- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਮਾਜ ਸੇਵੀ ਸੰਸਥਾਵਾਂ ਸਮਾਜ ਦੀ ਮਜ਼ਬੂਤ ਨੀਂਹ ਹੁੰਦੀਆਂ ਹਨ: ਚੰਨੀ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਹਿਮਦਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੀ ਸਾਈਕਲ ਯਾਤਰਾ ਦੌਰਾਨ ਪ੍ਰਸਿੱਧ ਸਮਾਜ ਸੇਵੀ ਅਤੇ ਵਪਾਰੀ ਆਗੂ ਤਰਸੇਮ ਗਰਗ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਤਰਸੇਮ ਗਰਗ ਪਰਿਵਾਰ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਸ਼ੁਰੂ ਕੀਤੀ ਗਈ ‘ਜਵਾਨੀ ਸੰਭਾਲ ਯਾਤਰਾ’ ਨੂੰ ਪੰਜਾਬ ਦੇ ਨੌਜਵਾਨਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ ਅਤੇ ਇਸ ਮਕਸਦ ਲਈ ਨੌਜਵਾਨਾਂ ਨੂੰ ਜਾਗਰੂਕ ਕਰਕੇ ਉਸਾਰੂ ਗਤੀਵਿਧੀਆਂ ਨਾਲ ਜੋੜਨਾ ਬੇਹੱਦ ਜ਼ਰੂਰੀ ਹੈ।
ਉਨ੍ਹਾਂ ਤਰਸੇਮ ਗਰਗ ਵੱਲੋਂ ਸਮਾਜ ਸੇਵਾ ਦੇ ਖੇਤਰ ਵਿੱਚ ਕੀਤੇ ਜਾ ਰਹੇ ਕਾਰਜਾਂ ਦੀ ਵਿਸ਼ੇਸ਼ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਸਮਾਜ ਦੀ ਮਜ਼ਬੂਤ ਨੀਂਹ ਹੁੰਦੀਆਂ ਹਨ। ਸੋਸ਼ਲ ਵੈਲਫੇਅਰ ਨਾਲ ਜੁੜੇ ਕਾਰਜ ਹੋਰਨਾਂ ਸੰਸਥਾਵਾਂ ਅਤੇ ਸਮਾਜ ਸੇਵੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਸੰਸਥਾਵਾਂ ਤੋਂ ਹੋਰਨਾਂ ਨੂੰ ਵੀ ਸੇਧ ਲੈ ਕੇ ਲੋਕ ਭਲਾਈ ਦੇ ਕੰਮਾਂ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
ਇਸ ਮੌਕੇ ਕਾਂਗਰਸ ਆਗੂ ਸੁਮੀਤ ਮਾਨ, ਦਿਲਾਵਰ ਸਿੰਘ, ਮਹਿੰਦਰ ਪਾਲ ਸਿੰਘ ਮਨੋਜ ਗਰਗ, ਰਵੀ ਗੋਇਲ, ਸਾਹਿਲ ਗਰਗ, ਸੀਮਾ ਗਰਗ, ਪਲਵੀ ਗਰਗ, ਲਲਿਤ ਕੌੜਾ,ਮਨੀਸ਼. ਸੰਜੇ ਸਿੰਗਲਾ, ਸੁਮਨ ਸਿੰਗਲਾ ਸਿੰਗਲਾ ਅਨਿਲ ਸਿੰਗਲਾ ਸਮਿਤ ਸਿੰਗਲਾ,ਕਰਨ ਕੁਮਾਰ, ਜਸਪ੍ਰੀਤ ਸਿੰਘ ਮੌਜੂਦ ਸਨ।