ਕੇਵਲ ਸਿੰਘ ਸਹੋਤਾ, ਸੰਦੌੜ :

ਪੰਜਾਬ ਪੱਲੇਦਾਰ ਯੂਨੀਅਨ ਵੱਲੋਂ ਓਪਨ ਪਲੰਥ ਸੰਦੌੜ ਦੇ ਗੇਟਾਂ ਅੱਗੇ ਇਕੱਠੇ ਹੋ ਕੇ ਪ੍ਰਧਾਨ ਕੁਲਦੀਪ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਨਾਆਰੇਬਾਜ਼ੀ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਫੂਡ ਮੰਤਰੀ ਭਾਰਤ ਭੂਸ਼ਨ ਆਸ਼ੂ ਦੇ ਪੁਤਲੇ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਦੇ ਡਿਪਟੀ ਜਨਰਲ ਸਕੱਤਰ ਕਾਮਰੇਡ ਰਣਜੀਤ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2016 ਵਿੱਚ ਸੰਗਰੂਰ ਦੀ ਧਰਮੀ ਉਪਰ ਪੱਲੇਦਾਰਾਂ ਨਾਲ ਵਾਅਦਾ ਕੀਤਾ ਸੀ ਕਿ ਮੇਰੀ ਸਰਕਾਰ ਆਉਣ 'ਤੇ ਫੂਡ ਏਜੰਸੀਆਂ ਵਿੱਚੋਂ ਠੇਕੇਦਾਰੀ ਸਿਸਟਮ ਖਤਮ ਕਰ ਦਿਆਂਗੇ। ਉਨ੍ਹਾਂ ਕਿਹਾ ਕਿ ਕੈਪਟਨ ਨੇ ਆਪਣਾ ਵਾਅਦਾ ਤਾਂ ਕਿ ਪੂਰਾ ਕਰਨਾ ਸੀ, ਦੋ ਸਾਲ ਤੱਕ ਪੱਲੇਦਾਰਾਂ ਨੂੰ ਪੁੱਿਛਆ ਵੀ ਨਹੀਂ।

ਉਨ੍ਹਾਂ ਕਿਹਾ ਕਿ ਪੱਲੇਦਾਰਾਂ ਵੱਲੋਂ ਲਗਾਤਾਰ ਰੋਸ ਪ੍ਰਦਰਸ਼ਨ ਕਰਨ 'ਤੇ ਪੱਲੇਦਾਰਾਂ 'ਚ ਵਰਕਰਜ਼ ਮੈਨੇਜਮਿੰਟ ਕਮੇਟੀਆਂ ਬਣਾ ਦਿੱਤੀਆਂ, ਜੋ ਕਿ ਟੈਂਡਰ ਦੇ ਰੂਪ ਵਿੱਚ ਸਾਹਮਣੇ ਆਈਆਂ ਅਤੇ ਪੱਲੇਦਾਰਾਂ ਤੋਂ 1-35 ਪੈਸੇ 'ਤੇ ਕੰਮ ਕਰਵਾਇਆ ਗਿਆ, ਜੋ ਕਿ ਮਜ਼ਦੂਰ 5-6 ਰੁਪਏ ਪ੍ਰਤੀ ਗੱਟਾ ਲੈ ਰਹੇ ਸਨ। ਇਸ ਨਾਲ ਮਜ਼ਦੂਰਾਂ ਨੂੰ ਕਰੋੜਾਂ ਰੁਪਏ ਦਾ ਘਾਟਾ ਪਿਆ ਹੈ। ਇਸ ਲਈ ਅਸੀਂ ਸਰਕਾਰ ਨੂੰ ਚੇਤਾਵਨੀ ਦਿੰਦੇ ਹਾਂ ਕਿ ਜੋ ਕੋਝੀਆਂ ਹਰਕਤਾਂ ਕਰਕੇ ਵੱਡੇ ਘਰਾਣਿਆਂ ਨੂੰ ਟੈਂਡਰ ਦੇਣ ਜਾ ਰਹੀ ਹੈ , ਜੋ ਬਰਦਾਸਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਰੇਟ ਫਿਕਸ ਕਰਕੇ ਵਰਕਰਾਂ ਨੂੰ ਸਿੱਧੀ ਅਦਾਇਗੀ ਕੀਤੀ ਜਾਵੇ। ਇਸ ਮੌਕੇ ਜਗਜੀਤ ਸਿੰਘ, ਹਰਮੇਲ ਸਿੰਘ, ਗੁਰਜੰਟ ਸਿੰਘ, ਦਿਲਬਾਗ ਸਿੰਘ, ਭੂਸ਼ਨ ਸਿੰਘ, ਬਲਵੀਰ ਸਿੰਘ, ਅਵਤਾਰ ਸਿੰਘ, ਨਰਿੰਦਰ ਸਿੰਘ, ਹਰਦੀਪ ਸਿੰਘ ਤੋਂ ਇਲਾਵਾ ਹੋਰ ਵੀ ਮੌਜੂਦ ਸਨ।