- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਸਿਕਿਓਰਟੀ ਦੇਣ ਲਈ ਬੇਨਤੀ ਕੀਤੀ ਗਈ ਸੀ। ਜਿੱਥੇ ਅਮਿਤ ਸ਼ਾਹ ਨੇ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ ਦਵਾਉਣ ਲਈ ਵਾਅਦਾ ਕੀਤਾ ਸੀ, ਇਸ ਦੇ ਨਾਲ ਹੀ ਉਨ੍ਹਾਂ ਨੂੰ ਸਿਕਿਓਰਟੀ ਦੇਣ ਦਾ ਵੀ ਵਾਅਦਾ ਕੀਤਾ ਸੀ। ਉਨ੍ਹਾਂ ਦੇ ਵਾਅਦੇ ਦੇ ਅਨੁਸਾਰ ਕੇਂਦਰ ਸਰਕਾਰ ਵੱਲੋਂ ਸੀ.ਆਰ.ਪੀ.ਐੱਫ. ਦੇ ਤਿੰਨ ਜਵਾਨ ਉਨ੍ਹਾਂ ਦੇ ਘਰ ਸਿਕਿਓਰਟੀ ਲਈ ਤੈਨਾਤ ਕਰ ਦਿੱਤੇ ਗਏ ਹਨ।

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ। ਪਿੰਡ ਤੂਰਬੰਜਾਰਾ ਦੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੀ ਮੰਗ ’ਤੇ ਕੇਂਦਰੀ ਪੁਲਿਸ ਦੇ ਜਵਾਨਾਂ ਨੂੰ ਸਿਕਿਓਰਟੀ ਲਈ ਤੈਨਾਤ ਕਰਨ ਦਾ ਵਾਅਦਾ ਪੂਰਾ ਕੀਤਾ ਹੈ। ਜ਼ਿਕਰਯੋਗ ਹੈ ਕਿ ਪਿੰਡ ਤੂਰਬੰਜਾਰਾ ਦੇ ਗੁਲਜ਼ਾਰ ਸਿੰਘ ਦੀ ਨਸ਼ੇ ਲਈ ਸਵਾਲ ਪੁੱਛਣ ’ਤੇ ਸਰਪੰਚ ਅਤੇ ਹੋਰ ਵਿਅਕਤੀਆਂ ਵੱਲੋਂ ਤੰਗ ਪਰੇਸ਼ਾਨ ਕਰਨ ’ਤੇ ਖੁਦਕੁਸ਼ੀ ਕੀਤੇ ਜਾਣ ਤੇ ਬਾਅਦ ਪਿੰਡ ਤੂਰਬੰਜਾਰਾ ਸੁਰਖੀਆਂ ’ਚ ਰਿਹਾ ਸੀ।
ਪਿੰਡ ਤੂਰਬੰਜਾਰਾ ਵਿਖੇ ਕਾਂਗਰਸ ਦੇ ਵੱਡੇ ਆਗੂ, ਅਕਾਲੀ ਦਲ ਦੇ ਪ੍ਰਧਾਨ ਅਤੇ ਭਾਰਤੀ ਜਨਤਾ ਪਾਰਟੀ ਦੇ ਵੀ ਸੂਬਾ ਆਗੂ ਸਮੇਤ ਹੋਰ ਕਈ ਆਗੂ ਉਨ੍ਹਾਂ ਨਾਲ ਦੁੱਖ ਸਾਂਝਾ ਕਰਨ ਲਈ ਸਮੇਂ-ਸਮੇਂ ਆਉਂਦੇ ਰਹੇ ਹਨ। ਇਸ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਵਿਸ਼ੇਸ਼ ਤੌਰ ’ਤੇ ਉਨ੍ਹਾਂ ਦੇ ਘਰ ਆਏ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਦੇ ਪਰਿਵਾਰ ਵੱਲੋਂ ਜਿੱਥੇ ਇਨਸਾਫ ਦੀ ਗੁਹਾਰ ਲਗਾਈ ਜਾਂਦੀ ਸੀ, ਇਸ ਦੇ ਨਾਲ ਉਨ੍ਹਾਂ ਵਲੋਂ ਸਿਕਿਓਰਟੀ ਦੀ ਵੀ ਮੰਗ ਕੀਤੀ ਜਾਂਦੀ ਸੀ।
ਉਨ੍ਹਾਂ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਸਿਕਿਓਰਟੀ ਦੇਣ ਲਈ ਬੇਨਤੀ ਕੀਤੀ ਗਈ ਸੀ। ਜਿੱਥੇ ਅਮਿਤ ਸ਼ਾਹ ਨੇ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ ਦਵਾਉਣ ਲਈ ਵਾਅਦਾ ਕੀਤਾ ਸੀ, ਇਸ ਦੇ ਨਾਲ ਹੀ ਉਨ੍ਹਾਂ ਨੂੰ ਸਿਕਿਓਰਟੀ ਦੇਣ ਦਾ ਵੀ ਵਾਅਦਾ ਕੀਤਾ ਸੀ। ਉਨ੍ਹਾਂ ਦੇ ਵਾਅਦੇ ਦੇ ਅਨੁਸਾਰ ਕੇਂਦਰ ਸਰਕਾਰ ਵੱਲੋਂ ਸੀ.ਆਰ.ਪੀ.ਐੱਫ. ਦੇ ਤਿੰਨ ਜਵਾਨ ਉਨ੍ਹਾਂ ਦੇ ਘਰ ਸਿਕਿਓਰਟੀ ਲਈ ਤੈਨਾਤ ਕਰ ਦਿੱਤੇ ਗਏ ਹਨ।
ਡੀ.ਐੱਸ.ਪੀ. ਦਿੜ੍ਹਬਾ ਡਾ. ਰੁਪਿੰਦਰ ਕੌਰ ਬਾਜਵਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਨੂੰ ਸਿਕਿਓਰਟੀ ਦਿੱਤੇ ਜਾਣ ਦੀ ਪੁਸ਼ਟੀ ਹੋ ਗਈ ਹੈ ਅਤੇ ਜੋ ਜਵਾਨ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਨੂੰ ਦਿੱਤੇ ਗਏ ਹਨ, ਉਹ ਜਲਦੀ ਹੀ ਉਨ੍ਹਾਂ ਦੀ ਸਿਕਿਓਰਟੀ ਲਈ ਤੈਨਾਤ ਕੀਤੇ ਜਾਣਗੇ।
ਗੁਲਜਾਰ ਸਿੰਘ ਤੂਰ ਗੁਜ਼ਾਰਾ ਦੇ ਪੁੱਤਰ ਲਖਵਿੰਦਰ ਸਿੰਘ ਨਾਲ ਜਦੋਂ ਗੱਲਬਾਤ ਹੋਈ ਤਾਂ ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਉਨ੍ਹਾਂ ਦੀ ਸਕਿਓਰਟੀ ਨੂੰ ਲੈ ਕੇ ਮੰਗ ਕੀਤੀ ਸੀ ਜੋ ਕਿ ਮੰਤਰੀ ਸਾਹਿਬ ਨੇ ਪੂਰੀ ਕਰ ਦਿੱਤੀ ਗਈ ਹੈ। ਅਸੀਂ ਉਨ੍ਹਾਂ ਦਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ।