ਯੋਗੇਸ਼ ਸ਼ਰਮਾ, ਭਦੌੜ : ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ 'ਚ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਆਗਮਨ ਪੁਰਬ ਨੂੰ ਸਮਰਪਿਤ ਸੈਮੀਨਾਰਾਂ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਐੱਸਜੀਪੀਸੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਡਾਇਰੈਕਟਰ ਡਾ. ਤੇਜਿੰਦਰ ਕੌਰ ਧਾਲੀਵਾਲ ਦੀ ਅਗਵਾਈ ਹੇਠ 'ਗੁਰੂ ਨਾਨਕ ਦੇਵ ਜੀ ਦੇ ਜੀਵਨ ਦਰਸ਼ਨ ਤੇ ਸਿੱਖਿਆਵਾਂ ਵਿਸ਼ੇ ਉੱਪਰ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦੇ ਕਨਵੀਨਰ ਡਾ. ਚਰਨਦੀਪ ਸਿੰਘ ਨੇ ਦੱਸਿਆ ਕਿ ਸੈਮੀਨਾਰ ਦੀ ਪ੍ਰਧਾਨਗੀ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸੈਮੀਨਾਰ ਕਮੇਟੀ ਦੇ ਚੇਅਰਮੈਨ ਪ੍ਰਰੋ. ਕਿਰਪਾਲ ਸਿੰਘ ਬਡੂੰਗਰ ਨੇ ਕੀਤੀ। ਉਨ੍ਹਾਂ ਕਿਹਾ ਕਿ ਸੈਮੀਨਾਰ ਦੀ ਸ਼ੁਰੂਆਤ ਭਾਈ ਅਮਰਜੀਤ ਸਿੰਘ ਦੇ ਰਾਗੀ ਜੱਥੇ ਨੇ ਕੀਰਤਨ ਕਰਕੇ ਕੀਤੀ। ਸ਼੍ਰੋਮਣੀ ਕਮੇਟੀ ਮੈਂਬਰ ਬਲਦੇਵ ਸਿੰਘ ਚੂੰਘਾ ਨੇ ਆਈਆ ਹੋਈਆਂ ਸ਼ਖ਼ਸ਼ੀਅਤਾਂ ਨੂੰ ਜੀ ਆਇਆਂ ਆਖਿਆ। ਇਸ ਸੈਮੀਨਾਰ 'ਚ ਡਾ. ਗੁਰਤੇਜ ਸਿੰਘ ਠੀਕਰੀਵਾਲ, ਗੁਰਪ੍ਰਰੀਤ ਸਿੰਘ, ਲੈਕ: ਦਿਲਰਾਜ ਕੌਰ, ਪ੍ਰਰੋ. ਭਿੰਦਰਜੀਤ ਕੌਰ ਤੇ ਰਣਦੀਪ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਦਰਸ਼ਨ ਤੇ ਸਿੱਖਿਆਵਾਂ ਸਬੰਧੀ ਪੇਪਰ ਪੇਸ਼ ਕੀਤੇ। ਇਸ ਮੌਕੇ ਕਾਲਜ ਦੇ ਪਿ੍ਰੰਸੀਪਲ ਪ੍ਰਰੋ. ਮਲਵਿੰਦਰ ਸਿੰਘ ਨੇ ਪੇਪਰ ਪੜ੍ਹਨ ਆਏ ਵਿਦਵਾਨਾਂ ਤੇ ਵਿਸ਼ੇਸ਼ ਤੌਰ 'ਤੇ ਪਹੁੰਚੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਬਾਬਾ ਬਲਵਿੰਦਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਕੈਂਬੋਬਾਲ ਸਾਹਿਬ ਲੌਂਗੋਵਾਲ, ਜਸਵੀਰ ਸਿੰਘ ਜੱਸੀ ਲੌਂਗੋਵਾਲ, ਪਿ੍ਰੰਸੀਪਲ ਡਾ. ਗੁਰਵੀਰ ਸਿੰਘ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ, ਪਿ੍ਰੰਸੀਪਲ ਜਸਪ੍ਰਰੀਤ ਸਿੰਘ ਭਾਈ ਮਨੀ ਸਿੰਘ ਖ਼ਾਲਸਾ ਕਾਲਜ ਲੌਂਗੋਵਾਲ, ਅਮਰ ਸਿੰਘ ਬੀਏ ਸਾਬਕਾ ਸ੍ਰੋਮਣੀ ਕਮੇਟੀ ਮੈਂਬਰ, ਜੱਥੇ: ਜਰਨੈਲ ਸਿੰਘ ਭੋਤਨਾ, ਪਾਲ ਸਿੰਘ ਢੱੁਡੀਕੇ ਜ਼ੈਲਦਾਰ ਵੀਰਇੰਦਰ ਸਿੰਘ, ਜਸਬੀਰ ਸਿੰਘ ਧੰਮੀ ਸਾਬਕਾ ਪ੍ਰਧਾਨ ਨਗਰ ਕੌਂਸਲ ਭਦੌੜ ਨੇ ਸ਼ਿਰਕਤ ਕੀਤੀ।