ਰਵਿੰਦਰ ਸਿੰਘ ਰੇਸ਼ਮ, ਕੁੱਪ ਕਲਾਂ

ਕਰੋਨਾ ਵਾਇਰਸ ਦੇ ਵਧਦੇ ਪ੍ਰਕੋਪ ਨੂੰ ਦੇਖਦਿਆਂ ਪਿੰਡ ਬੌਹੜਾਈ ਕਲਾਂ ਵਿਖੇ ਸੁਰੱਖਿਆ ਨੂੰ ਲੈ ਕੇ ਪਿੰਡ ਦੀ ਗ੍ਰਾਮ ਪੰਚਾਇਤ ਵੱਲੋਂ ਚੌਕਸੀ ਵਰਤੀ ਜਾ ਰਹੀ ਹੈ। ਜ਼ਿਲ੍ਹਾ ਜਨਰਲ ਸਕੱਤਰ ਅਤੇ ਸਰਪੰਚ ਹਰਦੀਪ ਸਿੰਘ ਬੌਹੜਾਈ ਨੇ ਕਿਹਾ ਕਿ ਪਿਛਲੇ ਦਿਨਾਂ ਤੋਂ ਕਰੋਨਾ ਵਾਇਰਸ ਦੇ ਵਧਦੇ ਪ੍ਰਕੋਪ ਨੂੰ ਦੇਖਦਿਆਂ ਹੋਇਆਂ ਪਿੰਡ ਦੇ ਲੋਕਾਂ ਨੂੰ ਸੁਰੱਖਿਅਤ ਰੱਖਣ ਅਤੇ ਇਸ ਦੇ ਬਚਾਅ ਲਈ ਪੂਰਨ ਚੌਕਸੀ ਵਰਤੀ ਜਾ ਰਹੀ ਹੈ ਜਿਸ ਵਿੱਚ ਪਿੰਡ ਤੋਂ ਬਾਹਰ ਜਾਣ ਅਤੇ ਆਉਣ ਵਾਲਿਆਂ ਦੀ ਪੂਰੀ ਜਾਣਕਾਰੀ ਰੱਖਦੇ ਹੋਏ ਉਨ੍ਹਾਂ ਨੂੰ ਹਮੇਸ਼ਾ ਮੂੰਹ ਢੱਕਣ ਅਤੇ ਵਾਰ ਵਾਰ ਹੱਥ ਧੋਣ ਦੀ ਸਲਾਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡ ਦੇ ਲੋਕਾਂ ਨੂੰ ਘਰ ਘਰ ਜਾ ਕੇ ਤੀਜੀ ਵਾਰ ਜਾਣਕਾਰੀ ਦਿੱਤੀ ਜਾ ਚੁੱਕੀ ਹੈ। ਜਿਸ ਵਿਚ ਉਨ੍ਹਾਂ ਨੂੰ ਕੋਰੋਨਾ ਵਾਇਰਸ ਦੇ ਬਚਾਅ ਲਈ ਚੱਲ ਰਹੀ ਜੰਗੀ ਪੱਧਰ ਦੀ ਮੁਹਿੰਮ ਵਿੱਚ ਸਾਥ ਦੇਣ ਲਈ ਕਿਹਾ ਗਿਆ ਹੈ।

ਇਸ ਮੌਕੇ ਸ਼ਾਹੂਕਾਰ ਅਜੈਬ ਸਿੰਘ ਬੌਹੜਾਈ, ਚੇਅਰਮੈਨ ਬਲਜਿੰਦਰ ਸਿੰਘ ਚੀਮਾ, ਸੈਕਟਰੀ ਰਵਿੰਦਰ ਸਿੰਘ, ਬਲਾਕ ਸੰਮਤੀ ਮੈਂਬਰ ਬਲਦੇਵ ਸਿੰਘ, ਗੁਰਜੀਤ ਸਿੰਘ ਪੰਚ, ਗੁਰਮੁਖ ਸਿੰਘ ਪੰਚ, ਸੁਖਜੀਤ ਸਿੰਘ, ਬਲਵੀਰ ਸਿੰਘ, ਜਸਵਿੰਦਰ ਸਿੰਘ ਜੱਸੀ, ਰਣਜੋਧ ਸਿੰਘ ਨੰਬਰਦਾਰ, ਹਰਪਿੰਦਰ ਸਿੰਘ ਪੰਚ, ਰੁਪਦਾਸ ਪੰਚ ਅਤੇ ਜਸਵਿੰਦਰ ਸਿੰਘ ਪੰਚ ਵੀ ਹਾਜ਼ਰ ਸਨ।