ਸ਼ੰਭੂ ਗੋਇਲ, ਲਹਿਰਾਗਾਗਾ : ਕੇਸੀਟੀ ਕਾਲਜ ਆਫ਼ ਇੰਜੀਨੀਅਰਿੰਗ ਅਤੇ ਤਕਨਾਲੋਜੀ, ਫ਼ਤਹਿਗੜ੍ਹ ਦੀ ਕਬੱਡੀ ਟੀਮ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਵੱਲੋਂ ਪੀਆਈਟੀ ਕਾਲਜ ਮੋਗਾ ਵਿਖੇ ਕਰਵਾਏ ਗਏ ਅੰਤਰ ਕਾਲਜ ਮੁਕਾਬਲਿਆਂ 'ਚ ਹਿੱਸਾ ਲਂੈਦਿਆਂ ਤੀਸਰਾ ਸਥਾਨ ਪ੍ਰਰਾਪਤ ਕੀਤਾ।

ਇਸ ਮੌਕੇ ਮੁੱਖ ਮਹਿਮਾਨਾਂ ਵਜੋਂ ਡਾ. ਅਮਿਤ ਕੁਮਾਰ ਮਨੋਚਾ, ਸੁਖਵਿੰਦਰ ਸਿੰਘ ਸਪੋਰਟਸ ਇੰਚਾਰਜ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਅਤੇ ਹੋਰ ਮਹਾਨ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ। ਇਸ ਸਮੇਂ ਕੇਸੀਟੀ ਕਾਲਜ ਦੇ 4 ਵਿਦਿਆਰਥੀਆਂ ਦੀ ਅੰਤਰ ਯੂਨੀਵਰਸਿਟੀ ਕਬੱਡੀ ਮੁਕਾਬਲਿਆਂ ਲਈ ਚੋਣ ਵੀ ਕੀਤੀ।

ਕਾਲਜ ਚੇਅਰਮੈਨ ਮੌਂਟੀ ਗਰਗ ਨੇ ਜੇਤੂ ਖਿਡਾਰੀਆਂ ਨਾਲ ਜਿੱਤ ਦੀ ਖ਼ੁਸ਼ੀ ਸਾਂਝੀ ਕਰਦਿਆਂ ਸਨਮਾਨਿਤ ਵੀ ਕੀਤਾ। ਇਸ ਸਮੇਂ ਕਾਲਜ ਡੀਨ ਮਨੋਜ ਗੋਇਲ ਕਾਲਜ ਦਾ ਸਟਾਫ਼ ਅਤੇ ਸਮੂਹ ਵਿਦਿਆਰਥੀ ਵੀ ਮੌਜੂਦ ਸਨ।