ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤ ਹੁੰਦੀ ਲਹਿਰ ਜਿੱਤ ਦੇ ਸੰਕੇਤ : ਖੰਨਾ
ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤ ਹੁੰਦੀ ਲਹਿਰ ਜਿੱਤ ਦੇ ਸੰਕੇਤ : ਖੰਨਾ
Publish Date: Wed, 20 May 2026 05:04 PM (IST)
Updated Date: Wed, 20 May 2026 05:07 PM (IST)

ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ ਭਵਾਨੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਲਹਿਰ ਦਿਨ ਪ੍ਰਤੀ ਦਿਨ ਮਜ਼ਬੂਤ ਹੁੰਦੀ ਜਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸੰਗਰੂਰ ਦੇ ਇੰਚਾਰਜ ਅਰਵਿੰਦ ਖੰਨਾ ਨੇ ਭਵਾਨੀਗੜ੍ਹ ਵਿਖੇ ਇੱਕ ਚੋਣ ਮੀਟਿੰਗ ਦੌਰਾਨ ਕੀਤਾ। ਮੀਟਿੰਗ ਦੌਰਾਨ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਇਲਾਕੇ ਦੇ ਵਿਕਾਸ, ਲੋਕਾਂ ਦੀਆਂ ਮੁੱਖ ਸਮੱਸਿਆਵਾਂ ਅਤੇ ਚੋਣਾਂ ਦੀ ਰਣਨੀਤੀ ਸਬੰਧੀ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਖੰਨਾ ਨੇ ਕਿਹਾ ਕਿ ਜਿਸ ਤਰ੍ਹਾਂ ਲੋਕ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਹਰ ਰੋਜ਼ ਪਾਰਟੀ ਨਾਲ ਜੁੜ ਰਹੇ ਹਨ, ਉਹ ਦਿਨ ਦੂਰ ਨਹੀਂ ਕਿ ਭਵਾਨੀਗੜ੍ਹ ਦੇ ਨਗਰ ਕੌਂਸਲ ਦੇ ਸਾਰੇ ਵਾਰਡਾਂ ਤੋਂ ਸ਼੍ਰੋਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ। ਉਨ੍ਹਾਂ ਕਿਹਾ ਕਿ ਭਵਾਨੀਗੜ੍ਹ ਤੋਂ ਅਕਾਲੀ ਦਲ ਦੀ ਮਜ਼ਬੂਤ ਹੁੰਦੀ ਲਹਿਰ ਆਉਣ ਵਾਲੀ ਜਿੱਤ ਦਾ ਸਪੱਸ਼ਟ ਸੰਕੇਤ ਦੇ ਰਹੀ ਹੈ। ਇਸ ਮੌਕੇ ਤੇਜਿੰਦਰ ਸਿੰਘ ਸੰਘਰੇੜੀ ਜ਼ਿਲ੍ਹਾ ਪ੍ਰਧਾਨ, ਰੁਪਿੰਦਰ ਸਿੰਘ ਹੈਪੀ ਰੰਧਾਵਾ, ਪਰਮਜੀਤ ਕੌਰ ਵਿਰਕ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ, ਧਰਮਿੰਦਰ ਸਿੰਘ ਦੁੱਲਟ, ਪ੍ਰੋ. ਅਰੁਣਜੀਤ ਸਿੰਘ ਸਰਾਓ, ਨਰਿੰਦਰ ਮਿੱਤਲ ਸ਼ੈਲੀ, ਸੋਮਾ ਫਗੂਵਾਲਾ, ਵਿਜੈ ਨਾਇਕ, ਸ਼ੁਸ਼ਾਂਤ ਗਰਗ, ਵਿੱਕੀ ਕੋਚ, ਜਸਦੀਪ ਸਿੰਘ ਜੱਗੂ, ਪ੍ਰਭਜੀਤ ਸਿੰਘ ਲੱਕੀ, ਰਾਜਿੰਦਰਪਾਲ ਪੱਪੂ ਸ਼ਰਮਾ, ਨਛੱਤਰ ਸਿੰਘ, ਜਥੇਦਾਰ ਜੋਗਿੰਦਰ ਸਿੰਘ, ਕ੍ਰਿਸ਼ਨ ਸਿੰਘ, ਸਦੀਕ ਕਲੋਦੀ, ਠੇਕੇਦਾਰ ਰਵਿੰਦਰ ਸਿੰਘ, ਕਰਮਜੀਤ ਸਿੰਘ, ਭੁਪਿੰਦਰ ਪਾਲ ਸਿੰਘ, ਮਾਲਵਿੰਦਰ ਸਿੰਘ ਸਾਬਕਾ ਐੱਮਸੀ, ਬਾਵੀ ਗਰੇਵਾਲ, ਗੁਰਮੀਤ ਸਿੰਘ ਜੈਲਦਾਰ, ਜਸਵੀਰ ਸਿੰਘ ਜੱਸੀ ਰਾਜਲਾ ਆਦਿ ਮੌਜੂਦ ਸਨ।