
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਕਰਨਲ ਕਾਲਜ ’ਚ ਨਸ਼ਿਆਂ ਸਬੰਧੀ ਸੈਮੀਨਾਰ ਆਯੋਜਿਤ

ਸ਼ੰਭੂ ਗੋਇਲ, ਪੰਜਾਬੀ ਜਾਗਰਣ,
ਲਹਿਰਾਗਾਗਾ : ਕਰਨਲ ਕਾਲਜ ਚੂੜਲ ਕਲਾਂ ਵਿਖੇ ਬ੍ਰਹਮ ਕੁਮਾਰੀਆਂ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਸਬੰਧੀ ਇੱਕ ਸੈਮੀਨਾਰ ਕੀਤਾ ਗਿਆ। ਕਾਲਜ ਪਹੁਚਣ ਸਮੇਂ ਬ੍ਰਹਮ ਕੁਮਾਰੀਆਂ ਦਾ ਕਰਨਲ ਓਪੀ ਰਾਠੀ ਤੇ ਐਮਡੀ ਨਰੇਸ਼ ਰਾਠੀ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਨਸ਼ਿਆਂ ਦੀ ਲੱਤ ਅਤੇ ਇਸਦੇ ਹਾਨੀਕਾਰਕ ਪ੍ਰਭਾਵਾਂ ਬਾਰੇ ਜਾਣਕਾਰੀ ਭਰਪੂਰ ਅਤੇ ਪ੍ਰੇਰਣਾਦਾਇਕ ਭਾਸ਼ਣ ਦਿੱਤਾ ਗਿਆ। ਕਾਲਜ ਦੇ ਸਾਰੇ ਵਿਦਿਆਰਥੀਆਂ ਨੂੰ ਇਸ ਸਮੇਂ ਬ੍ਰਹਮ ਕੁਮਾਰੀਆਂ ਵੱਲੋਂ ਨਸ਼ੇ ਨਾ ਕਰਨ ਦੀ ਸਹੁੰ ਚੁਕਾਈ ਗਈ। ਇਸ ਸਮੇਂ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੇ ਖਤਰਿਆਂ ਤੋਂ ਜਾਣੂ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਸਵੈ ਅਨੁਸ਼ਾਸਨ,ਜਿੰਮੇਵਾਰ ਅਤੇ ਸਕਾਰਾਤਮਕ ਸੋਚ ਅਤੇ ਅੰਦਰੂਨੀ ਤਾਕਤ ਨਾਲ ਭਰਪੂਰ ਜੀਵਨ ਲੈਣ ਲਈ ਪ੍ਰੇਰਿਤ ਕੀਤਾ ਗਿਆ। ਇਸ ਸੈਮੀਨਾਰ ਵਿੱਚ ਕਾਲਜਾਂ ਦੇ ਪ੍ਰਿੰਸੀਪਲ ਨੇ ਵੀ ਸ਼ਮੂਲੀਅਤ ਕੀਤੀ।ਬ੍ਰਹਮ ਕੁਮਾਰੀਆਂ ਵੱਲੋਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ, ਕਿ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਪ੍ਰਭਾਵ ਤੋਂ ਬਚਣ ਲਈ ਖੇਡਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਕਿਉਂਕਿ ਜੇਕਰ ਸਰੀਰ ਸਵਸਥ ਹੋਏਗਾ ਤਾਂ ਹੀ ਮਨ ਵੀ ਸਵਸਥ ਹੋਵੇਗਾ। ਖੇਡਾਂ ਵੀ ਨਸ਼ਿਆਂ ਤੋਂ ਦੂਰ ਰਹਿਣ ਦਾ ਇਹ ਬਹੁਤ ਵੱਡਾ ਉਪਰਾਲਾ ਹੈ।