- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਵ. ਮਹਿੰਗਾ ਸਿੰਘ ਕੰਬੋਜ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਹਰਜੀਤ ਸਿੰਘ, ਪੰਜਾਬੀ ਜਾਗਰਣ,
ਖਨੌਰੀ : ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਅਤੇ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਦੀ ਧਰਮਪਤਨੀ ਗਗਨਦੀਪ ਕੌਰ ਢੀਂਡਸਾ ਨੇ ਖਨੌਰੀ ਵਿਖੇ ਸਵ. ਮਹਿੰਗਾ ਸਿੰਘ ਕੰਬੋਜ ਦੇ ਘਰ ਪੁੱਜ ਕੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਜ਼ਾਹਰ ਕੀਤੀ।
ਜ਼ਿਕਰਯੋਗ ਹੈ ਕਿ ਸਵ. ਮਹਿੰਗਾ ਸਿੰਘ ਕੰਬੋਜ ਪੱਤਰਕਾਰ ਸਤਨਾਮ ਸਿੰਘ ਕੰਬੋਜ ਦੇ ਤਾਇਆ ਸਨ। ਉਨ੍ਹਾਂ ਦੇ ਅਕਾਲ ਚਲਾਣੇ ’ਤੇ ਵੱਖ-ਵੱਖ ਰਾਜਸੀ ਪਾਰਟੀਆਂ, ਸਮਾਜਿਕ ਸੰਗਠਨਾਂ ਅਤੇ ਸ਼ਹਿਰ ਦੀਆਂ ਹੋਰ ਸੰਸਥਾਵਾਂ ਨਾਲ ਜੁੜੇ ਆਗੂਆਂ ਤੇ ਵਰਕਰਾਂ ਵੱਲੋਂ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ।
ਇਸ ਮੌਕੇ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਨਰਾਇਣ ਸਿੰਘ ਨਰਸੋਤ, ਕਾਂਗਰਸ ਆਗੂ ਰਾਹੁਲ ਇੰਦਰ ਸਿੰਘ ਸਿੱਧੂ, ਰਾਜਵੀਰ ਰਾਜੂ ਪਹਿਲਵਾਨ, ਨਗਰ ਪੰਚਾਇਤ ਖਨੌਰੀ ਦੇ ਸਾਬਕਾ ਪ੍ਰਧਾਨ ਰਾਮ ਨਿਵਾਸ ਗਰਗ, ਠੇਕੇਦਾਰ ਰਾਜੇਸ਼ ਕੁਮਾਰ ਪੱਪੀ, ਸ਼ਮਸ਼ੇਰ ਸਿੰਘ ਹੁੰਦਲ, ਅਸ਼ੋਕ ਕੁਮਾਰ ਗੋਇਲ ਪ੍ਰਧਾਨ ਸਹਾਰਾ ਟਰੱਸਟ, ਵਿਸ਼ਾਲ ਕਾਂਸਲ, ਬਜਿੰਦਰ ਸਿੰਘ, ਕੌਂਸਲਰ ਅੰਕੁਰ ਸਿੰਗਲਾ, ਅਮਨ ਬੋਧ ਬਸਪਾ ਲੋਕ ਸਭਾ ਜ਼ੋਨ ਇੰਚਾਰਜ ਪਟਿਆਲਾ, ਠੇਕੇਦਾਰ ਜਸਵਿੰਦਰ ਸਿੰਘ ਜੱਸੂ, ਪ੍ਰਵੀਨ ਕੁਮਾਰ ਬੋਬੀ,ਅਰੁਣ ਗੋਇਲ, ਸੁਭਾਸ਼ ਪਾਸੀਂ ਅਤੇ ਸੁਖਵੰਤ ਸਿੰਘ ਥਿੰਦ,ਸੁਰਿੰਦਰ ਸੰਗਰੋਲੀ, ਰਾਮਦਾਸ ਭੁੱਕਲ, ਸੰਜੀਵ ਕੁਮਾਰ, ਪ੍ਰੈਸ ਕਲੱਬ ਖਨੋਰੀ ਦੇ ਸਮੂਹ ਪੱਤਰਕਾਰ ਭਾਈਚਾਰਾ ਸਮੇਤ ਹੋਰ ਪਤਵੰਤੇ ਵਿਅਕਤੀਆਂ ਨੇ ਵੀ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਪੱਤਰਕਾਰ ਸਤਨਾਮ ਸਿੰਘ ਕੰਬੋਜ ਨੇ ਦੱਸਿਆ ਕਿ ਉਨ੍ਹਾਂ ਦੇ ਤਾਇਆ ਸਵ. ਮਹਿੰਗਾ ਸਿੰਘ ਕੰਬੋਜ ਨਮਿੱਤ ਭੋਗ ਅਤੇ ਅੰਤਿਮ ਅਰਦਾਸ 27 ਸਤੰਬਰ ਨੂੰ ਗੁਰਦੁਆਰਾ ਸਾਹਿਬ ਖਨੌਰੀ ਵਿਖੇ ਹੋਵੇਗੀ।