ਗਰੀਨ ਫੀਲਡ ਕਾਨਵੈਂਟ ਸਕੂਲ ਦਾ ਸਾਲਾਨਾ ਨਤੀਜਾ ਐਲਾਨਿਆ
ਗਰੀਨ ਫੀਲਡ ਕਾਨਵੈਂਟ ਸਕੂਲ ਦਾਨਗੜ ਦਾ ਸਾਲਾਨਾ ਨਤੀਜਾ ਐਲਾਨਿਆ
Publish Date: Tue, 31 Mar 2026 04:14 PM (IST)
Updated Date: Wed, 01 Apr 2026 04:01 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਗਰੀਨ ਫ਼ੀਲਡ ਕਾਨਵੈਂਟ (ਸੀਨੀਅਰ ਸੈਕੰਡਰੀ) ਸਕੂਲ ਦਾਨਗੜ੍ਹ ਦਾ ਸਾਲਾਨਾ ਨਤੀਜਾ ਐਲਾਨਿਆ ਗਿਆ। ਇਸ ’ਚ ਸਕੂਲ ਦੇ ਵਿਦਿਆਰਥੀਆਂ ਨੇ ਬਹੁਤ ਵਧੀਆ ਅੰਕ ਪ੍ਰਾਪਤ ਕਰ ਕੇ ਮੱਲ੍ਹਾਂ ਮਾਰੀਆਂ ਤੇ ਅਗਲੀਆਂ ਜਮਾਤਾਂ ’ਚ ਪ੍ਰਵੇਸ਼ ਕੀਤਾ। ਪ੍ਰਿੰਸੀਪਲ ਪ੍ਰੀਤ ਕਮਲ ਸ਼ਰਮਾ ਨੇ ਦੱਸਿਆ ਕਿ ਹੁਣ ਹੋਏ ਸਾਲਾਨਾ ਇਮਤਿਹਾਨਾਂ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਹੈ। ਇਸ ’ਚ ਸਾਰੇ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕਰਕੇ ਮਾਪਿਆਂ, ਅਧਿਆਪਕਾਂ ਤੇ ਸਕੂਲ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ’ਚ ਨਤੀਜੇ ਨੂੰ ਲੈ ਕੇ ਬੜੀ ਉਤਸੁਕਤਾ ਦੇਖਣ ਨੂੰ ਮਿਲੀ। ਨਤੀਜੇ ’ਚ ਹਾਸਲ ਕੀਤੇ ਅੰਕਾਂ ਨੂੰ ਦੇਖ ਕੇ ਵਿਦਿਆਰਥੀਆਂ ਤੇ ਮਾਪਿਆਂ ਦੇ ਸਕੂਲ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ। ਇਸ ਦੌਰਾਨ ਮਾਪਿਆਂ ਨੇ ਅਧਿਆਪਕਾਂ ਨਾਲ ਗੱਲਬਾਤ ਕਰਕੇ ਬੱਚਿਆਂ ਦੀ ਪੜ੍ਹਾਈ ’ਚ ਹੋਰ ਸਾਰਥਿਕਤਾ ਲਿਆਉਣ ਵਾਸਤੇ ਭਵਿੱਖ ਲਈ ਵਿਚਾਰ ਵਟਾਂਦਰਾ ਕੀਤਾ। ਸਾਲਾਨਾ ਨਤੀਜੇ ’ਚ ਕ੍ਰਮਵਾਰ ਪਹਿਲੇ, ਦੂਜੇ ਤੇ ਤੀਸਰੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀਆਂ ਅਤੇ ਗਿਫ਼ਟ ਦੇ ਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।