ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਦੀਵਾਲੀ ਦਾ ਤਿਉਹਾਰ ਮਨਾਇਆ ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਦੀਵਾਲੀ ਦਾ ਤਿਉਹਾਰ ਮਨਾਇਆ
Publish Date: Fri, 06 Nov 2026 06:00 PM (IST)
Updated Date: Fri, 06 Nov 2026 06:02 PM (IST)
ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ, ਚੀਮਾ ਮੰਡੀ : ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਵਿਖੇ ਦੀਵਾਲੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਤਿਉਹਾਰ ਨੂੰ ਮੁੱਖ ਰੱਖਦਿਆਂ ਸਕੂਲ ਦੇ ਬੱਚੇ ਬਹੁਤ ਉਤਸ਼ਾਹਿਤ ਨਜ਼ਰ ਆਏ। ਵਿਦਿਆਰਥਣਾਂ ਨੇ ਪਿਆਰੇ ਅਤੇ ਵੱਖ-ਵੱਖ ਰੰਗਾਂ ਦੀ ਮਦਦ ਨਾਲ ਦਿਵਾਲੀ ਰੰਗੋਲੀ ਦਾ ਚਿਤਰਨ ਕੀਤਾ। ਵੱਖ-ਵੱਖ ਹਾਊਸ ਦੇ ਵਿਦਿਆਰਥੀਆਂ ਦਾ ਰੰਗੋਲੀ ਬਣਾਉਣ ਦੇ ਨਾਲ-ਨਾਲ ਦੀਵਾ ਮੇਕਿੰਗ, ਪੋਸਟਰ ਮੇਕਿੰਗ ਕੰਪੀਟੀਸ਼ਨ ਵੀ ਕਰਵਾਇਆ ਅਤੇ ਪ੍ਰਦੂਸ਼ਣ ਮੁਕਤ ਦਿਵਾਲੀ ਮਨਾਉਣ ਦਾ ਪ੍ਰਣ ਕੀਤਾ। ਅਕੈਡਮੀ ਚੇਅਰਮੈਨ ਕੁਲਵਿੰਦਰ ਸਿੰਘ ਚਹਿਲ ਨੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਦਿਵਾਲੀ ਅਤੇ ‘ਬੰਦੀ ਛੋੜ ਦਿਵਸ’ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਉਨ੍ਹਾਂ ਨੇ ਦਿਵਾਲੀ ਦੇ ਇਤਿਹਾਸ ਬਾਰੇ ਪ੍ਰਗਟਾਉਦਿਆਂ ਦੱਸਿਆਂ ਕਿ ਬਵੰਜਾਂ ਰਾਜਿਆਂ ਨੂੰ ਬੰਦੀ ਬਣਾਉਣ ਅਤੇ ਸ੍ਰੀ ਗੁਰੂ ਹਰਗੋਬਿੰਦ ਸਿੰਘ ਸਾਹਿਬ ਜੀ ਵੱਲੋਂ ਇਨ੍ਹਾਂ 52 ਰਾਜਿਆਂ ਦੀ ਰਿਹਾਈ ਕਰਵਾਉਣ ਤੇ ਯੋਗਦਾਨ ਬਾਰੇ ਜਾਣੂ ਕਰਵਾਇਆ। ਉਨ੍ਹਾਂ ਦੱਸਿਆਂ ਕਿ ਉਸ ਦਿਨ ਤੋਂ ਸਿੱਖ ਕੌਮ ਦਾ ਦੀਵਾਲੀ ਨਾਲ ਸਬੰਧ ਹੋਰ ਗਹਿਰਾ ਹੋ ਗਿਆ ਤੇ ਸਿੱਖਾਂ ਨੇ ਦੀਵਾਲੀ ਦਾ ਤਿਉਹਾਰ ਬੰਦੀ ਛੋੜ ਦਿਵਸ ਵਜੋਂ ਮਨਾਉਣਾ ਸ਼ੁਰੂ ਕੀਤਾ। ਉਨ੍ਹਾਂ ਦੱਸਿਆ ਕਿ ਸਿੱਖਾਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਈ ਜਾਂਦੀ ਦਿਵਾਲੀ ਵਿਸ਼ਵ ਪ੍ਰਸਿੱਧ ਹੈ ਤੇ ਇਸ ਮੌਕੇ ਆਤਿਸ਼ਬਾਜ਼ੀ ਤੇ ਦੀਪਮਾਲਾ ਦਾ ਨਜ਼ਾਰਾ ਵਿਲੱਖਣ ਹੁੰਦਾ ਹੈ। ਇਹ ਆਲੌਕਿਕ ਨਜ਼ਾਰਾ ਵੇਖਣ ਅਤੇ ਗੁਰੂ ਸਾਹਿਬ ਨੂੰ ਸੀਸ ਝੁਕਾਉਣ ਲਈ ਵੱਡੀ ਗਿਣਤੀ ਚ ਸੰਗਤਾਂ ਹਰ ਵਰ੍ਹੇ ਹੁਮ ਹੁੰਮਾ ਕੇ ਸ੍ਰੀ ਹਰਿਮੰਦਰ ਸਾਹਿਬ ਪੁੱਜਦੀਆਂ ਹਨ। ਇਸ ਮੌਕੇ ਉਨ੍ਹਾਂ ਨੇ ਇਤਿਹਾਸ ਤੋਂ ਜਾਣੂ ਕਰਵਾਉਣ ਉਪਰੰਤ ਬੱਚਿਆਂ ਨੂੰ ਇਸ ਪਵਿੱਤਰ ਤਿਉਹਾਰ ਤੇ ਪ੍ਰਦੂਸ਼ਣ ਮੁਕਤ ਦਿਵਾਲੀ ਮਨਾਉਣ ਅਤੇ ਪਟਾਕੇ ਨਾ ਚਲਾਉਣ ਲਈ ਪ੍ਰੇਰਿਤ ਕੀਤਾ। ਇਸ ਖੁਸ਼ੀ ਦੇ ਮੌਕੇ ਉਨ੍ਹਾਂ ਨੇ ਅਕੈਡਮੀ ਅਧਿਆਪਕਾਂ ਅਤੇ ਸਮੂਹ ਸਟਾਫ ਨੂੰ ਮਿਠਾਈਆਂ ਵੰਡੀਆਂ। ਇਸ ਮੌਕੇ ਅਕੈਡਮੀ ਪ੍ਰਬੰਧਕ ਗੁਰਸ਼ਰਨ ਸਿੰਘ ਤੱਗੜ, ਰਾਜ ਕੁਮਾਰ ਵਸ਼ਿਸਟ, ਪ੍ਰਿੰਸੀਪਲ ਕੁਲਦੀਪ ਸਿੰਘ ਲਿੱਟ ਹਾਜ਼ਰ ਸਨ।