ਬਰਨਾਲਾ ਪੁਲਿਸ ਨੇ ਸ਼ਹੀਦੀ ਯਾਦਗਾਰ 'ਤੇ ਮਨਾਇਆ ਜ਼ਿਲ੍ਹਾ ਪੱਧਰੀ 'ਸ਼ਹੀਦੀ ਯਾਦਗਾਰੀ ਦਿਵਸ' ਬਰਨਾਲਾ ਪੁਲੀਸ ਨੇ ਸ਼ਹੀਦੀ ਯਾਦਗਾਰ 'ਤੇ ਮਨਾਇਆ ਜ਼ਿਲ੍ਹਾ ਪੱਧਰੀ 'ਸ਼ਹੀਦੀ ਯਾਦਗਾਰੀ ਦਿਵਸ'
Publish Date: Wed, 21 Oct 2026 06:10 PM (IST)
Updated Date: Thu, 22 Oct 2026 04:01 AM (IST)
-ਦੇਸ਼ ਦੀ ਏਕਤਾ ਤੇ ਅਖੰਡਤਾ ਬਰਕਰਾਰ ਰੱਖਣ ਲਈ ਪੁਲਿਸ ਮੁਲਾਜ਼ਮਾਂ ਦੀਆਂ ਸ਼ਹਾਦਤਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ : ਐੱਸ.ਐੱਸ.ਪੀ., ਸ਼ਹੀਦ ਮੁਲਾਜ਼ਮਾਂ ਦੇ ਪਰਿਵਾਰਾਂ ਦਾ ਸਨਮਾਨ ਤੇ ਮੁਸ਼ਕਲਾਂ ਸੁਣੀਆਂ ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ ☻: ਦੇਸ਼ ਦੀ ਖਾਤਰ ਸ਼ਹਾਦਤਾਂ ਦੇਣ ਵਾਲੇ ਪੁਲੀਸ ਜਵਾਨਾਂ ਦੀ ਬਦੌਲਤ ਹੀ ਦੇਸ਼ ਅੰਦਰ ਅਮਨ-ਸ਼ਾਂਤੀ ਤੇ ਖੁਸ਼ਹਾਲੀ ਬਰਕਰਾਰ ਹੈ। ਸ਼ਹੀਦ ਜਵਾਨਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਤੇ ਪੰਜਾਬ ਪੁਲੀਸ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਨਾਲ ਹਮੇਸ਼ਾ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਪੁਲੀਸ ਮੁਖੀ ਮੁਹੰਮਦ ਸਰਫਰਾਜ਼ ਆਲਮ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਚ ਬਣੀ ਸ਼ਹੀਦਾਂ ਦੀ ਯਾਦਗਾਰ ਤੇ ਕਰਵਾਏ ਜ਼ਿਲ੍ਹਾ ਪੱਧਰੀ ਪੁਲਿਸ ਸ਼ਹੀਦੀ ਦਿਵਸ ਪਰੇਡ ਸਮਾਗਮ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਦਾ ਇਤਿਹਾਸ ਗੌਰਵਮਈ ਤੇ ਸ਼ਾਨਾਮੱਤਾ ਹੈ, ਜਿਸ ਨੇ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਲਈ ਹਮੇਸ਼ਾ ਮੋਹਰੀ ਹੋ ਕੇ ਕੁਰਬਾਨੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸ਼ਹੀਦਾਂ ਨੂੰ ਸਾਡੀ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਉਨ੍ਹਾਂ ਦੇ ਪਰਿਵਾਰਾਂ ਦੇ ਦੁੱਖ-ਸੁੱਖ ’ਚ ਸਾਮਲ ਹੋਈਏ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕਰੀਏ। -21 ਅਕਤੂਬਰ ਦੇ ਇਤਿਹਾਸ ਬਾਰੇ ਜਾਣਕਾਰੀ ਐੱਸ.