ਸਿਆਸਤ ਸਿੰਘ ਗਿੱਲ ਬਣੇ ਅਲੂਮਨੀ ਐਸੋਸੀਏਸ਼ਨ ਦੇ ਪ੍ਰਧਾਨ ਸਿਆਸਤ ਸਿੰਘ ਗਿੱਲ ਬਣੇ ਅਲੂਮਨੀ ਐਸੋਸੀਏਸ਼ਨ ਦੇ ਪ੍ਰਧਾਨ
Publish Date: Thu, 05 Nov 2026 03:38 PM (IST)
Updated Date: Thu, 05 Nov 2026 03:41 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ : ਅਕਾਲ ਡਿਗਰੀ ਕਾਲਜ, ਮਸਤੂਆਣਾ ਸਾਹਿਬ ਦੇ ਹੋਣਹਾਰ ਅਲੂਮਨੀ ਅਤੇ ਕੌਂਸਲ ਮੈਂਬ ਸਿਆਸਤ ਸਿੰਘ ਗਿੱਲ ਨੂੰ ਕਾਲਜ ਦੀ ਅਲੂਮਨੀ ਐਸੋਸੀਏਸ਼ਨ (ਪੁਰਾਣੇ ਵਿਦਿਆਰਥੀ ਸੰਘ) ਦਾ ਪ੍ਰਧਾਨ ਨਾਮਜ਼ਦ ਕੀਤਾ ਗਿਆ ਹੈ। ਇਹ ਅਹਿਮ ਨਿਯੁਕਤੀ ਸਕੱਤਰ ਅਕਾਲ ਕਾਲਜ ਕੌਂਸਲ, ਜਸਵੰਤ ਸਿੰਘ ਖਹਿਰਾ ਵੱਲੋਂ ਕੀਤੀ ਗਈ ਹੈ। ਸਿਆਸਤ ਸਿੰਘ ਗਿੱਲ ਨੇ ਸਾਲ 1989 ਵਿੱਚ ਇਸੇ ਕਾਲਜ ਤੋਂ ਬੈਚਲਰ ਆਫ਼ ਆਰਟਸ (ਬੀਏ) ਦੀ ਡਿਗਰੀ ਪ੍ਰਾਪਤ ਕੀਤੀ ਸੀ। ਆਪਣੇ ਵਿਦਿਆਰਥੀ ਜੀਵਨ ਦੌਰਾਨ ਉਹ ਪੜ੍ਹਾਈ ਦੇ ਨਾਲ-ਨਾਲ ਸਭਿਆਚਾਰਕ ਗਤੀਵਿਧੀਆਂ ਵਿੱਚ ਵੀ ਮੋਹਰੀ ਰਹੇ। ਉਨ੍ਹਾਂ ਦੀ ਅਗਵਾਈ ਹੇਠ ਕਾਲਜ ਦੀ ਭੰਗੜਾ ਟੀਮ ਨੇ ਸਾਲ 1987-88 ਦੌਰਾਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅੰਤਰ-ਖੇਤਰੀ ਯੁਵਕ ਮੇਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਂ ਰੋਸ਼ਨ ਕੀਤਾ ਸੀ। ਇਸ ਨਿਯੁਕਤੀ ਦਾ ਐਲਾਨ ਕਰਦਿਆਂ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਸਿਆਸਤ ਸਿੰਘ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਉਹ ਐਸੋਸੀਏਸ਼ਨ ਲਈ ਪੂਰੀ ਮਿਹਨਤ ਤੇ ਲਗਨ ਨਾਲ ਕੰਮ ਕਰਦਿਆਂ ਕਾਲਜ ਦੇ ਪੁਰਾਣੇ ਅਤੇ ਨਵੇਂ ਵਿਦਿਆਰਥੀਆਂ ਵਿਚਕਾਰ ਤਾਲਮੇਲ ਨੂੰ ਅਗਲੇ ਪੱਧਰ ਤੇ ਲੈ ਕੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਸਿਆਸਤ ਸਿੰਘ ਕਾਲਜ ਦੀ ਬਿਹਤਰੀ ਲਈ ਸਾਰੇ ਅਲੂਮਨੀ ਦਾ ਭਰਪੂਰ ਸਹਿਯੋਗ ਪ੍ਰਾਪਤ ਕਰਨ ਵਿੱਚ ਪੂਰੀ ਤਰ੍ਹਾਂ ਕਾਮਯਾਬ ਹੋਣਗੇ। ਕਾਲਜ ਦੇ ਪ੍ਰਿੰਸੀਪਲ ਡਾ. ਅਮਨਦੀਪ ਕੌਰ ਵੱਲੋਂ ਵੀ ਨਵ-ਨਿਯੁਕਤ ਪ੍ਰਧਾਨ ਨੂੰ ਨਿੱਘੀ ਵਧਾਈ ਦਿੱਤੀ ਗਈ। ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਨਵ-ਨਿਯੁਕਤ ਪ੍ਰਧਾਨ ਸਿਆਸਤ ਸਿੰਘ ਗਿੱਲ ਨੇ ਭਰੋਸਾ ਦਿਵਾਇਆ ਕਿ ਉਹ ਆਪਣੀ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਸੀਨੀਅਰ ਕੌਂਸਲ ਮੈਂਬਰ ਗਮਦੂਰ ਸਿੰਘ ਬਹਾਦਰਪੁਰ, ਮਨਜੀਤ ਸਿੰਘ ਬਾਲੀਆਂ, ਪ੍ਰਿਤਪਾਲ ਸਿੰਘ, ਅਲੂਮਨੀ ਸਕੱਤਰ ਡਾ. ਹਰਜਿੰਦਰ ਸਿੰਘ, ਖ਼ਜ਼ਾਨਚੀ ਡਾ. ਮਨਪ੍ਰੀਤ ਸਿੰਘ ਗਿੱਲ ਅਤੇ ਸਟਾਫ ਸੈਕਟਰੀ ਡਾ. ਕਮਲਜੀਤ ਕੌਰ ਸ਼ਾਮਲ ਸਨ।