ਐਸਡੀਐਮ ਵੱਲੋਂ ਅਮਰਗੜ੍ਹ ਦੀਆਂ ਅਨਾਜ ਮੰਡੀਆਂ ਦਾ ਦੌਰਾ ਐਸਡੀਐਮ ਵੱਲੋਂ ਅਮਰਗੜ੍ਹ ਦੀਆਂ ਅਨਾਜ ਮੰਡੀਆਂ ਦਾ ਦੌਰਾ
Publish Date: Thu, 15 Oct 2026 03:27 PM (IST)
Updated Date: Thu, 15 Oct 2026 03:30 PM (IST)
ਰਣਵੀਰ ਸਿੰਘ ਰਾਣਾ, ਪੰਜਾਬੀ ਜਾਗਰਣ, ਅਮਰਗੜ੍ਹ : ਐੱਸਡੀਐੱਮ ਰਾਜੇਸ਼ ਕੁਮਾਰ ਸ਼ਰਮਾ ਨੇ ਅਮਰਗੜ੍ਹ ਅਤੇ ਚੌਦਾ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਅਤੇ ਕਿਸਾਨਾਂ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਖਰੀਦ ਪ੍ਰਕਿਰਿਆ ਦੀ ਨਿਰੰਤਰ ਨਿਗਰਾਨੀ ਕਰਨ ਅਤੇ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਐੱਸਡੀਐੱਮ ਰਾਜੇਸ਼ ਕੁਮਾਰ ਸ਼ਰਮਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਫ਼ਸਲ ਪੂਰੀ ਤਰ੍ਹਾਂ ਪੱਕਣ ਉਪਰੰਤ ਹੀ ਵਢਾਉਣ। ਉਨ੍ਹਾਂ ਕਿਹਾ ਕਿ ਕਿਸਾਨ ਫ਼ਸਲ ਮੰਡੀ ਲਿਜਾਣ ਤੋਂ ਪਹਿਲਾਂ ਨਮੀ ਦੀ ਜਾਂਚ ਜ਼ਰੂਰ ਕਰਵਾਉਣ। ਜੇਕਰ ਨਮੀ ਨਿਰਧਾਰਤ 17 ਫ਼ੀਸਦੀ ਹੱਦ ਤੋਂ ਵੱਧ ਹੋਵੇ ਤਾਂ ਝੋਨੇ ਨੂੰ ਚੰਗੀ ਤਰ੍ਹਾਂ ਸੁਕਾਉਣ ਉਪਰੰਤ ਹੀ ਮੰਡੀ ਲਿਆਂਦਾ ਜਾਵੇ, ਤਾਂ ਜੋ ਖਰੀਦ ਵਿੱਚ ਦੇਰੀ ਅਤੇ ਬੇਲੋੜੀ ਖੱਜਲ-ਖੁਆਰੀ ਤੋਂ ਬਚਿਆ ਜਾ ਸਕੇ।ਉਨ੍ਹਾਂ ਦੱਸਿਆ ਕਿ ਇਸ ਸੀਜ਼ਨ ਲਈ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2,461 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਹੈ। ਉਨ੍ਹਾਂ ਕੰਬਾਈਨ ਮਾਲਕਾਂ ਨੂੰ ਵੀ ਹਦਾਇਤ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਅਨੁਸਾਰ ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੀਤੀ ਜਾਵੇ।ਐਸ.ਡੀ.ਐਮ. ਨੇ ਕਿਹਾ ਕਿ ਸਬ-ਡਵੀਜ਼ਨ ਅਧੀਨ ਆਉਂਦੀਆਂ ਸਮੂਹ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ ਅਤੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀ ਵਿੱਚ ਕਿਸੇ ਵੀ ਸਮੱਸਿਆ ਬਾਰੇ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਜਾਣੂ ਕਰਵਾਉਣ।ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮਹੀਨਿਆਂ ਦੀ ਮਿਹਨਤ ਨੂੰ ਬੇਲੋੜੀ ਉਡੀਕ ਤੋਂ ਬਚਾਉਣਾ ਪ੍ਰਸ਼ਾਸਨ ਦੀ ਤਰਜੀਹ ਹੈ ਅਤੇ ਇਸ ਲਈ ਕਿਸਾਨਾਂ ਦਾ ਸਹਿਯੋਗ ਵੀ ਬੇਹੱਦ ਜ਼ਰੂਰੀ ਹੈ।