ਐੱਸ.ਪੀ. ਨੇ 21 ਅਕਤੂਬਰ ਦੇ ਇਤਿਹਾਸ ਬਾਰੇ ਚਾਨਣਾ ਪਾਉਂਦਿਆਂ ਦੱਸਿਆ ਕਿ 21 ਅਕਤੂਬਰ 1959 ਨੂੰ ਲੱਦਾਖ ਦੇ ਹੌਟ ਸਪਰਿੰਗ ਖੇਤਰ ’ਚ ਸੀ.ਆਰ.ਪੀ.ਐੱਫ. ਅਤੇ ਇੰਟੈਲੀਜੈਂਸ ਬਿਊਰੋ ਦੀ ਸਾਂਝੀ ਪੈਟਰੋਲਿੰਗ ਪਾਰਟੀ ਭਾਰਤ-ਚੀਨ ਸਰਹੱਦ ਤੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਚੀਨੀ ਫ਼ੌਜਾਂ ਵੱਲੋਂ ਕੀਤੇ ਗਏ ਹਮਲੇ ਦਾ ਜਵਾਨਾਂ ਨੇ ਬਹੁਤ ਬਹਾਦਰੀ ਨਾਲ ਮੁਕਾਬਲਾ ਕੀਤਾ ਤੇ ਉਨ੍ਹਾਂ ਨੂੰ ਦੇਸ਼ ’ਚ ਦਾਖ਼ਲ ਨਹੀਂ ਹੋਣ ਦਿੱਤਾ। ਉਨ੍ਹਾਂ ਦੱਸਿਆ ਕਿ ਜਨਵਰੀ 1960 ’ਚ ਦਿੱਲੀ ਵਿਖੇ ਹੋਈ ਰਾਸ਼ਟਰੀ ਕਾਨਫਰੰਸ ’ਚ ਡਿਊਟੀ ਦੌਰਾਨ ਸ਼ਹੀਦ ਹੋਏ ਸੈਨਿਕਾਂ ਦੀ ਯਾਦ ’ਚ ਹਰ ਸਾਲ 21 ਅਕਤੂਬਰ ਨੂੰ ਪੁਲਿਸ ਸ਼ਹੀਦੀ ਦਿਵਸ ਵਜੋਂ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਸੀ, ਜਿਸ ਤਹਿਤ 21 ਅਕਤੂਬਰ 1961 ਤੋਂ ਇਹ ਦਿਵਸ ਲਗਾਤਾਰ ਮਨਾਇਆ ਜਾ ਰਿਹਾ ਹੈ। -ਸ਼ਹੀਦਾਂ ਨੂੰ ਸ਼ਰਧਾਂਜਲੀ ਤੇ ਪਰਿਵਾਰਾਂ ਦਾ ਸਨਮਾਨ ਇਸ ਮੌਕੇ ਬਰਨਾਲਾ ਪੁਲੀਸ ਵੱਲੋਂ ਜ਼ਿਲ੍ਹੇ ਨਾਲ ਸਬੰਧਤ 27 ਸ਼ਹੀਦਾਂ ਦੀ ਸ਼ਹਾਦਤ ਨੂੰ ਨਮਨ ਕੀਤਾ ਗਿਆ। ਡੀ.ਐੱਸ.ਪੀ. ਜਸਕਰਨ ਸਿੰਘ ਤਪਾ ਮੰਡੀ ਦੀ ਅਗਵਾਈ ਹੇਠ ਪੁਲੀਸ ਟੁਕੜੀ ਵੱਲੋਂ ਸ਼ਹੀਦਾਂ ਨੂੰ ਸਲਾਮੀ ਦਿੱਤੀ ਗਈ। ਡੀ.ਐੱਸ.ਪੀ. ਹੈੱਡਕੁਆਰਟਰ ਕੁਲਵਿੰਦਰ ਸਿੰਘ ਨੇ ਸਮੂਹ ਸ਼ਹੀਦਾਂ ਦੇ ਨਾਵਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ। ਸਮਾਗਮ ਦੌਰਾਨ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਸ਼ੁਲ ਬੇਰੀ, ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ.ਏ.ਐੱਸ. ਤੇ ਐੱਸ.ਐੱਸ.ਪੀ. ਮੁਹੰਮਦ ਸਰਫਰਾਜ਼ ਆਲਮ ਵੱਲੋਂ ਸ਼ਹੀਦ ਪੁਲਿਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਐੱਸ.ਐੱਸ.