ਜਸਵੀਰ ਸਿੰਘ ਵਜੀਦਕੇ, ਮਹਿਲ ਕਲਾਂ : ਪੰਜਾਬ ਸਰਕਾਰ ਤੇ ਸ਼ਿਹਤ ਵਿਭਾਗ ਦੇ ਹੁਕਮਾਂ ਅਨੁਸਾਰ ਸੂਬੇ ਭਰ 'ਚੋ ਕਰੋਨਾ ਵਾਇਰਸ ਦੀ ਚੇਨ ਤੋੜਨ ਲਈ ਸੀਨੀਅਰ ਮੈਡੀਕਲ ਅਫਸਰ ਮਹਿਲ ਕਲਾਂ ਡਾ. ਹਰਜਿੰਦਰ ਸਿੰਘ ਆਂਡਲੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੀਐੱਚਸੀ ਮਹਿਲ ਕਲਾਂ ਦੀ ਟੀਮ ਵਲੋਂ ਨੋਡਲ ਅਫ਼ਸਰ ਡਾ. ਸਿਮਰਜੀਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਦੇ 7 ਵਿਆਕਤੀਆਂ ਨੂੰ ਆਈਸੋਲੇਟ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਮਓ ਮਹਿਲ ਕਲਾਂ ਡਾ. ਹਰਜਿੰਦਰ ਸਿੰਘ ਆਂਡਲੂ, ਨੋਡਲ ਅਫ਼ਸਰ ਡਾ. ਸਿਮਰਜੀਤ ਸਿੰਘ ਧਾਲੀਵਾਲ ਤੇ ਬਲਾਕ ਐਜੂਕੇਟਰ ਕੁਲਜੀਤ ਸਿੰਘ ਵਜੀਦਕੇ (ਬੀਈਈ) ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸੂਬੇ 'ਚੋਂ ਕੋਰੋਨਾ ਵਾਇਰਸ ਦੀ ਚੇਨ ਤੋੜਨ ਲਈ ਮਹਿਲ ਕਲਾਂ ਟੀਮ ਵਲੋਂ ਬਾਹਰਲੇ ਸੂਬਿਆਂ 'ਚੋਂ ਵਾਪਸ ਆਉਣ ਵਾਲੇ ਲੋਕਾਂ ਤੇ ਤਿੱਖੀ ਨਜ਼ਰ ਰੱਖੀ ਜਾ ਰਹੀ। ਉਨ੍ਹਾਂ ਦੱਸਿਆ ਕਿ ਟੀਮ ਵਲੋਂ ਪਿੰਡ ਰਾਏਸਰ, ਚੁਹਾਣਕੇ ਖੁਰਦ, ਕਲਾਲ ਮਾਜਰਾ, ਮਹਿਲ ਕਲਾਂ ਤੇ ਬੀਹਲਾ ਵਿਖੇ ਟਰੱਕ ਅਪਰੇਟਰਾਂ ਤੇ ਭੱਠਾ ਮਜ਼ਦੂਰਾਂ ਸਮੇਤ ਕੁੱਲ 7 ਵਿਆਕਤੀਆਂ ਨੂੰ ਮੁੱਢਲੀ ਜਾਂਚ ਤੋਂ ਬਾਅਦ 14 ਦਿਨ ਲਈ ਘਰੋਂ- ਘਰੀ ਇਕਾਂਤਵਾਸ ਕਰ ਦਿੱਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬਾਹਰਲੇ ਸੂਬਿਆਂ 'ਚੋਂ ਵਾਪਸ ਆਉਣ ਵਾਲੇ ਵਿਅਕਤੀਆਂ ਸਬੰਧੀ ਤੁਰੰਤ ਸਿਹਤ ਵਿਭਾਗ ਨੂੰ ਜਾਣੂ ਕਰਵਾਇਆ ਜਾਵੇ। ਇਸ ਮੌਕੇ ਡਾ.ਡਿੰਪਲ, ਇੰਸਪੈਕਟਰ ਜਸਵੀਰ ਸਿੰਘ, ਬੂਟਾ ਸਿੰਘ, ਚਮਕੌਰ ਸਿੰਘ, ਜਸਪਾਲ ਸਿੰਘ, ਜਗਰਾਜ ਸਿੰਘ , ਗੁਰਦਰਸਨ ਸਿੰਘ ਤੇ ਸੁਖਵਿੰਦਰ ਕੁਮਾਰ ਹਾਜ਼ਰ ਸਨ।