ਗਣਤੰਤਰ ਦਿਵਸ ਮੌਕੇ ਮੈਂਬਰਾਂ ਦਾ ਵਿਸ਼ੇਸ਼ ਸਨਮਾਨ
ਗਣਤੰਤਰ ਦਿਵਸ ਮੌਕੇ ਵਿਸ਼ੇਸ਼ ਸਨਮਾਨ
Publish Date: Wed, 28 Jan 2026 04:29 PM (IST)
Updated Date: Wed, 28 Jan 2026 04:31 PM (IST)

ਅਸ਼ਰਫ ਅਨਸਾਰੀ, ਪੰਜਾਬੀ ਜਾਗਰਣ ਮਲੇਰਕੋਟਲਾ : ਸਮਾਜ ਸੇਵੀ ਸੰਸਥਾ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਪੰਜਾਬ ਵਲੋਂ ਪਿਛਲੇ ਇੱਕ ਦਹਾਕੇ ਤੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਸ਼ਲਾਘਾਯੋਗ ਕਾਰਜਾਂ ਨੂੰ ਦੇਖਦੇ ਹੋਏ ਜ਼ਿਲ੍ਹਾ ਮਲੇਰਕੋਟਲਾ ਪ੍ਰਸ਼ਾਸਨ ਵੱਲੋਂ ਗਣਤੰਤਰ ਦਿਵਸ ਦੇ ਸ਼ੁੱਭ ਮੌਕੇ ’ਤੇ ਸੰਸਥਾ ਦੇ ਅਹੁਦੇਦਾਰਾਂ ਨੂੰ ਵਿਸ਼ੇਸ਼ ਸਨਮਾਨ ਨਾਲ ਨਿਵਾਜਿਆ ਗਿਆ। ਇਹ ਸਨਮਾਨ ਕੈਬਿਨਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪ੍ਰਦਾਨ ਕੀਤਾ ਗਿਆ, ਜਦਕਿ ਇਸ ਮੌਕੇ ਮਲੇਰਕੋਟਲਾ ਤੋਂ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਅਤੇ ਹਲਕਾ ਅਮਰਗੜ੍ਹ ਤੋਂ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣ ਮਾਜਰਾ, ਡੀਸੀ ਵਿਰਾਜ ਐੱਸ ਤਿੜਕੇ ਅਤੇ ਐੱਸਐੱਸਪੀ ਗਗਨ ਅਜੀਤ ਸਿੰਘ ਡੀਆਈਜੀ (ਏਜੀਟੀਐੱਫ) ਪੰਜਾਬ ਗੁਰਮੀਤ ਸਿੰਘ ਚੌਹਾਨ ਵੀ ਮੌਜੂਦ ਰਹੇ। ਸਨਮਾਨ ਪ੍ਰਾਪਤ ਕਰਨ ਵਾਲਿਆਂ ਵਿੱਚ ਸੰਸਥਾ ਦੇ ਸਰਗਰਮ ਅਹੁਦੇਦਾਰ ਨਾਨਕਜੀਤ ਸਿੰਘ, ਜਗਦਿਓ ਅਤੇ ਸੰਸਥਾ ਦੇ ਪ੍ਰਧਾਨ ਜਸਵੀਰ ਸਿੰਘ ਜੱਸੀ ਸ਼ਾਮਲ ਸਨ। ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਪੰਜਾਬ ਵੱਲੋਂ ਸਮਾਜ ਦੇ ਹਰ ਵਰਗ ਲਈ ਬਿਨਾਂ ਕਿਸੇ ਭੇਦਭਾਵ ਦੇ ਕੀਤੇ ਜਾ ਰਹੇ ਸੇਵਾ ਕਾਰਜ ਕਾਬਲੇ-ਤਾਰੀਫ਼ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਸੰਸਥਾਵਾਂ ਸਰਕਾਰ ਦੇ ਨਾਲ-ਨਾਲ ਸਮਾਜ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਮਾਲੇਰਕੋਟਲਾ ਜਾਫਰ ਅਲੀ, ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਿੰਪੀ ਗਰਗ, ਐੱਸਡੀਐੱਮ ਗੁਰਮੀਤ ਕੁਮਾਰ ਬਾਂਸਲ ਆਦਿ ਮੌਜੂਦ ਸਨ!