ਪੰਚਾਇਤ ਮੈਂਬਰ ਗੁਰਸੇਵਕ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ
ਮਾਮਲਾ ਪੁਲਿਸ ਵਲੋਂ ਪਰਿਵਾਰ ਨੂੰ ਜਲੀਲ ਕਰਨ ਤੇ ਪਰਿਵਾਰਕ ਮੈਂਬਰ ਵਲੋਂ ਸਪਰੇਅ ਪੀਣ ਦਾ
Publish Date: Mon, 23 Mar 2026 05:11 PM (IST)
Updated Date: Tue, 24 Mar 2026 04:02 AM (IST)

ਮਾਮਲਾ ਪੁਲਿਸ ਵੱਲੋਂ ਪਰਿਵਾਰ ਨੂੰ ਜਲੀਲ ਕਰਨ ਤੇ ਪਰਿਵਾਰਕ ਮੈਂਬਰ ਵੱਲੋਂ ਸਪਰੇਅ ਪੀਣ ਦਾ : ਪਰਿਵਾਰਕ ਮੈਂਬਰ ਗ੍ਰਿਫ਼ਤਾਰੀ ਨੂੰ ਲੈ ਕੇ ਐੱਸਐੱਸਪੀ ਨੂੰ ਵੀ ਮਿਲੇ ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਬੀਤੇ ਕੱਲ੍ਹ ਪਿੰਡ ਰਾਜਗੜ੍ਹ ਦੇ ਇਕ ਨੌਜਵਾਨ ਮਨਜਿੰਦਰ ਸਿੰਘ ਨੇ ਸਪਰੇਅ ਪੀ ਲਈ ਸੀ ਜਿਸ ਨੂੰ ਪੰਚਾਇਤ ਤੇ ਪਰਿਵਾਰਕ ਮੈਂਬਰਾਂ ਵੱਲੋਂ ਬਰਨਾਲਾ ਦੇ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ। ਇਸ ਮਾਮਲੇ ’ਚ ਪਰਿਵਾਰ ਨੇ ਸਪਰੇਅ ਪੀਣ ਲਈ ਮਜਬੂਰ ਕਰਨ ਵਾਲੇ ਵਿਅਕਤੀਆਂ ਦੇ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਡੀਸੀ ਦਫ਼ਤਰ ਅੱਗੇ ਧਰਨਾ ਦਿੱਤਾ। ਜਿਸ ’ਚ ਵੱਖ-ਵੱਖ ਸਿਆਸੀ ਆਗੂਆਂ ਤੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਇਹ ਖ਼ਬਰ ਪੰਜਾਬੀ ਜਾਗਰਣ ਵੱਲੋਂ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਕੀਤੀ। ਪਰਿਵਾਰ ਦੀ ਮੰਗ ਨੂੰ ਲੈ ਕੇ ਪੁਲਿਸ ਵੱਲੋਂ ਪੰਚਾਇਤ ਮੈਂਬਰ ਗੁਰਸੇਵਕ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪਰਿਵਾਰਕ ਮੈਂਬਰ ਗ੍ਰਿਫ਼ਤਾਰੀ ਨੂੰ ਲੈ ਕੇ ਐੱਸਐੱਸਪੀ ਨੂੰ ਵੀ ਮਿਲੇ ਐੱਸਐੱਸਪੀ ਦਫ਼ਤਰ ਪੁੱਜੇ ਪਿੰਡ ਵਾਸੀਆਂ ਤੇ ਪਰਿਵਾਰਕ ਮੈਂਬਰਾਂ ਭਰਾ ਬੇਅੰਤ ਸਿੰਘ ਤੇ ਸਰਪੰਚ ਬਲਜੀਤ ਕੌਰ ਦੇ ਪਤੀ ਸਰਬਜੀਤ ਸਿੰਘ, ਪੰਚਾਇਤ ਮੈਂਬਰ ਸੁਖਚੈਨ ਸਿੰਘ, ਮੈਂਬਰ ਗੁਰਜੰਟ ਸਿੰਘ, ਪੰਚਾਇਤ ਮੈਂਬਰ ਪ੍ਰਗਟ ਸਿੰਘ ਆਦਿ ਨੇ ਦੱਸਿਆ ਕਿ ਪਿੰਡ ’ਚ ਪੰਚਾਇਤ ਵੱਲੋਂ ਇੱਕ ਗਲੀ ਬਣਾਈ ਜਾ ਰਹੀ ਹੈ, ਜਿਸ ਸਬੰਧੀ ਇਤਰਾਜ਼ ਉੱਠਣ ’ਤੇ ਥਾਣਾ ਧਨੌਲਾ ਮੁਖੀ ਪਹੁੰਚੇ ਸਨ, ਜੋ ਪੰਚਾਇਤ ਮੈਂਬਰ ਗੁਰਸੇਵਕ ਸਿੰਘ ਦੇ ਕਹਿਣ ’ਤੇ ਆਏ ਸਨ। ਪੁਲਿਸ ਵੱਲੋਂ ਪਰਿਵਾਰ ਨੂੰ ਭੱਦੀ ਸ਼ਬਦਾਵਲੀ ਦਾ ਪ੍ਰਯੋਗ ਕਰਨ ਤੇ ਉਸ ਦਾ ਭਰਾ ਮਨਜਿੰਦਰ ਸਿੰਘ ਸਪੇਅਰ ਪੀ ਗਿਆ ਸੀ। ਜਿਸ ਤਹਿਤ ਉਨ੍ਹਾਂ ਵੱਲੋਂ ਕੀਤੇ ਪ੍ਰਦਰਸ਼ਨ ਦੇ ਚਲਦਿਆਂ ਪੁਲਿਸ ਵੱਲੋਂ ਪੰਚਾਇਤ ਮੈਂਬਰ ਗੁਰਸੇਵਕ ਸਿੰਘ ਦੇ ਖ਼ਿਲਾਫ਼ ਮੁਕੱਦਮਾ ਨੰਬਰ 38 ਥਾਣਾ ਧਨੌਲਾ ਵਿਖੇ ਵੱਖ-ਵੱਖ ਧਰਾਵਾਂ ਤਹਿਤ ਦਰਜ ਕੀਤਾ ਗਿਆ ਹੈ, ਪਰ ਅਜੇ ਤੱਕ ਉਕਤ ਪੰਚਾਇਤ ਮੈਂਬਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਨਹੀਂ ਕੀਤਾ ਹੈ। ਇਸ ਕਾਰਨ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਕਤ ਵਿਅਕਤੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਉਹ ਐੱਸਐੱਸਪੀ ਦ਼ਫਤਰ ਪੁੱਜੇ ਹਨ ਤੇ ਉਕਤ ਵਿਅਕਤੀ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕਰਦਿਆਂ ਉਸ ਨੂੰ ਮੈਂਬਰ ਦੇ ਅਹੁਦੇ ਤੋਂ ਬਰਖਾਸਤ ਕਰਨ ਦੀ ਵੀ ਮੰਗ ਕੀਤੀ ਹੈ। ਇਸ ਮੌਕੇ ਵੱਡੀ ਗਿਣਤੀ ’ਚ ਪਿੰਡ ਵਾਸੀ ਤੇ ਪਰਿਵਾਰਕ ਮੈਂਬਰ ਹਾਜ਼ਰ ਸਨ।