ਸੁਤੰਤਰਤਾ ਦਿਵਸ ਮੌਕੇ ਸਕੂਲ ’ਚ ਦੇਸ਼ ਭਗਤੀ ਦਾ ਜਜ਼ਬਾ
ਸੁਤੰਤਰਤਾ ਦਿਵਸ ਮੌਕੇ ਸਕੂਲ ’ਚ ਦੇਸ਼ ਭਗਤੀ ਦਾ ਜਜ਼ਬਾ
Publish Date: Tue, 18 Aug 2026 04:39 PM (IST)
Updated Date: Wed, 19 Aug 2026 04:00 AM (IST)
ਰਣਵੀਰ ਸਿੰਘ ਰਾਣਾ, ਪੰਜਾਬੀ ਜਾਗਰਣ, ਅਮਰਗੜ੍ਹ : ਸ਼੍ਰੀ ਗੁਰੂ ਰਾਮ ਦਾਸ ਇੰਟਰਨੈਸ਼ਨਲ ਸਕੂਲ, ਨੰਗਲ ਵਿਖੇ ਸੁਤੰਤਰਤਾ ਦਿਵਸ ਬੜੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਝੰਡਾ ਲਹਿਰਾਉਣ ਦੀ ਰਸਮ ਨਾਲ ਹੋਈ। ਇਸ ਮੌਕੇ ਸਕੂਲ ਦੇ ਡਾਇਰੈਕਟਰ ਪਵਨਦੀਪ ਸਿੰਘ, ਪ੍ਰਿੰਸੀਪਲ ਬਘੇਲ ਸਿੰਘ ਬਾਠ, ਕੋਆਰਡੀਨੇਟਰਜ਼ ਅਤੇ ਡੀ.ਪੀ. ਅਧਿਆਪਕ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨੂੰ ਪੈਟ੍ਰੀਓਟਿਕ ਡਾਂਸ ਅਤੇ ਸ਼ਾਨਦਾਰ ਕੋਰੀਓਗ੍ਰਾਫੀ ਪੇਸ਼ ਕੀਤੀ ਗਈ। ਇਨ੍ਹਾਂ ਪੇਸ਼ਕਾਰੀਆਂ ਰਾਹੀਂ ਵਿਦਿਆਰਥੀਆਂ ਨੇ ਦੇਸ਼ ਪ੍ਰੇਮ, ਏਕਤਾ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ। ਵਿਦਿਆਰਥੀਆਂ ਦੀਆਂ ਦਿਲਕਸ਼ ਪੇਸ਼ਕਾਰੀਆਂ ਨੇ ਸਮਾਗਮ ਵਿੱਚ ਦੇਸ਼ ਭਗਤੀ ਦਾ ਜੋਸ਼ ਭਰ ਦਿੱਤਾ। ਇਸ ਮੌਕੇ ਵੱਖ-ਵੱਖ ਪ੍ਰਤੀਯੋਗਿਤਾਵਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਟਰਾਫੀਆਂ ਨਾਲ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਉਪਲਬਧੀਆਂ ਦੀ ਸ਼ਲਾਘਾ ਕੀਤੀ ਗਈ। ਸਮਾਗਮ ਦੇ ਅੰਤ ਵਿੱਚ ਸਕੂਲ ਦੇ ਪ੍ਰਿੰਸੀਪਲ ਬਘੇਲ ਸਿੰਘ ਬਾਠ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਆਜ਼ਾਦੀ ਦੇ ਅਸਲ ਅਰਥ ਸਮਝਣ, ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈਣ ਅਤੇ ਇੱਕ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ।