- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੇਸੀਟੀ ਕਾਲਜ ’ਚ "ਕੱਚਾ ਮਾਸਟਰ" ਨਾਟਕ ਦਾ ਸ਼ਾਨਦਾਰ ਮੰਚਨ

ਸ਼ੰਭੂ ਗੋਇਲ, ਪੰਜਾਬੀ ਜਾਗਰਣ,
ਲਹਿਰਾਗਾਗਾ : ਕੇਸੀਟੀ ਕਾਲਜ ਫਤਿਹਗੜ੍ਹ ਵਿਖੇ ਵਿਦਿਆਰਥੀਆਂ ਨੂੰ ਸਮਾਜਿਕ ਅਤੇ ਸੱਭਿਆਚਾਰਕ ਗਤੀਵਿਧੀਆਂ ਨਾਲ ਜੋੜਨ ਦੇ ਉਦੇਸ਼ ਨਾਲ ‘ਕੱਚਾ ਮਾਸਟਰ’ ਨਾਮਕ ਸੋਲੋ ਥੀਏਟਰ ਨਾਟਕ ਦਾ ਸ਼ਾਨਦਾਰ ਮੰਚਨ ਕਰਵਾਇਆ ਗਿਆ। ਇਸ ਮੌਕੇ ਚਰਨਜੀਤ ਸਿੰਘ ਦੇਹਲਾ ਅਤੇ ਉਨ੍ਹਾਂ ਦੀ ਟੀਮ ਵੱਲੋਂ ਪੇਸ਼ ਕੀਤੀ ਗਈ ਕਲਾਤਮਕ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਲ ਕੇ ਰੱਖ ਦਿੱਤਾ। ਇਸ ਮੌਕੇ ਚਰਨਜੀਤ ਸਿੰਘ ਦੇਹਲਾ ਅਤੇ ਉਨ੍ਹਾਂ ਦੀ ਟੀਮ ਨੇ ਕਿਹਾ, ਕਿ ਨਾਟਕ ਸਿਰਫ਼ ਮਨੋਰੰਜਨ ਦਾ ਸਾਧਨ ਨਹੀਂ, ਸਗੋਂ ਸਮਾਜ ਨੂੰ ਸੋਚਣ ਅਤੇ ਆਪਣੇ ਆਲੇ-ਦੁਆਲੇ ਦੀਆਂ ਹਕੀਕਤਾਂ ਨੂੰ ਸਮਝਣ ਦਾ ਇੱਕ ਪ੍ਰਭਾਵਸ਼ਾਲੀ ਮਾਧਿਅਮ ਹੈ। ਉਨ੍ਹਾਂ ਕਿਹਾ ਕਿ ਕੇਸੀਟੀ ਕਾਲਜ ਵੱਲੋਂ ਕਲਾਕਾਰਾਂ ਨੂੰ ਮੰਚ ਪ੍ਰਦਾਨ ਕਰਨਾ ਅਤੇ ਵਿਦਿਆਰਥੀਆਂ ਨੂੰ ਥੀਏਟਰ ਨਾਲ ਜੋੜਨਾ ਸ਼ਲਾਘਾਯੋਗ ਉਪਰਾਲਾ ਹੈ। ਮੁੱਖ ਮਹਿਮਾਨ ਕੁਲਵਿੰਦਰ ਸਿੰਘ ਚੇਅਰਮੈਨ ਐੱਸਯੂਐੱਸ ਅਕੈਡਮੀ ਸਤੌਜ ਨੇ ਕਿਹਾ, ਕਿ ਨਾਟਕ ਰਾਹੀਂ ਸਿੱਖਿਆ ਪ੍ਰਣਾਲੀ, ਅਧਿਆਪਕ ਅਤੇ ਸਮਾਜ ਨਾਲ ਜੁੜੇ ਵੱਖ-ਵੱਖ ਪਹਿਲੂਆਂ ਨੂੰ ਹਾਸੇ-ਮਜ਼ਾਕ ਅਤੇ ਪ੍ਰਭਾਵਸ਼ਾਲੀ ਅਦਾਕਾਰੀ ਰਾਹੀਂ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਅਤੇ ਸਟਾਫ਼ ਨੇ ਨਾਟਕ ਦਾ ਖੂਬ ਆਨੰਦ ਮਾਣਿਆ। ਕਾਲਜ ਚੇਅਰਮੈਨ ਮੌਂਟੀ ਗਰਗ ਨੇ ਕਿਹਾ, ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ ਅਤੇ ਕਲਾਤਮਕ ਗਤੀਵਿਧੀਆਂ ਵੀ ਬਹੁਤ ਜ਼ਰੂਰੀ ਹਨ। ਉਨ੍ਹਾਂ ਚਰਨਜੀਤ ਸਿੰਘ ਦੇਹਲਾ ਅਤੇ ਉਨ੍ਹਾਂ ਦੀ ਪੂਰੀ ਟੀਮ ਨੂੰ ਸ਼ਾਨਦਾਰ ਪੇਸ਼ਕਾਰੀ ਲਈ ਵਧਾਈ ਦਿੱਤੀ। ਕਾਲਜ ਪ੍ਰਿੰਸੀਪਲ ਮਨੋਜ ਗੋਇਲ ਨੇ ਕਿਹਾ, ਕਿ ਕੇ ਸੀ ਟੀ ਕਾਲਜ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਕਿਤਾਬੀ ਗਿਆਨ ਤੱਕ ਸੀਮਿਤ ਨਾਂ ਰੱਖ ਕੇ ਉਨ੍ਹਾਂ ਨੂੰ ਸਮਾਜਿਕ, ਸੱਭਿਆਚਾਰਕ ਅਤੇ ਰਚਨਾਤਮਕ ਗਤੀਵਿਧੀਆਂ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ‘ਕੱਚਾ ਮਾਸਟਰ’ ਨਾਟਕ ਨੇ ਵਿਦਿਆਰਥੀਆਂ ਨੂੰ ਮਨੋਰੰਜਨ ਦੇ ਨਾਲ-ਨਾਲ ਇੱਕ ਮਹੱਤਵਪੂਰਨ ਸਮਾਜਿਕ ਸੰਦੇਸ਼ ਵੀ ਦਿੱਤਾ। ਉਨ੍ਹਾਂ ਕਲਾਕਾਰਾਂ ਅਤੇ ਟੀਮ ਦਾ ਧੰਨਵਾਦ ਵੀ ਕੀਤਾ। ਅਖੀਰ ਵਿੱਚ ਕਾਲਜ ਵੱਲੋਂ ਆਏ ਹੋਏ ਮਹਿਮਾਨਾਂ, ਚਰਨਜੀਤ ਸਿੰਘ ਦੇਹਲਾ ਅਤੇ ਉਨ੍ਹਾਂ ਦੀ ਟੀਮ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਕਾਲਜ ਦੇ ਜਨਰਲ ਸਕੱਤਰ ਰਾਮ ਗੋਪਾਲ ਗਰਗ, ਕਾਲਜ ਪ੍ਰਧਾਨ ਜਸਵੰਤ ਸਿੰਘ, ਸਹਿ ਸਰਪ੍ਰਸਤ ਸਤਵੰਤ ਸਿੰਘ, ਬਲਕਾਰ ਸਿੰਘ ਗੰਢੂਆਂ, ਗੁਰਜੀਤ ਸਿੰਘ ਚਹਿਲ ਹਾਜ਼ਰ ਸਨ।