- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਿੰਦ ਹਸਪਤਾਲ ਅਹਿਮਦਗੜ੍ਹ ’ਚ ਸਪਾਈਨ ਜਾਂਚ ਕੈਂਪ ਲਾਇਆ

ਮਹਾਂਵੀਰ ਗੋਇਲ, ਪੰਜਾਬੀ ਜਾਗਰਣ,
ਅਹਿਮਦਗੜ੍ਹ : ਹਿੰਦ ਹਸਪਤਾਲ, ਅਹਿਮਦਗੜ੍ਹ ਵਿਖੇ ਅੱਜ ਰੀੜ੍ਹ ਦੀ ਹੱਡੀ ਅਤੇ ਕਮਰ ਨਾਲ ਸਬੰਧਤ ਬਿਮਾਰੀਆਂ ਦੀ ਜਾਂਚ ਲਈ ਵਿਸ਼ੇਸ਼ ਕੈਂਪ ਲਾਇਆ ਗਿਆ। ਇਹ ਕੈਂਪ ਲਾਇਨਜ਼ ਕਲੱਬ ਅਹਿਮਦਗੜ੍ਹ ਗ੍ਰੇਟਰ (ਰਜਿਸਟਰਡ), ਡਿਸਟ੍ਰਿਕਟ 321-ਐਫ ਵੱਲੋਂ ਕੀਤਾ ਗਿਆ। ਕੈਂਪ ਦੌਰਾਨ ਰੀੜ੍ਹ ਦੀ ਹੱਡੀ ਦੇ ਮਾਹਿਰ ਡਾ. ਅਮਿਤ ਕਪੂਰ ਨੇ ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਲੋੜ ਅਨੁਸਾਰ ਡਾਕਟਰੀ ਸਲਾਹ ਦਿੱਤੀ। ਕੈਂਪ ਦਾ ਮੁੱਖ ਉਦੇਸ਼ ਲੋਕਾਂ ਨੂੰ ਰੀੜ੍ਹ ਦੀ ਹੱਡੀ ਨਾਲ ਜੁੜੀਆਂ ਸਮੱਸਿਆਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਸਹੀ ਸਹੂਲਤਾਂ ਮੁਹੱਈਆ ਕਰਵਾਉਣਾ ਸੀ।
ਡਾ. ਅਮਿਤ ਕਪੂਰ ਨੇ ਕਿਹਾ ਕਿ ਰੀੜ੍ਹ ਦੀ ਹੱਡੀ, ਕਮਰ ਅਤੇ ਗਰਦਨ ਨਾਲ ਸਬੰਧਤ ਸਮੱਸਿਆਵਾਂ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਲਗਾਤਾਰ ਕਮਰ ਦਰਦ, ਸਲਿੱਪ ਡਿਸਕ, ਸਾਇਟਿਕਾ ਜਾਂ ਗਰਦਨ ਦਰਦ ਵਰਗੇ ਲੱਛਣਾਂ ਦੀ ਸਥਿਤੀ ਵਿੱਚ ਸਮੇਂ ਸਿਰ ਮਾਹਿਰ ਡਾਕਟਰ ਦੀ ਸਲਾਹ ਲੈਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਿਹਤ ਕੈਂਪ ਲੋਕਾਂ ਵਿੱਚ ਜਾਗਰੂਕਤਾ ਵਧਾਉਣ ਅਤੇ ਉਨ੍ਹਾਂ ਨੂੰ ਸਹੀ ਡਾਕਟਰੀ ਸਲਾਹ ਦੇਣ ਲਈ ਮਹੱਤਵਪੂਰਨ ਹਨ।
ਇਸ ਮੌਕੇ ਡਾ. ਸੁਨੀਤ ਕੁਮਾਰ ਹਿੰਦ, ਡਾਇਰੈਕਟਰ, ਹਿੰਦ ਹਸਪਤਾਲ, ਅਹਿਮਦਗੜ੍ਹ ਨੇ ਕਿਹਾ ਕਿ ਹਸਪਤਾਲ ਦਾ ਮੁੱਖ ਉਦੇਸ਼ ਇਲਾਕੇ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਉਨ੍ਹਾਂ ਦੇ ਸ਼ਹਿਰ ਉਪਲੱਬਧ ਕਰਵਾਉਣਾ ਹੈ। ਇਸੇ ਉਦੇਸ਼ ਤਹਿਤ ਹਸਪਤਾਲ ਵੱਲੋਂ ਸਮੇਂ-ਸਮੇਂ ’ਤੇ ਵੱਖ-ਵੱਖ ਬਿਮਾਰੀਆਂ ਦੀ ਜਾਂਚ ਲਈ ਵਿਸ਼ੇਸ਼ ਸਿਹਤ ਕੈਂਪ ਲਗਾਏ ਜਾਂਦੇ ਹਨ, ਤਾਂ ਜੋ ਲੋਕਾਂ ਨੂੰ ਮਾਹਿਰ ਡਾਕਟਰਾਂ ਦੀ ਸਲਾਹ ਮਿਲ ਸਕੇ ਅਤੇ ਬਿਮਾਰੀਆਂ ਦੀ ਸਮੇਂ ਸਿਰ ਇਲਾਜ ਹੋ ਸਕੇ।
ਇਸ ਮੌਕੇ ਲਾਇਨਜ਼ ਕਲੱਬ ਅਹਿਮਦਗੜ੍ਹ ਗ੍ਰੇਟਰ ਵੱਲ੍ਹੋ ਲਾਇਨ ਪਵਨ ਵਰਮਾ, ਲਾਇਨ ਰਜਨੀਸ਼ ਬਾਂਸਲ, ਲਾਇਨ ਜਸਵੰਤ ਸਿੰਘ, ਲਾਇਨ ਰਾਜ ਕੁਮਾਰ ਸਿੰਘ, ਲਾਇਨ ਰਾਕੇਸ਼ ਵਰਮਾ, ਲਾਇਨ ਰਵਿੰਦਰਪਾਲ ਸਿੰਘ ਬਿਰਦੀ, ਲਾਇਨ ਦਵਿੰਦਰ ਸਿੰਘ, ਹਿੰਦ ਹਸਪਤਾਲ ਦੀ ਟੀਮ ਵਜੋਂ ਡਾ. ਫ਼ਲਕ, ਡਾ. ਸ਼ਾਲਿੰਦਰ, ਡਾ. ਨਾਈਲਾ, ਡਾ. ਰਾਹੁਲ, ਓਰਿਸਨ ਹਸਪਤਾਲ ਲੁਧਿਆਣਾ ਵੱਲ੍ਹੋ ਕੁਲਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਸ਼ਾਮਿਲ ਸਨ |