- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੰਗਾ ਡਿਗਰੀ ਕਾਲਜ ’ਚ ਵਿਸ਼ੇਸ਼ ਸੈਮੀਨਾਰ ਦਾ ਆਯੋਜਨ

ਹਰਜੀਤ ਸਿੰਘ, ਪੰਜਾਬੀ ਜਾਗਰਣ,
ਖਨੌਰੀ : ਗੰਗਾ ਡਿਗਰੀ ਕਾਲਜ, ਢਾਬੀ ਗੁੱਜਰਾਂ ਵਿਖੇ ਵਿਦਿਆਰਥੀਆਂ ਨੂੰ ਆਧੁਨਿਕ ਤਕਨਾਲੋਜੀ ਨਾਲ ਜੋੜਨ ਅਤੇ ਉਨ੍ਹਾਂ ਦੇ ਕਰੀਅਰ ਨੂੰ ਨਵੀਂ ਦਿਸ਼ਾ ਦੇਣ ਦੇ ਮਕਸਦ ਨਾਲ ਕਾਲਜ ਮੈਨੇਜਮੈਂਟ ਚੇਅਰਮੈਨ ਗੁਰਲਾਡ ਸਿੰਘ ਕਾਹਲੋਂ, ਚੇਅਰਪਰਸਨ ਰੀਨਾ ਚੀਮਾ ਅਤੇ ਪ੍ਰਿੰਸੀਪਲ ਡਾ. ਸੁਮਨ ਮਿੱਤਲ ਦੇ ਵਿਸ਼ੇਸ਼ ਯਤਨਾਂ ਸਦਕਾ ‘ਏਆਈ ਅਤੇ ਡਿਜੀਟਲ ਸਕਿੱਲਜ਼ ਇਨ ਕਰੀਅਰ’ ਵਿਸ਼ੇ ’ਤੇ ਇੱਕ ਰੋਜ਼ਾ ਵਿਸ਼ੇਸ਼ ਸੈਮੀਨਾਰ/ਲੈਕਚਰ ਦਾ ਸਫਲਤਾਪੂਰਵਕ ਕੀਤੀ ਗਈ।
ਇਸ ਮੌਕੇ ਚੰਡੀਗੜ੍ਹ ਦੀ ਮੰਨੀ-ਪ੍ਰਮੰਨੀ ਟੈਕਨਾਲੋਜੀ ਅਧਾਰਿਤ ਕੰਪਨੀ ‘ਰੈਂਕ ਅੱਪ ਡਿਜੀਟਲ’" ਦੇ ਵਿਸ਼ੇਸ਼ ਮਾਹਿਰਾਂ ਦੀ ਟੀਮ ਨੇ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਨੂੰ ਮਾਰਗਦਰਸ਼ਨ ਦਿੱਤਾ। ਕੰਪਨੀ ਦੇ ਹੈੱਡ ਸ੍ਰੀ ਜਗਜੀਤ ਸਿੰਘ ਨੇ ਮੁੱਖ ਬੁਲਾਰੇ ਵਜੋਂ ਸੰਬੋਧਨ ਕਰਦਿਆਂ ਅੱਜ ਦੇ ਯੁੱਗ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸੀ ਦੇ ਵਧਦੇ ਪ੍ਰਭਾਵ, ਉਦਯੋਗਿਕ ਕ੍ਰਾਂਤੀ ਅਤੇ ਭਵਿੱਖ ਦੀਆਂ ਅਸੀਮ ਸੰਭਾਵਨਾਵਾਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਉਨ੍ਹਾਂ ਨੇ ਸਮਝਾਇਆ ਕਿ ਕਿਸ ਤਰ੍ਹਾਂ ਵਿਦਿਆਰਥੀ ਏਆਈ ਦੀ ਸਹੀ ਅਤੇ ਸੁਚੱਜੀ ਵਰਤੋਂ ਕਰਕੇ ਅਕਾਦਮਿਕ ਖੇਤਰ ਵਿੱਚ ਬਿਹਤਰ ਪ੍ਰਦਰਸ਼ਨ ਕਰ ਸਕਦੇ ਹਨ ਅਤੇ ਆਪਣੇ ਭਵਿੱਖ ਨੂੰ ਉੱਜਵਲ ਬਣਾ ਸਕਦੇ ਹਨ।
ਉਨ੍ਹਾਂ ਦੇ ਨਾਲ ਆਈ ਟੀਮ ਦੇ ਮੈਂਬਰ ਕਨਿਕਾ ਵਰਮਾ, ਯਸ਼ਿਕਾ ਚੌਧਰੀ ਅਤੇ ਪ੍ਰਭਜੋਤ ਸਿੰਘ ਨੇ ਡਿਜੀਟਲ ਮਾਰਕੀਟਿੰਗ, ਕੰਟੈਂਟ ਕ੍ਰੀਏਸ਼ਨ, ਫ੍ਰੀਲਾਂਸਿੰਗ ਅਤੇ ਵੱਖ-ਵੱਖ ਏਆਈ ਟੂਲਜ਼ ਦੀ ਵਰਤੋਂ ਬਾਰੇ ਲਾਈਵ ਅਤੇ ਪ੍ਰੈਕਟੀਕਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਘਰ ਬੈਠੇ ਫ੍ਰੀਲਾਂਸਿੰਗ ਰਾਹੀਂ ਆਤਮਨਿਰਭਰ ਕਿਵੇਂ ਬਣਿਆ ਜਾ ਸਕਦਾ ਹੈ।
ਸੈਮੀਨਾਰ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ। ਵਿਸ਼ੇਸ਼ ਤੌਰ ’ਤੇ ਰੱਖੇ ਗਏ ਸਵਾਲ-ਜਵਾਬ ਸੈਸ਼ਨ ਵਿੱਚ ਵਿਦਿਆਰਥੀਆਂ ਨੇ ਆਪਣੀਆਂ ਸ਼ੰਕਾਵਾਂ ਅਤੇ ਕਰੀਅਰ ਨਾਲ ਸਬੰਧਤ ਸਵਾਲ ਪੁੱਛੇ, ਜਿਨ੍ਹਾਂ ਦੇ ਮਾਹਿਰਾਂ ਨੇ ਬਹੁਤ ਹੀ ਸਰਲ ਅਤੇ ਸੰਤੁਸ਼ਟੀਜਨਕ ਉੱਤਰ ਦਿੱਤੇ।
ਪ੍ਰੋਗਰਾਮ ਦੇ ਅੰਤ ਵਿੱਚ ਕਾਲਜ ਪ੍ਰਿੰਸੀਪਲ ਡਾ. ਸੁਮਨ ਮਿੱਤਲ ਨੇ ਮਹਿਮਾਨਾਂ ਅਤੇ ਮਾਹਿਰਾਂ ਦਾ ਧੰਨਵਾਦ ਕਰਦਿਆਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।