
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸ਼ਿਵਮ ਕਾਲਜ ਦਾ ਨਤੀਜ਼ਾ ਰਿਹਾ 100 ਫੀਸਦੀ

ਸ਼ੰਭੂ ਗੋਇਲ, ਪੰਜਾਬੀ ਜਾਗਰਣ, ਲਹਿਰਾਗਾਗਾ : ਸ਼ਿਵਮ ਕਾਲਜ ਆਫ਼ ਐਜੂਕੇਸ਼ਨ, ਖੋਖਰ ਕਲਾਂ ਦੇ ਬੀਐਡ ਸ਼ੈਸ਼ਨ 2025-27 ਸਮੈਸਟਰ ਪਹਿਲਾ ਦੇ ਵਿਦਿਆਰਥੀਆਂ ਦਾ ਨਤੀਜਾ 100 ਫੀਸਦੀ ਰਿਹਾ। ਕਾਲਜ ਦੇ ਚੇਅਰਮੈਨ ਅਨਿਲ ਗਰਗ ਅਤੇ ਪ੍ਰਧਾਨ ਰਾਹੁਲ ਗਰਗ ਨੇ ਕਿ ਕਿਹਾ, ਕਿ ਇਹ ਕਾਲਜ਼ ਅਤੇ ਵਿਦਿਆਰਥੀਆਂ ਦੇ ਮਾਪਿਆਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਇਸ ਸਾਲ ਵੀ ਸਾਰੇ ਵਿਦਿਆਰਥੀ ਬਹੁਤ ਵਧੀਆਂ ਅੰਕ ਪ੍ਰਾਪਤ ਕਰਕੇ ਪਹਿਲੇ ਦਰਜੇ ਵਿੱਚ ਪਾਸ ਹੋਏ ਹਨ। ਨਤੀਜਿਆਂ ਸਬੰਧੀ ਉਨਾਂ ਦੱਸਿਆ, ਕਿ ਪਹਿਲੇ ਦਰਜੇ ਤੇ ਸਿਮਰਨਜੀਤ ਕੌਰ ਪੁੱਤਰੀ ਬਾਦਲ ਸਿੰਘ ਨੇ 77 ਫੀਸਦੀ ਅੰਕ, ਦੂਜੇ ਦਰਜੇ ਤੇ ਰਾਧਾ ਪੁੱਤਰੀ ਆਨੰਦ ਕੁਮਾਰ 76 ਫੀਸਦੀ ਅਤੇ ਤੀਸਰੇ ਦਰਜੇ ਤੇ ਕਰਨਪ੍ਰੀਤ ਕੌਰ ਪੁੱਤਰੀ ਸਰੂਪ ਸਿੰਘ 75 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਦਾ ਮਾਣ ਵਧਾਇਆ ਹੈ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਰਾਜਪਾਲ ਕੌਰ ਅਤੇ ਸਮੂਹ ਸਟਾਫ਼ ਵੱਲੋਂ ਵਿਦਿਆਰਥੀਆਂ ਨੂੰ ਸੁਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਵਿਦਿਆਰਥੀਆਂ ਦੇ ਉਜਵੱਲ ਭਵਿੱਖ ਦੀ ਕਾਮਨਾ ਕੀਤੀ ਗਈ।ਉਨ੍ਹਾਂ ਕਿਹਾ, ਕਿ ਇਹ ਸ਼ਾਨਦਾਰ ਨਤੀਜਾ ਸ਼ਿਵਮ ਕਾਲਜ ਦੇ ਮਿਹਨਤੀ ਸਟਾਫ਼ ਅਤੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਸਦਕਾ ਪ੍ਰਾਪਤ ਹੋਇਆ ਹੈ।