ਸੁਰਿੰਦਰ ਗੋਇਲ, ਸ਼ਹਿਣਾ : ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਥਾਣਾ ਸ਼ਹਿਣਾ ਪੁਲਿਸ ਵੱਲੋਂ ਪੰਜਾਬ ਸਰਕਾਰ ਦੀ ਨਸ਼ਿਆ ਖਿਲਾਫ ਵਿੱਢੀ ਮੁਹਿੰਮ ਨੂੰ ਸਫਲ ਕਰਨ ਲਈ ਪਿੰਡ ਸੁਖਪੁਰਾ ਮੌੜ ਤੇ ਉੱਗੋਕੇ ਵਿਖੇ ਲੋਕਾਂ ਨਾਲ ਮੀਟਿੰਗ ਕਰਕੇ ਨਸ਼ਿਆਂ ਖਿਲਾਫ ਸਹਿਯੋਗ ਮੰਗਿਆ। ਇਸ ਪੁਲਿਸ ਪਬਲਿਕ ਮੀਟਿੰਗ 'ਚ ਉੱਪ ਕਪਤਾਨ ਪੁਲਿਸ ਤਪਾ ਗੁਰਵਿੰਦਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਜਿੰਨਾਂ੍ਹ ਨੇ ਇਕੱਤਰ ਹੋਏ ਲੋਕਾਂ ਨੂੰ ਕਿਹਾ ਕਿ ਨੌਜਵਾਨ ਪੀੜ੍ਹੀ ਨਸ਼ਿਆਂ ਦੀ ਦਲਦਲ 'ਚ ਬੁਰੀ ਤਰਾਂ੍ਹ ਿਘਰ ਚੁੱਕੀ ਹੈ। ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਲੋੜ੍ਹ ਬਣ ਚੁੱਕੀ ਹੈ। ਜੇਕਰ ਸਮਾਂ ਰਹਿੰਦੇ ਨੌਜਵਾਨ ਪੀੜੀ ਨੂੰ ਨਸ਼ਿਆਂ ਦੀ ਦਲਦਲ 'ਚੋਂ ਬਾਹਰ ਨਹੀਂ ਕੱਿਢਆ ਗਿਆ ਤਾਂ ਇਹ ਪੀੜ੍ਹੀ ਬਰਬਾਦ ਹੋ ਜਾਵੇਗੀ। ਉਨਾਂ੍ਹ ਕਿਹਾ ਕਿ ਜਿਸ ਪਰਿਵਾਰ ਦਾ ਕੋਈ ਵਿਅਕਤੀ ਨਸ਼ਾ ਕਰਨ ਲੱਗ ਜਾਵੇ, ਉਸਦਾ ਪਰਿਵਾਰ ਉੱਜੜ ਜਾਂਦਾ ਹੈ। ਜਿਸਦਾ ਸਭ ਤੋਂ ਵੱਡਾ ਖਮਿਆਜਾ ਉਸ ਦੇ ਮਾਪਿਆਂ ਨੂੰ ਸਹਿਣਾ ਪੈਂਦਾ ਹੈ। ਇਸ ਸਮੇਂ ਥਾਣਾ ਮੁੱਖੀ ਬਲਦੇਵ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣ ਲਈ ਲਈ ਵੀ ਸੁਝਾਅ ਦਿੱਤੇ। ਉਨਾਂ੍ਹ ਕਿਹਾ ਕਿ ਨਸ਼ਾ ਜਿੱਥੇ ਸਾਡੀ ਜਿੰਦਗੀ ਨੂੰ ਤਬਾਹ ਕਰਦਾ ਹੈ, ਉੱਥੇ ਹੀ ਸਾਡੀ ਆਰਥਿਕ ਹਾਲਤ ਨੂੰ ਕਮਜੋਰ ਕਰਦਾ ਹੈ। ਸਾਨੂੰ ਨਸ਼ਿਆਂ ਦੀ ਦਲਦਲ ''ਚ ਫਸਣ ਦੀ ਬਜਾਏ ਸਮਾਜ ਸੇਵੀ ਕੰਮਾਂ ਵੱਲ ਧਿਆਨ ਦੇਣਾ ਚਾਹੀਦਾ ਹੈ।

ਉਨਾਂ੍ਹ ਕਿਹਾ ਕਿ ਹਰੇਕ ਵਿਅਕਤੀ ਦੀ ਮੁੱਢਲੀ ਜਿੰਮੇਵਾਰੀ ਬਣਦੀ ਹੈ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਜਾਵੇ। ਨਸ਼ਿਆਂ ਸਬੰਧੀ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਂਅ ਤੇ ਪਤਾ ਪੂਰੀ ਤਰਾਂ੍ਹ ਗੁਪਤ ਰੱਖਿਆ ਜਾਵੇਗਾ। ਅਖੀਰ 'ਚ ਪਿੰਡਾਂ ਦੇ ਨੁਮਾਇੰਦਿਆਂ ਤੋਂ ਇਲਾਵਾ ਲੋਕਾਂ ਨੇ ਭਰਵਾਂ ਸਹਿਯੋਗ ਦੇਣ ਦਾ ਭਰੋਸਾ ਵੀ ਦਿਵਾਇਆ। ਇਸ ਮੌਕੇ ਪਿੰਡਾਂ ਦੇ ਨੁਮਾਇੰਦਿਆਂ ਤੋਂ ਇਲਾਵਾ ਹੌਲਦਾਰ ਕਮਲਜੀਤ ਸਿੰਘ, ਹੌਲਦਾਰ ਅਮਨਦੀਪ ਸਿੰਘ, ਜਗਸੀਰ ਸਿੰਘ ਆਦਿ ਹਾਜ਼ਰ ਸਨ।