ਨਗਰ ਪੰਚਾਇਤ ਖਨੌਰੀ ਨੇ ਸ਼ਹਿਰ ਠਚ ਆਰੰਭੀ ਸਫ਼ਾਈ ਮੁਹਿੰਮ ਨਗਰ ਪੰਚਾਇਤ ਖਨੌਰੀ ਵੱਲੋਂ ਵਿਸ਼ੇਸ਼ ਸਫ਼ਾਈ ਮੁਹਿੰਮ ਸ਼ੁਰੂ
Publish Date: Sat, 29 Aug 2026 03:56 PM (IST)
Updated Date: Sun, 30 Aug 2026 04:01 AM (IST)
ਕੈਪਸ਼ਨ-ਮੁਹਿੰਮ ਦੌਰਾਨ ਸਫਾਈ ਕਰਦੇ ਹੋਏ। ਹਰਜੀਤ ਸਿੰਘ, ਪੰਜਾਬੀ ਜਾਗਰਣ, ਖਨੌਰੀ : ਨਗਰ ਪੰਚਾਇਤ ਖਨੌਰੀ ਵੱਲੋਂ ‘ਸਾਫ਼ ਪੰਜਾਬ-ਮਾਣਮੱਤਾ ਪੰਜਾਬ’ ਮੁਹਿੰਮ ਤਹਿਤ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਹ ਮੁਹਿੰਮ ਨਗਰ ਪੰਚਾਇਤ ਦੇ ਪ੍ਰਧਾਨ ਅਤੇ ਸੀਨੀਅਰ ਮੀਤ ਪ੍ਰਧਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਸ਼ਹਿਰ ਵਿੱਚ ਕੂੜਾ ਇਕੱਠਾ ਹੋਣ ਵਾਲੀਆਂ ਸੰਵੇਦਨਸ਼ੀਲ ਥਾਵਾਂ ਨੂੰ ਖ਼ਤਮ ਕਰਕੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣਾ ਹੈ। ਇਹ ਵਿਸ਼ੇਸ਼ ਸਫ਼ਾਈ ਮੁਹਿੰਮ 29 ਅਗਸਤ ਤੋਂ 8 ਸਤੰਬਰ ਤੱਕ 10 ਦਿਨ ਚਲਾਈ ਜਾਵੇਗੀ। ਮੁਹਿੰਮ ਦੌਰਾਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਫ਼ਾਈ ਕਰਵਾਉਣ ਦੇ ਨਾਲ-ਨਾਲ ਕੂੜਾ ਇਕੱਠਾ ਹੋਣ ਵਾਲੀਆਂ ਥਾਵਾਂ ਤੋਂ ਕੂੜਾ ਚੁੱਕ ਕੇ ਉਨ੍ਹਾਂ ਦੀ ਸਫ਼ਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਕੂੜਾ ਇੱਧਰ-ਉੱਧਰ ਨਾ ਸੁੱਟਣ ਅਤੇ ਨਗਰ ਪੰਚਾਇਤ ਦੇ ਸਫ਼ਾਈ ਪ੍ਰਬੰਧਾਂ ਵਿੱਚ ਸਹਿਯੋਗ ਦੇਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਵਿਸ਼ੇਸ਼ ਸਫ਼ਾਈ ਮੁਹਿੰਮ ਵਿੱਚ ਵਿਸ਼ਾਲ ਕਾਂਸਲ, ਬਜਿੰਦਰ ਕੁਮਾਰ, ਨਗਰ ਕੌਂਸਲਰ ਹਰਬੰਸ ਲਾਲ, ਨਗਰ ਕੌਂਸਲਰ ਕ੍ਰਿਸ਼ਨ ਲਾਲ ਅਤੇ ਨਗਰ ਕੌਂਸਲਰ ਬਲਵਿੰਦਰ ਸਿੰਘ ਨੇ ਸ਼ਮੂਲੀਅਤ ਕਰਦਿਆਂ ਸਫ਼ਾਈ ਕਾਰਜਾਂ ਵਿੱਚ ਸਹਿਯੋਗ ਦਿੱਤਾ। ਇਸ ਮੌਕੇ ਨਗਰ ਪੰਚਾਇਤ ਦੇ ਸਫ਼ਾਈ ਇੰਚਾਰਜ ਹਰਦੀਪ ਸਿੰਘ, ਪ੍ਰੋਗਰਾਮ ਕੋਆਰਡੀਨੇਟਰ ਗੁਰਿੰਦਰ ਕੁਮਾਰ, ਪ੍ਰੇਰਕ ਸੁਖਚੈਨ ਸਿੰਘ, ਰੀਤੂ ਰਾਣੀ ਅਤੇ ਸਫ਼ਾਈ ਯੂਨੀਅਨ ਦੇ ਪ੍ਰਧਾਨ ਰੋਬਿਨ ਕੁਮਾਰ ਹਾਜ਼ਰ ਸਨ। ਨਗਰ ਪੰਚਾਇਤ ਖਨੌਰੀ ਵੱਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਇਸ ਵਿਸ਼ੇਸ਼ ਸਫ਼ਾਈ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ। ਆਪਣੇ ਘਰਾਂ ਅਤੇ ਦੁਕਾਨਾਂ ਦਾ ਕੂੜਾ ਨਿਰਧਾਰਤ ਸਫ਼ਾਈ ਕਰਮਚਾਰੀਆਂ ਨੂੰ ਹੀ ਸੌਂਪਣ ਅਤੇ ਜਨਤਕ ਥਾਵਾਂ ’ਤੇ ਕੂੜਾ ਨਾ ਸੁੱਟਣ। ਸਾਫ਼ ਸ਼ਹਿਰ, ਸਿਹਤਮੰਦ ਸਮਾਜ ਅਤੇ ਸੁੰਦਰ ਖਨੌਰੀ ਦੀ ਸਿਰਜਣਾ ਲਈ ਲੋਕਾਂ ਦੀ ਭਾਗੀਦਾਰੀ ਬੇਹੱਦ ਜ਼ਰੂਰੀ ਹੈ। ਨਗਰ ਪੰਚਾਇਤ ਵੱਲੋਂ ‘ਸਾਫ਼ ਪੰਜਾਬ-ਮਾਣਮੱਤਾ ਪੰਜਾਬ’ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਅਤੇ ਖਨੌਰੀ ਨੂੰ ਕੂੜਾ ਇਕੱਠਾ ਹੋਣ ਵਾਲੀਆਂ ਥਾਵਾਂ ਤੋਂ ਮੁਕਤ ਬਣਾਉਣ ਲਈ ਇਹ ਮੁਹਿੰਮ ਲਗਾਤਾਰ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।