ਦਾਮਨ ਬਾਜਵਾ ਨੇ ਮੋਗਾ ਰੈਲੀ ਨੂੰ ਲੈ ਕੇ ਕੀਤੀ ਇਕੱਤਰਤਾ
ਦਾਮਨ ਬਾਜਵਾ ਨੇ ਮੋਗਾ ਰੈਲੀ ਨੂੰ ਲੈਕੇ ਕੀਤੀ ਵਿਚਾਰ ਚਰਚਾ
Publish Date: Wed, 18 Feb 2026 05:44 PM (IST)
Updated Date: Wed, 18 Feb 2026 05:45 PM (IST)

- ਕਿਹਾ ਗ੍ਰਹਿ ਮੰਤਰੀ ਅਮਿਤ ਸ਼ਾਹ ਸਣੇ ਹੋਰ ਆਗੂ ਕਰਨਗੇ ਸ਼ਿਰਕਤ - ਪੰਜਾਬ ’ਚ ਭਾਜਪਾ ਦੀ ਸਰਕਾਰ ਬਣਾਉਣ ਦਾ ਮੁੱਢ ਬੰਨ੍ਹੇਗੀ ਮੋਗਾ ਰੈਲੀ ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ ਸੁਨਾਮ : ਭਾਰਤੀ ਜਨਤਾ ਪਾਰਟੀ ਵੱਲੋਂ ਨੇੜਲੇ ਭਵਿੱਖ ਵਿੱਚ ਮੋਗਾ ਵਿਖੇ ਕੀਤੀ ਜਾਣ ਵਾਲੀ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਭਾਜਪਾ ਜ਼ਿਲ੍ਹਾ ਸੰਗਰੂਰ ਦੀ ਪ੍ਰਧਾਨ ਦਾਮਨ ਬਾਜਵਾ ਨੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਵਿਚਾਰ ਚਰਚਾ ਕੀਤੀ। ਉਨ੍ਹਾਂ ਦੱਸਿਆ ਕਿ ਮੋਗਾ ਵਿਖੇ ਭਾਜਪਾ ਦੀ ਹੋਣ ਜਾ ਰਹੀ ਰੈਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਲਾਵਾ ਹੋਰ ਆਗੂ ਸ਼ਿਰਕਤ ਕਰਨਗੇ। ਬੁੱਧਵਾਰ ਨੂੰ ਸੁਨਾਮ ਵਿਖੇ ਆਪਣੀ ਰਿਹਾਇਸ਼ ਤੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਨੇ ਆਖਿਆ ਕਿ ਨੇੜਲੇ ਭਵਿੱਖ ਵਿੱਚ ਭਾਰਤੀ ਜਨਤਾ ਪਾਰਟੀ ਦੀ ਮੋਗਾ ਵਿਖੇ ਹੋਣ ਵਾਲੀ ਰੈਲੀ ਦੀ ਤਿਆਰੀਆਂ, ਪ੍ਰਬੰਧਾਂ ਅਤੇ ਸੰਗਠਨਾਤਮਕ ਮਸਲਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਹੈ। ਰੈਲੀ ਵਿੱਚ ਸੰਗਰੂਰ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚੋਂ ਵੱਡੀ ਗਿਣਤੀ ਲੋਕ ਰੈਲੀ ਵਿੱਚ ਸ਼ਾਮਲ ਹੋਣਗੇ। ਦਾਮਨ ਬਾਜਵਾ ਨੇ ਦਾਅਵਾ ਕੀਤਾ ਕਿ ਜਿਸ ਤਰ੍ਹਾਂ ਇਸ ਰੈਲੀ ਸਬੰਧੀ ਲੋਕਾਂ ਵਿੱਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਭਾਜਪਾ ਦੀ ਇਹ ਰੈਲੀ ਪੰਜਾਬ ਵਿੱਚ ਇਤਿਹਾਸ ਸਿਰਜੇਗੀ। ਉਨ੍ਹਾਂ ਕਿਹਾ ਕਿ ਰੈਲੀ ਪਾਰਟੀ ਦੀ ਨੀਤੀ ਅਤੇ ਲੋਕ ਭਲਾਈ ਪ੍ਰਤੀ ਵਚਨਬੱਧਤਾ ਨੂੰ ਮਜ਼ਬੂਤੀ ਨਾਲ ਪ੍ਰਗਟ ਕਰੇਗੀ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਦੀ ਭਾਗੀਦਾਰੀ ਇਸ ਦਾ ਮੁੱਖ ਕੇਂਦਰ ਰਹੇਗੀ। ਉਨ੍ਹਾਂ ਆਖਿਆ ਕਿ ਮੋਗਾ ਰੈਲੀ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦਾ ਮੁੱਢ ਬੰਨ੍ਹੇਗੀ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਿਸ਼ੀਪਾਲ ਖੇਰਾ, ਮੋਨਿਕਾ ਗੋਇਲ ਸਾਬਕਾ ਕੌਂਸਲਰ, ਮੰਡਲ ਪ੍ਰਧਾਨ ਰਾਜੀਵ ਮੱਖਣ, ਨਰਿੰਦਰ ਸਿੰਘ ਸ਼ੇਰੋਂ, ਦਰਸ਼ਨ ਸਿੰਘ ਸਾਬਕਾ ਸਰਪੰਚ ਨਮੋਲ, ਜਗਸੀਰ ਨਾਗਰਾ, ਅਵਤਾਰ ਸਿੰਘ ਸਾਬਕਾ ਸਰਪੰਚ ਬਹਾਦਰਪੁਰ, ਅਸ਼ੋਕ ਗੋਇਲ, ਮਾਲਵਿੰਦਰ ਗੋਲਡੀ, ਰਾਜਵੀਰ ਖਡਿਆਲ, ਸਤਗੁਰ ਛਾਜਲੀ ਐਸ ਸੀ ਮੋਰਚਾ, ਰਤਨ ਲਾਲ ਮੰਗੂ, ਪਰਮਜੀਤ ਸਿੰਘ ਸਾਬਕਾ ਸਰਪੰਚ ਦੁੱਲਟ ਵਾਲਾ, ਰਜਤ ਸ਼ਰਮਾ, ਧੀਰਜ ਗੋਇਲ, ਰੰਗੀ ਭਰੂਰ ਆਦਿ ਹਾਜ਼ਰ ਸਨ।