- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਟ੍ਰੇਨਿੰਗ ਪੂਰੀ ਕਰਨ ਉਪਰੰਤ ਸਿਲਾਈ ਮਸ਼ੀਨਾਂ ਅਤੇ ਸਰਟੀਫਿਕੇਟ ਵੰਡੇ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ : ਸੰਤ ਲੌਂਗੋਵਾਲ ਸੋਸ਼ਲ ਵੈਲਫੇਅਰ ਸੁਸਾਇਟੀ ਸੰਗਰੂਰ ਵੱਲੋਂ ਨੇੜਲੇ ਪਿੰਡ ਕੁਲਾਰ ਖੁਰਦ ਵਿਖੇ ਸੋਸਵਾ ਦੀ ਵਿੱਤੀ ਮਦਦ ਨਾਲ ਚਲਾਏ ਜਾ ਰਹੇ ਗਰੀਬ ਅਤੇ ਲੋੜਵੰਦ ਔਰਤਾਂ ਲਈ ਸਲਾਈ ਕਟਾਈ ਕੇਂਦਰ ਵਿੱਚ ਛੇ ਮਹੀਨਿਆਂ ਦੀ ਟ੍ਰੇਨਿੰਗ ਪੂਰੀ ਕਰਨ ਉਪਰੰਤ ਸਿਲਾਈ ਮਸ਼ੀਨਾਂ ਅਤੇ ਸਰਟੀਫਿਕੇਟ ਵੰਡ ਸਮਾਗਮ ਕਰਵਾਇਆ ਗਿਆ।
ਕੇਂਦਰ ਦੇ ਪ੍ਰੋਜੈਕਟ ਇੰਚਾਰਜ ਗੁਰਜੰਟ ਸਿੰਘ ਕੁਲਾਰਾਂ ਦੀ ਦੇਖਰੇਖ ਵਿੱਚ ਕਰਵਾਏ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਨਗਰ ਕੌਂਸਲ ਸੰਗਰੂਰ ਦੇ ਪ੍ਰਧਾਨ ਭੁਪਿੰਦਰ ਸਿੰਘ ਨਹਿਲ ਮੁੱਖ ਮਹਿਮਾਨ ਵਜੋਂ ਪਹੁੰਚੇ ਅਤੇ ਸਮਾਗਮ ਦੀ ਪ੍ਰਧਾਨਗੀ ਪ੍ਰਿੰਸੀਪਲ ਸੁਖਦਰਸ਼ਨ ਸਿੰਘ ਢਿੱਲੋਂ ਨੇ ਕੀਤੀ ਮੰਚ ਸੰਚਾਲਨ ਸੁਸਾਇਟੀ ਦੇ ਜਨਰਲ ਸਕੱਤਰ ਸਰਬਜੀਤ ਸਿੰਘ ਸੈਂਪਲੇ ਨੇ ਕੀਤਾ।
ਇਸ ਮੌਕੇ ਪ੍ਰਿੰਸੀਪਲ ਸੁਖਦਰਸ਼ਨ ਸਿੰਘ ਢਿੱਲੋਂ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਲੜਕੀਆਂ ਨੂੰ ਸਮਾਜ ਅੰਦਰ ਆਪਣੀ ਵਿਲੱਖਣ ਅਹਿਮੀਅਤ ਬਣਾਉਣ ਦੀ ਸਖਤ ਜ਼ਰੂਰਤ ਹੈ । ਸਾਨੂੰ ਹਮੇਸ਼ਾ ਹੀ ਇਸਤਰੀਆਂ, ਲੜਕੀਆਂ ਦੇ ਸਮਾਜਿਕ ਦਰਜੇ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ। ਸਿਲਾਈ ਕੇਂਦਰ ਵਿੱਚ ਟ੍ਰੇਨਿੰਗ ਪ੍ਰਾਪਤ ਕਰਨ ਵਾਲੀਆਂ ਲੜਕੀਆਂ ਦੀ ਵੱਲੋਂ ਮਨਪ੍ਰੀਤ ਕੌਰ ਨੇ ਕੇਂਦਰ ਦੀ ਰਿਪੋਰਟ ਪੇਸ਼ ਕਰਦਿਆਂ ਕਿਹਾ ਕਿ ਸੁਸਾਇਟੀ ਵੱਲੋਂ ਸਾਨੂੰ ਬਹੁਤ ਵਧੀਆ ਮਹੌਲ ਵਿੱਚ ਸਿਲਾਈ ਕਟਾਈ ਦੀ ਟ੍ਰੇਨਿੰਗ ਦਿੱਤੀ ਗਈ ਹੈ। ਨਗਰ ਕੌਂਸਲ ਪ੍ਰਧਾਨ ਭੁਪਿੰਦਰ ਸਿੰਘ ਨਹਿਲ ਨੇ ਕਿਹਾ ਕਿ ਅੱਜ ਸੰਸਥਾ ਵੱਲੋਂ ਜੋ ਨਿਵੇਕਲਾ ਉੱਦਮ ਕੀਤਾ ਗਿਆ ਹੈ, ਇਹ ਬਹੁਤ ਹੀ ਸਲਾਘਾਯੋਗ ਉਪਰਾਲਾ ਹੈ। ਉਨ੍ਹਾਂ ਮਾਸਟਰ ਗੁਰਜੰਟ ਸਿੰਘ ਵੱਲੋਂ ਪਿੰਡ ਦੇ ਸਰਕਾਰੀ ਸਕੂਲ ਵਿੱਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਵੀ ਕੀਤੀ ਅਤੇ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ।
ਸੁਸਾਇਟੀ ਦੇ ਪ੍ਰਧਾਨ ਪਰਮਿੰਦਰ ਕੁਮਾਰ ਲੌਂਗੋਵਾਲ ਨੇ ਕਿਹਾ ਕਿ ਅਸੀਂ ਸੰਤ ਲੌਂਗੋਵਾਲ ਦੀ ਸੋਚ ਨੂੰ ਜਿਉਂਦਾ ਰੱਖਣ ਲਈ ਯਤਨਸ਼ੀਲ ਹਾਂ ਅਤੇ ਉਹਨਾਂ ਦੇ ਦਰਸਾਏ ਰਾਹ ਤੇ ਚੱਲ ਕੇ ਸਮਾਜ ਵਿੱਚ ਔਰਤਾਂ ਦੇ ਮਾਣ ਸਨਮਾਨ ਨੂੰ ਉੱਚਾ ਰੱਖਣ ਲਈ ਯਤਨ ਕਰ ਰਹੇ ਹਾਂ। ਪਿੰਡ ਵੱਲੋਂ ਸੁਰਜੀਤ ਸਿੰਘ ਫੌਜੀ ਨੇ ਸਾਰਿਆਂ ਦਾ ਧੰਨਵਾਦ ਕੀਤਾ। ਲੜਕੀਆਂ ਨੂੰ ਸਿਲਾਈ ਮਸ਼ੀਨਾਂ ਅਤੇ ਸਰਟੀਫਿਕੇਟ ਵੰਡਣ ਦੀ ਰਸਮ ਭੁਪਿੰਦਰ ਸਿੰਘ ਨਹਿਲ,ਡਿੰਪਲ ਮਨਚੰਦਾ, ਚੇਅਰਪਰਸਨ ਸਰਬਜੀਤ ਕੌਰ,ਕਾਲਾ ਸਿੰਘ ਪ੍ਰਿੰਸੀਪਲ ਸੁਖਦਰਸ਼ਨ ਸਿੰਘ ਢਿੱਲੋਂ , ਗੁਰਜੰਟ ਕਲਾਰਾਂ ਨੇ ਕੀਤੀ। ਇਸ ਮੌਕੇ ਹਾਕਮ ਸਿੰਘ ਭੌਰਾ, ਸੱਤਪਾਲ ਤੱਗੜ, ਜਗਦੀਸ਼ ਮਹਿਲਾਂ, ਬਲਾਕ ਸੰਮਤੀ ਮੈਂਬਰ ਕੁਲਦੀਪ ਸਿੰਘ, ਸਰਪੰਚ ਹਰਿੰਦਰ ਸਿੰਘ ਅਤੇ ਪੰਚ ਗੁਰਦੀਪ ਸਿੰਘ ਕੁਲਾਰ, ਕੁਲਵਿੰਦਰ ਸਿੰਘ, ਸ਼ਿੰਗਾਰਾ ਸਿੰਘ, ਪ੍ਰਦੀਪ ਸਿੰਘ ਅਤੇ ਸੰਦੀਪ ਸਿੰਘ ਸੀਪੂ ਹਾਜ਼ਰ ਸਨ।