੁਨੇਹਾ ਦਿੱਤਾ ਗਿਆ। ਇਸ ਮੌਕੇ ਉਚੇਚੇ ਤੌਰ ਤੇ ਪਹੁੰਚੇ ਨਗਰ ਪੰਚਾਇਤ ਅਮਰਗੜ੍ਹ ਦੀ ਪ੍ਰਧਾਨ ਰੁਚੀਕਾ ਕੌੜਾ ਨੇ ਕਿਹਾ ਕਿ ਵਾਤਾਵਰਨ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਰੱਖਣ ਲਈ ਸਾਨੂੰ ਵੱਧ ਤੋਂ ਵੱਧ ਬੂਟੇ ਲਾਉਣੇ ਚਾਹੀਦੇ ਹਨ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਵੀ ਯਕੀਨੀ ਬਣਾਉਣੀ ਚਾਹੀਦੀ ਹੈ। ਸਮਾਜ ਸੇਵੀ ਦੀਪਕ ਕੌੜਾ ਨੇ ਕਲੱਬ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਸ਼ਲਾਘਾ ਕਰਦਿਆਂ ਹੋਰਨਾਂ ਸੰਸਥਾਵਾਂ ਨੂੰ ਵੀ ਇਸ ਤੋਂ ਪ੍ਰੇਰਨਾ ਲੈ ਕੇ ਵਾਤਾਵਰਨ ਦੀ ਸੰਭਾਲ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਵੱਧ ਤੋਂ ਵੱਧ ਬੂਟੇ ਲਾ ਕੇ ਆਪਣੇ ਆਲੇ-ਦੁਆਲੇ ਨੂੰ ਹਰਿਆ-ਭਰਿਆ ਬਣਾਉਣ ਵਿੱਚ ਸਹਿਯੋਗ ਦੇਣਾ ਚਾਹੀਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਅਲੀਪੁਰ ਨੇ ਦੱਸਿਆ ਕਿ ਕਲੱਬ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 300 ਦੇ ਕਰੀਬ ਬੂਟਾ ਮੁਫਤ ਵੰਡ ਕੇ ਲੋਕਾਂ ਨੂੰ ਬੂਟੇ ਮੁਫਤ ਵੰਡ ਕੇ ਲੋਕਾਂ ਨੂੰ ਹਰੀ ਦੀਵਾਲੀ ਮਨਾਉਣ ਦਾ ਸੁਨੇਹਾ ਦਿੱਤਾ ਗਿਆ। ਕਲੱਬ ਦੇ ਸਰਪ੍ਰਸਤ ਡਾ. ਪਵਿੱਤਰ ਸਿੰਘ ਨੇ ਸਹਿਯੋਗੀ ਅਤੇ ਪਤਵੰਤੇ ਸੱਜਣਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਦੀਵਾਲੀ ਰੌਸ਼ਨੀਆਂ ਦਾ ਪਵਿੱਤਰ ਤਿਉਹਾਰ ਹੈ ਪਟਾਕੇ ਚਲਾ ਕੇ ਨਹੀਂ, ਸਗੋਂ ਸ਼ਰਧਾ ਅਤੇ ਸਤਿਕਾਰ ਨਾਲ ਮਨਾਉਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਅਤੇ ਪਟਾਕਿਆਂ ਤੋਂ ਮੁਕਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ। ਇਸ ਮੌਕੇ ਵਾਤਾਵਰਨ ਪ੍ਰੇਮੀ ਡਾ. ਕਿਰਨ ਕੁਮਾਰ ਮੋਨਾ, ਮੁਲਾਜ਼ਮ ਆਗੂ ਅਸ਼ਵਨੀ ਜੋਸੀ, ਡਾ. ਕੇਜੀ ਸਿੰਗਲਾ, ਪ੍ਰਧਾਨ ਵਿਜੈ ਕੁਮਾਰ, ਗੁਰਪ੍ਰੀਤ ਈਸੀ, ਮਨਜੀਤ ਅਮਰਗੜ੍ਹ, ਗੁਰਦੀਪ ਸਿੰਘ ਸਲਾਰ, ਹਰਪ੍ਰੀਤ ਸਿਆਣ, ਰਣਵੀਰ ਸਿੰਘ ਰਾਣਾ,ਰਵਨੀਤ ਸਿੰਘ ਰਵੀ, ਪੁਨੀਤ ਸਿਆਣ, ਜਸਪ੍ਰੀਤ ਸਿੰਘ ਜੱਸੂ ਹਾਜ਼ਰ ਸਨ।