ਪੀ. ਵੱਲੋਂ ਪਰਿਵਾਰਕ ਮੈਂਬਰਾਂ ਦੀਆਂ ਮੁਸ਼ਕਲਾਂ ਨੂੰ ਬਹੁਤ ਧਿਆਨ ਨਾਲ ਸੁਣਿਆ ਗਿਆ ਤੇ ਉਨ੍ਹਾਂ ਦੇ ਜਲਦੀ ਹੱਲ ਦਾ ਭਰੋਸਾ ਵੀ ਦਿੱਤਾ ਗਿਆ। ਇਸ ਮੌਕੇ ਮੰਚ ਸੰਚਾਲਨ ਦੀ ਭੂਮਿਕਾ ਪੰਜਾਬ ਦੇ ਦੋ ਵਾਰ ਰਾਜ ਪੱਧਰੀ ਭਾਸ਼ਣ ਮੁਕਾਬਲਿਆਂ ਦੇ ਗੋਲਡਮੈਡਲਿਸਟ ਤੇ ਸਾਹਿਤਕਾਰ ਬਲਵੰਤ ਸਿੰਘ ਭਿੱਖੀ ਵੱਲੋਂ ਨਿਭਾਈ ਗਈ। ਇਸ ਮੌਕੇ ਐੱਸ ਪੀ ਹੈੱਡਕੁਆਰਟਰ ਬਾਲ ਕ੍ਰਿਸ਼ਨ ਸਿੰਗਲਾ, ਐੱਸ ਪੀ ਇਨਵੈਸਟੀਗੇਸ਼ਨ ਸੰਜੀਵ ਗੋਇਲ, ਐੱਸਪੀ ਕੁਲਵੰਤ ਸਿੰਘ, ਐੱਸ ਡੀ ਐਮ ਤਪਾ ਆਯੂਸ਼ ਗੋਇਲ, ਡੀਐੱਸਪੀ ਕਮਲਜੀਤ ਸਿੰਘ, ਡੀਐੱਸਪੀ ਕੁਲਵਿੰਦਰ ਸਿੰਘ, ਡੀਐੱਸਪੀ ਰਜਿੰਦਰਪਾਲ ਸਿੰਘ, ਡੀਐੱਸਪੀ ਮਹਿਲ ਕਲਾਂ ਸਤਿੰਦਰਪਾਲ ਸਿੰਘ, ਡੀਐੱਸਪੀ ਜਸਵਿੰਦਰ ਕੌਰ, ਡੀ ਐੱਸ ਪੀ ਤਪਾ ਜਸਕਰਨ ਸਿੰਘ, ਇੰਚਾਰਜ ਸੀਆਈਏ ਬਲਜੀਤ ਸਿੰਘ, ਰੀਡਰ ਐੱਸ ਐੱਸ ਪੀ ਮਹਿਲ ਸਿੰਘ, ਥਾਣਾ ਸਿਟੀ ਇੱਕ ਦੇ ਮੁਖੀ ਇੰਸਪੈਕਟਰ ਲਖਬੀਰ ਸਿੰਘ, ਥਾਣਾ ਸਿਟੀ ਦੋ ਦੇ ਮੁਖੀ ਸਬ ਇੰਸਪੈਕਟਰ ਚਰਨਜੀਤ ਸਿੰਘ, ਥਾਣਾ ਸਦਰ ਬਰਨਾਲਾ ਦੇ ਮੁਖੀ ਇੰਸਪੈਕਟਰ ਜਗਜੀਤ ਸਿੰਘ, ਟਰੈਫਿਕ ਇੰਚਾਰਜ ਇੰਸਪੈਕਟਰ ਸ਼ੇਰਵਿੰਦਰ ਸਿੰਘ, ਥਾਣਾ ਧਨੌਲਾ ਦੇ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ, ਥਾਣਾ ਭਦੌੜ ਦੇ ਮੁਖੀ ਇੰਸਪੈਕਟਰ ਹਰਸਿਮਰਨਜੀਤ ਸਿੰਘ, ਥਾਣਾ ਮਹਿਲ ਕਲਾਂ ਦੇ ਮੁਖੀ, ਸੁਪਰਡੈਂਟ ਕਰਮਜੀਤ ਸਿੰਘ, ਇੰਸਪੈਕਟਰ ਕਮਲਜੀਤ ਕੌਰ, ਥਾਣਾ ਸਾਈਬਰ ਕਰਾਈਮ ਇੰਚਾਰਜ ਇੰਸਪੈਕਟਰ ਮਨਪ੍ਰੀਤ ਕੌਰ, ਥਾਣਾ ਸਹਿਣਾ ਮੁਖੀ ਇੰਸਪੈਕਟਰ ਰੇਣੂ ਪਰੋਚਾ, ਥਾਣਾ ਠੁੱਲੀਵਾਲ ਮੁਖੀ ਇੰਸਪੈਕਟਰ ਅਜੈਬ ਸਿੰਘ, ਥਾਣਾ ਤਪਾ ਮੰਡੀ ਮੁਖੀ ਇੰਸਪੈਕਟਰ ਅਮਰੀਕ ਸਿੰਘ, ਥਾਣਾ ਟੱਲੇਵਾਲ ਮੁਖੀ ਇੰਸਪੈਕਟਰ ਸਰਬਜੀਤ ਸਿੰਘ, ਥਾਣਾ ਰੂੜੇਕੇ ਕਲਾਂ ਮੁਖੀ ਇੰਸਪੈਕਟਰ ਗੁਰਮੰਦਰ ਸਿੰਘ, ਬੱਸ ਸਟੈਂਡ ਚੌਂਕੀ ਇੰਚਾਰਜ ਗੁਰਸਿਮਰਨਜੀਤ ਸਿੰਘ, ਪੱਖੋ ਕੈਂਚੀਆਂ ਚੌਂਕੀ ਇੰਚਾਰਜ ਕਰਮਜੀਤ ਸਿੰਘ, ਤਪਾ ਮੰਡੀ ਚੌਂਕੀ ਇੰਚਾਰਜ ਕੁਲਵੰਤ ਸਿੰਘ, ਚੌਕੀ ਇੰਚਾਰਜ ਹੰਡਿਆਇਆ ਤਰਸੇਮ ਸਿੰਘ ਤੋਂ ਇਲਾਵਾ ਵੱਖ ਵੱਖ ਜ਼ਿਲ੍ਹਾ ਸਿਵਲ ਪ੍ਰਸ਼ਾਸਨ, ਜੁਡੀਸ਼ੀਅਲ ਅਧਿਕਾਰੀ, ਸਮੂਹ ਮੁੱਖ ਅਫ਼ਸਰ ਥਾਣਾ, ਰਿਟਾਇਰਡ ਪੁਲੀਸ ਕਰਮਚਾਰੀ ਤੇ ਸ਼ਹੀਦ ਹੋਏ ਪੁਲੀਸ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।