ਚਾਈਨਾ ਡੋਰ ਦੀ ਰੋਕਥਾਮ ਲਈ ਚਲਾਇਆ ਤਲਾਸ਼ੀ ਅਭਿਆਨ
ਚਾਈਨਾ ਡੋਰ ਦੀ ਰੋਕਥਾਮ ਲਈ ਚਲਾਇਆ ਤਲਾਸ਼ੀ ਅਭਿਆਨ
Publish Date: Tue, 13 Jan 2026 05:26 PM (IST)
Updated Date: Wed, 14 Jan 2026 04:04 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਹੰਡਿਆਇਆ : ਜ਼ਿਲ੍ਹਾ ਪੁਲੀਸ ਮੁਖੀ ਸਰਫ਼ਰਾਜ਼ ਆਲਮ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਥਾਣਾ ਸਦਰ ਦੇ ਇੰਜਾਰਜ਼ ਜਗਜੀਤ ਸਿੰਘ ਅਤੇ ਚੌਕੀ ਇੰਜਾਰਜ ਤਰਸੇਮ ਸਿੰਘ ਸਮੇਤ ਪੁਲੀਸ ਪਾਰਟੀ ਵੱਲੋਂ ਬਸੰਤ ਪੰਚਮੀ ਦੇ ਤਿਓਹਾਰ ਮੁੱਖ ਰੱਖਦੇ ਹੋਏ ਚਾਈਨਾ ਡੋਰ ਦੀ ਵਰਤੋਂ ਦੇ ਰੋਕਥਾਮ ਲਈ ਕਸਬਾ ਹੰਡਿਆਇਆ ਦੇ ਬਾਜ਼ਾਰ, ਪਿੰਡ ਝਲੂਰ, ਪਿੰਡ ਜੋਧਪੁਰ ’ਚ ਦੁਕਾਨਾਂ ਦੀ ਤਲਾਸ਼ੀ ਕੀਤੀ ਗਈ। ਥਾਣਾ ਸਦਰ ਇੰਜਾਰਜ਼ ਜਗਜੀਤ ਸਿੰਘ ਵੱਲੋਂ ਚਾਈਨਾ ਡੋਰ ਵੇਚਣ ਅਤੇ ਖਰੀਦਣ ਵਾਲਿਆਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਕੋਈ ਵਿਅਕਤੀ ਚਾਈਨਾ ਡੋਰ ਦੀ ਵਰਤੋਂ ਕਰਦਾ ਫੜਿਆ ਗਿਆ ਉਸ ਵਿਅਕਤੀ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਹੈ ਕਿ ਮਾਪੇ ਧਿਆਨ ਰੱਖਣ ਕੇ ਓਨ੍ਹਾਂ ਦੇ ਬੱਚੇ ਪਤੰਗ ਚੜ੍ਹਾਉਣ ਲਈ ਕਿਹੜੀ ਡੋਰ ਦੀ ਵਰਤੋਂ ਕਰ ਰਹੇ ਹਨ। ਜੇਕਰ ਕੋਈ ਬੱਚਾ ਚਾਈਨਾ ਡੋਰ ਦੀ ਵਰਤੋਂ ਕਰਦਾ ਫੜਿਆ ਗਿਆ ਤਾਂ ਉਸ ਦੇ ਮਾਪਿਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।