ਜਗਸੀਰ ਲੌਂਗੋਵਾਲ, ਲੌਂਗੋਵਾਲ : ਸਥਾਨਕ ਬੀਬੀ ਭਾਨੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਇੱਕ ਵਿਦਿਅਕ ਸੈਮੀਨਾਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਕਰਵਾਇਆ ਗਿਆ। ਸਕੂਲ ਪਿ੍ਰੰਸੀਪਲ ਕਿਰਨਦੀਪ ਕੌਰ ਦੀ ਦੇਖ-ਹੇਠ ਹੋਏ ਇਸ ਸੈਮੀਨਾਰ ਦੌਰਾਨ ਬਾਬਾ ਪਿਆਰਾ ਸਿੰਘ ਨੇ ਸ੍ਰੀ ਗੁਰੂ ਸਾਹਿਬ ਦੇ ਪਰਿਵਾਰਕ ਮੈਂਬਰਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸੁਲਤਾਨਪੁਰ ਲੋਧੀ ਦੇ ਇਤਿਹਾਸ ਬਾਰੇ ਦੱਸਦੇ ਹੋਏ ਸਬੰਧਿਤ ਗੁਰਦੁਆਰਿਆਂ ਦਾ ਜ਼ਿਕਰ ਕੀਤਾ ਅਤੇ ਗੁਰੂ ਸਾਹਿਬ ਦੀ ਬਾਣੀ ਦੇ ਫਲਸਫੇ 'ਤੇ ਰੌਸ਼ਨੀ ਪਾਈ। ਸੁਰਿੰਦਰ ਪਾਲ ਸਿੰਘ ਸਿਦਕੀ ਨੇ ਗੁਰੂ ਸਾਹਿਬ ਵਲੋਂ ਦਰਸਾਏ ਸਿਧਾਂਤਾਂ ਨੂੰ ਪ੍ਰਸ਼ਨੋਤਰੀ ਦੇ ਰੂਪ ਵਿਚ ਪੇਸ਼ ਕੀਤਾ ਅਤੇ ਸਹੀ ਜਵਾਬ ਦੇਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਉਤਸ਼ਾਹਿਤ ਕੀਤਾ ਗਿਆ । ਸਮੂਹ ਵਿਦਿਆਰਥੀਆਂ ਤੇ ਸਟਾਫ ਨੇ ਗੁਰੂ ਸਾਹਿਬ ਦੀਆਂ ਸਿਖਿਆਵਾਂ ਸੱਚੀ ਕਿਰਤ, ਗੁਣਾਂ ਦੀ ਸਾਂਝ, ਅਧਿਆਪਕਾਂ ਦਾ ਸਤਿਕਾਰ, ਵਾਤਾਵਰਨ ਤੇ ਪਾਣੀ ਦੀ ਸੰਭਾਲ ਕਰਨੀ, ਸਾਂਝੀਵਾਲਤਾ, ਸਰਬੱਤ ਦਾ ਭਲਾ ਆਦਿ ਨੂੰ ਅਪਣਾਉਣ ਦਾ ਸੰਕਲਪ ਨਾਅਰਿਆਂ ਦੀ ਗੂੰਜ ਵਿੱਚ ਲਿਆ। ਇਸ ਸਮੇਂ ਸਕੂਲ ਮੁਖੀ ਵਲੋਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਜੀਵਨ ਬਾਰੇ ਜਾਣਕਾਰੀ ਦੇਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਤੇ ਸਟੱਡੀ ਸਰਕਲ ਦਾ ਧੰਨਵਾਦ ਕੀਤਾ ਗਿਆ। ਸਕੂਲ ਪਿ੍ਰੰਸੀਪਲ ਤੇ ਸਟਾਫ ਨੂੰ ਸਟੱਡੀ ਸਰਕਲ ਵਲੋਂ ਸਨਮਾਨਿਤ ਵੀ ਕੀਤਾ ਗਿਆ ਇਸ ਇਸ ਮੌਕੇ ਹਰਪ੍ਰੀਤ ਸਿੰਘ, ਜਸਵੀਰ ਕੌਰ, ਗੁਰਮੀਤ ਖਾਨ ਅਤੇ ਸੁਖਵਿੰਦਰ ਸਿੰਘ ਵੀ ਹਾਜ਼ਰ ਸਨ।