- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ

ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ,
ਸੁਨਾਮ : ਸੂਬੇ ਅੰਦਰ ਨਸ਼ਿਆ ਨਾਲ ਵਧ ਰਹੀਆਂ ਮੌਤਾਂ ਅਤੇ ਨਸ਼ੇ ਤੇ ਸਵਾਲ ਕਰਨ ਵਾਲਿਆਂ ਤੇ ਕੀਤੇ ਜਾ ਰਹੇ ਤਸ਼ੱਦਦ ਦੇ ਖ਼ਿਲਾਫ਼ ਰੋਸ ਪ੍ਰਗਟ ਕਰਨ ਲਈ ਸ਼ੁੱਕਰਵਾਰ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਅਕਾਲੀ ਦਲ ਵਾਰਿਸ ਪੰਜਾਬ ਦੇ, ਪਾਰਟੀ ਦੇ ਕਾਰਕੁਨਾਂ ਨੇ ਕਾਲੀਆਂ ਝੰਡੀਆਂ ਨਾਲ ਧਰਨਾ ਲਾ ਕੇ ਨਾਅਰੇਬਾਜ਼ੀ ਕੀਤੀ।
ਪ੍ਰਦਰਸ਼ਨਕਾਰੀਆਂ ਨੇ ਮੋਹਨਜੀਤ ਸ਼ੇਰੋਂ ਤੇ ਪੁਲਸੀਆ ਅਣ ਮਨੁੱਖੀ ਤਸੱਦਦ ਅਤੇ ਗੁਲਜ਼ਾਰ ਸਿੰਘ ਤੂਰਬੰਜਾਰਾ ਖੁਦਕੁਸ਼ੀ ਮਾਮਲੇ ਵਿਚ ਮੰਤਰੀ ਅਮਨ ਅਰੋੜਾ ਤੋਂ ਜਵਾਬ ਮੰਗਿਆ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ, ਯੂਥ ਵਿੰਗ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਐਡਵੋਕੇਟ ਗੁਰਕੀਰਤ ਸਿੰਘ ਨਹਿਲ, ਗੁਰਦੀਪ ਸਿੰਘ ਬਾਠ ਬਰਨਾਲਾ, ਪਰਮਜੀਤ ਸਿੰਘ ਮੋਗਾ, ਸਤਨਾਮ ਸਿੰਘ ਲੋਪੋ, ਨੰਬਰਦਾਰ ਸੁਰਜੀਤ ਸਿੰਘ, ਗੁਰਜੰਟ ਸਿੰਘ ਰੋਡੇ ਅਤੇ ਸਤਨਾਮ ਸਿੰਘ ਬਿਲਾਸਪੁਰ ਅਤੇ ਗੁਰਪ੍ਰੀਤ ਸਿੰਘ ਲਖਮੀਰਵਾਲਾ ਨੇ ਆਖਿਆ ਕਿ ਚਾਰ ਮਹੀਨਿਆਂ ਵਿਚ ਪੰਜਾਬ ਅੰਦਰੋਂ ਨਸ਼ੇ ਖਤਮ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੇ ਰਾਜ ਦੌਰਾਨ ਸੂਬੇ ਅੰਦਰ ਨਿੱਤ ਦਿਨ ਨੌਜਵਾਨ ਨਸ਼ੇ ਨਾਲ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ ਜਦਕਿ ਭਗਵੰਤ ਮਾਨ ਸਰਕਾਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਢੰਡੋਰਾ ਪਿੱਟ ਰਹੀ ਹੈ। ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਲੋਕ ਮਿਲਣੀ ਸਮਾਗਮ ਦੌਰਾਨ ਪਿੰਡ ਸ਼ੇਰੋਂ ਦੇ ਨੌਜਵਾਨ ਮੋਹਨਜੀਤ ਸਿੰਘ ਨੇ ਇੱਕ ਚੁਬਾਰੇ ਦੀ ਛੱਤ ਤੇ ਚੜ੍ਹਕੇ ਨਸ਼ਿਆਂ ਖਿਲਾਫ ਅਵਾਜ਼ ਚੁੱਕੀ ਤਾਂ ਪੁਲਿਸ ਨੇ ਮੋਹਨਜੀਤ ਤੇ ਅਣ ਮਨੁੱਖੀ ਤਸੱਦਦ ਕੀਤਾ। ਉਨ੍ਹਾਂ ਆਖਿਆ ਕਿ ਮੰਤਰੀ ਅਮਨ ਅਰੋੜਾ ਨੌਜਵਾਨ ਮੋਹਨਜੀਤ ਸਿੰਘ ਤੇ ਪੁਲਸੀਆ ਤਸ਼ੱਦਦ ਦਾ ਜਵਾਬ ਲੋਕਾਂ ਦੇ ਇਕੱਠ ਵਿੱਚ ਆਕੇ ਦੇਵੇ। ਬੁਲਾਰਿਆਂ ਨੇ ਤੂਰਬੰਜਾਰਾ ਦੇ ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲੇ ਵਿੱਚ ਮੰਤਰੀ ਹਰਪਾਲ ਸਿੰਘ ਚੀਮਾ ਖਿਲਾਫ ਮੌਤ ਲਈ ਜ਼ਿੰਮੇਵਾਰ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ਼ ਕਰਨ ਦੀ ਮੰਗ ਕੀਤੀ ਹੈ।