ਸਦਾਚਾਰਿਕ ਤੇ ਨੈਤਿਕ ਕਦਰਾਂ-ਕੀਮਤਾਂ ’ਤੇ ਵਿਸ਼ੇਸ਼ ਭਾਸ਼ਣ ਕਰਵਾਇਆ
ਸਦਾਚਾਰਿਕ ਅਤੇ ਨੈਤਿਕ ਕਦਰਾਂ ਕੀਮਤਾਂ 'ਤੇ ਵਿਸ਼ੇਸ਼ ਭਾਸ਼ਣ ਕਰਵਾਇਆ
Publish Date: Wed, 18 Feb 2026 06:16 PM (IST)
Updated Date: Wed, 18 Feb 2026 06:18 PM (IST)
- ਭਾਈ ਰਾਜਪਾਲ ਸਿੰਘ ਨੇ ਕੀਤੀ ਮੁੱਖ ਬੁਲਾਰੇ ਵਜੋਂ ਸ਼ਿਰਕਤ
ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ
ਚੀਮਾ ਮੰਡੀ : ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਧਰਮ ਅਧਿਐਨ ਵਿਭਾਗ ਵੱਲੋਂ ਸ੍ਰੀ ਸਹਿਜ ਪਾਠ ਸੇਵਾ ਸੁਸਾਇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਹਿਯੋਗ ਨਾਲ ਸਦਾਚਾਰਿਕ ਤੇ ਨੈਤਿਕ ਕਦਰਾਂ-ਕੀਮਤਾਂ ’ਤੇ ਇੱਕ ਰੋਜ਼ਾ ਵਿਸ਼ੇਸ਼ ਲੈਕਚਰ ਕਰਵਾਇਆ, ਜਿਸ ਵਿੱਚ ਭਾਈ ਰਾਜਪਾਲ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਨੇ ਕਿਹਾ ਕਿ ਅੱਜ ਨੈਤਿਕ ਅਤੇ ਸਦਾਚਾਰਿਕ ਕਦਰਾਂ-ਕੀਮਤਾਂ ਦਾ ਪ੍ਰਚਾਰ ਅਤੇ ਪ੍ਰਸਾਰ ਸਮੇਂ ਦੀ ਮੁੱਖ ਲੋੜ ਹੈ। ਵਿਦਿਆਰਥੀਆਂ ਵਿੱਚ ਸਦਾਚਾਰਿਕ ਕਦਰਾਂ-ਕੀਮਤਾਂ ਭਰਨ ਲਈ ਸੰਸਥਾ ਵੱਲੋਂ ਵੱਖ-ਵੱਖ ਪ੍ਰੋਗਰਾਮ ਉਲੀਕੇ ਜਾਂਦੇ ਹਨ। ਜਿਨ੍ਹਾਂ ਦਾ ਵਿਦਿਆਰਥੀਆਂ ਦੇ ਜੀਵਨ ਵਿੱਚ ਮੁੱਖ ਮਹੱਤਵ ਹੁੰਦਾ ਹੈ। ਭਾਈ ਰਾਜਪਾਲ ਸਿੰਘ ਨੇ ਆਪਣੇ ਲੈਕਚਰ ਵਿੱਚ ਵਿਦਿਆਰਥੀਆਂ ਨੂੰ ਜੀਵਨ ਦਾ ਅਸਲ ਮਕਸਦ ਅਤੇ ਜੀਵਨ ਨੂੰ ਜੀਣ ਦਾ ਸਹੀ ਢੰਗ ਤਰੀਕਾ ਦੱਸਿਆ। ਇਸ ਭਾਸ਼ਣ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਨਾਲ ਸਵਾਲ ਜਵਾਬ ਕੀਤੇ ਅਤੇ ਢੁੱਕਵੇਂ ਜਵਾਬ ਦੇਣ ਵਾਲੇ ਵਿਦਿਆਰਥੀਆਂ ਨੂੰ ਸ਼ਾਬਾਸ਼ ਦਿੱਤੀ। ਉਨ੍ਹਾਂ ਕਿਹਾ ਕਿ ਸਾਨੂੰ ਨਿੱਜੀ ਜ਼ਿੰਦਗੀ ਵਿੱਚੋਂ ਛੋਟੀਆਂ-ਛੋਟੀਆਂ ਖੁਸ਼ੀਆਂ ਲੱਭਣੀਆਂ ਚਾਹੀਦੀਆਂ ਹਨ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਮੁਖੀ, ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ। ਡਾ. ਰਾਜਿੰਦਰ ਕੌਰ ਨੇ ਭਾਈ ਰਾਜਪਾਲ ਸਿੰਘ ਦਾ ਕਾਲਜ ਪੁੱਜਣ ਅਤੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਨ ਲਈ ਵਿਸ਼ੇਸ਼ ਧੰਨਵਾਦ ਕੀਤਾ ਅਤੇ ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਜਿਹੇ ਪ੍ਰੋਗਰਾਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਵੀ ਪ੍ਰੇਰਿਆ। ਉਨ੍ਹਾਂ ਦਾ ਮੰਨਣਾ ਹੈ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਦੀ ਜ਼ਿੰਦਗੀ ਵਿੱਚ ਰਾਹ ਦਸੇਰੇ ਵਜੋਂ ਭੂਮਿਕਾ ਨਿਭਾਉਂਦੇ ਹਨ।