ਯੋਗ ਤੇ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਲਗਾਏ ਵਿਸ਼ੇਸ਼ ਕੈਂਪ
ਯੋਗ ਤੇ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਲਗਾਏ ਵਿਸ਼ੇਸ਼ ਕੈਂਪ
Publish Date: Sun, 25 Oct 2026 05:04 PM (IST)
Updated Date: Mon, 26 Oct 2026 04:02 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਵਿਸ਼ੇਸ਼ ਮੁਹਿੰਮ ਤੇ ਐੱਸ ਐੱਸ ਆਰ ਅਧੀਨ ਯੋਗ ਵੋਟਰਾਂ ਅਤੇ ਪਹਿਲੀ ਵਾਰ ਬਣਨ ਵਾਲੇ ਵੋਟਰਾਂ ਦੇ ਨਾਮ ਵੋਟਰ ਸੂਚੀ ’ਚ ਦਰਜ ਕਰਨ ਦੇ ਮਕਸਦ ਨਾਲ ਕੱਲ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ਤੇ ਵਿਸ਼ੇਸ਼ ਕੈਂਪ ਲਗਾਏ ਗਏ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਕਿਹਾ ਕਿ ਇਹ ਕੈਂਪ ਬਾਅਦ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਲਗਾਏ ਗਏ। ਇਨ੍ਹਾਂ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰ (ਬੀ.ਐੱਲ.ਓ.) ਅੰਤਿਮ ਵੋਟਰ ਸੂਚੀ ਸਮੇਤ ਆਪਣੇ-ਆਪਣੇ ਪੋਲਿੰਗ ਬੂਥਾਂ ਤੇ ਮੌਜੂਦ ਰਹੇ ਅਤੇ ਵੋਟਰ ਸੂਚੀ ਵਿੱਚ ਵੋਟਰਾਂ ਨੂੰ ਆਪਣੇ ਨਾਮ ਦੀ ਜਾਂਚ ਵਿਚ ਸਹਾਇਤਾ ਕੀਤੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ 01.01.2027 ਅਧਾਰਿਤ ਪਹਿਲੀ ਵਾਰ ਵੋਟਰ ਬਣਨ ਵਾਲੇ ਨੌਜਵਾਨ ਤੇ ਹੋਰ ਰਹਿ ਗਏ ਯੋਗ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਬੀ.ਐੱਲ.ਓਜ਼ ਵੱਲੋਂ ਲੋੜੀਂਦੇ ਦਸਤਾਵੇਜ਼ਾਂ ਸਮੇਤ ਫਾਰਮ 6, 6A ਅਤੇ 8 ਭਰਵਾਉਣ ਵਿੱਚ ਆਮ ਲੋਕਾਂ ਦੀ ਪੂਰੀ ਸਹਾਇਤਾ ਕੀਤੀ ਗਈ, ਤਾਂ ਜੋ ਕਿ ਕੋਈ ਵੀ ਯੋਗ ਵੋਟਰ ਆਪਣੀ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ।